5 Dariya News

ਡਿਪਟੀ ਕਮਿਸ਼ਨਰ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

5 Dariya News

ਫ਼ਿਰੋਜ਼ਪੁਰ 22-Oct-2018

ਡਿਪਟੀ ਕਮਿਸ਼ਨਰ  ਬਲਵਿੰਦਰ ਸਿੰਘ ਧਾਲੀਵਾਲ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਵਿੱਚ ਵਧੀਆ ਸੇਵਾਵਾਂ ਦੇਣ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 35 ਅਧਿਕਾਰੀਆਂ, ਕਰਮਚਾਰੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਉਨ੍ਹਾਂ ਨੇ ਵਿਭਾਗ ਦੇ ਕਰਮਚਾਰੀਆਂ ਨੂੰ ਭਵਿੱਖ ਵਿੱਚ ਵੀ ਵਧੀਆ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਰਵਿੰਦਰ ਪਾਲ ਸਿੰਘ ਸੰਧੂ, ਸ਼੍ਰੀਮਤੀ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸ਼੍ਰੀ ਅਮਰਜੀਤ ਕੌਰ ਸੀ.ਡੀ.ਪੀ.ਓ, ਸ਼੍ਰੀਮਤੀ ਰਿਚਿਕਾ ਨੰਦਾ ਸੀ.ਡੀ.ਪੀ.ਓ, ਸੁਪਰਵਾਈਜ਼ਰ ਸ਼੍ਰੀਮਤੀ ਰਜਿੰਦਰ ਕੌਰ, ਸ਼੍ਰੀਮਤੀ ਸਤਵੰਤ ਕੌਰ, ਸ਼੍ਰੀਮਤੀ ਕਸ਼ਮੀਰ ਕੌਰ, ਸ਼੍ਰੀਮਤੀ ਗੁਰਪ੍ਰੀਤ ਕੌਰ, ਸ਼੍ਰੀਮਤੀ ਵੀਨਾ ਰਾਣੀ, ਸ਼੍ਰੀਮਤੀ ਉਰਮਿਲਾ, ਸ਼੍ਰੀਮਤੀ ਆਸ਼ਾਪਾਲ, ਸ਼੍ਰੀਮਤੀ ਸੁਰਿੰਦਰ ਕੌਰ, ਸ਼੍ਰੀਮਤੀ ਵਰਿੰਦਰ ਕੌਰ, ਸ਼੍ਰੀਮਤੀ ਸੰਤੋਸ਼ ਰਾਣੀ ਆਦਿ ਹਾਜ਼ਰ ਸਨ।