ਨਹਿਰੂ ਯੁਵਾ ਕੇਂਦਰ ਵੱਲੋਂ ਇੱਕ ਰੋਜ਼ਾ ਜਾਗਰੂਕਤਾ ਤੇ ਸਿੱਖਿਆ ਪ੍ਰੋਗਰਾਮ ਫ਼ਾਰ ਪਾਜੀਟੀਵਿਟੀ ਦਾ ਆਯੋਜਨ
ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ, ਵਾਤਾਵਰਨ ਦੀ ਸੰਭਾਲ ਵਿੱਚ ਪਾਉਣਾ ਚਾਹੀਦਾ ਹੈ ਵੱਧ ਤੋਂ ਵੱਧ ਯੋਗਦਾਨ- ਸਰਬਜੀਤ ਸਿੰਘ ਬੇਦੀ
5 Dariya News
ਫਿਰੋਜ਼ਪੁਰ 16-Nov-2018
ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਇੱਕ ਰੋਜ਼ਾ ਜਾਗਰੂਕਤਾ ਤੇ ਸਿੱਖਿਆ ਪ੍ਰੋਗਰਾਮ ਫ਼ਾਰ ਪਾਜੀਟੀਵਿਟੀ ਦਾ ਆਯੋਜਨ ਸਰਕਾਰੀ ਪੋਲੀਟੈਕਨੀਕਲ ਕਾਲਜ ਫਿਰੋਜ਼ਪੁਰ ਵਿਖੇ ਕੀਤਾ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਿੰਸੀਪਲ ਪੋਲੀਟੈਕਨੀਕਲ ਕਾਲਜ ਪ੍ਰਵੀਨ ਮਿੱਡਾ ਅਤੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਸਰਬਜੀਤ ਸਿੰਘ ਬੇਦੀ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਡਾ. ਬਲਕਾਰ ਸਿੰਘ ਹੈੱਡ. ਆਫ਼. ਦਾ ਡਿਪਾਰਟਮੈਂਟ ਅਤੇ ਬਲਦੇਵ ਕ੍ਰਿਸ਼ਨ ਏ.ਐੱਸ.ਆਈ. ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਗੁਰਦੇਵ ਸਿੰਘ ਲੇਖਾਕਾਰ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਵੱਲੋਂ ਪ੍ਰੋਗਰਾਮ ਦੇ ਉਦੇਸ਼ ਅਤੇ ਰੂਪ ਰੇਖਾ ਬਾਰੇ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਬੁਲਾਰੇ ਦੇ ਰੂਪ ਵਿੱਚ ਪਹੁੰਚੇ ਕਾਰਜਕਾਰੀ ਸ੍ਰ. ਲਖਵੀਰ ਸਿੰਘ ਐੱਸ.ਐੱਸ.ਪੀ. ਦਫ਼ਤਰ, ਗੁਰਜੀਵਨਜੀਤ ਸਿੰਘ ਐੱਚ.ਓ.ਡੀ. ਐੱਸ.ਬੀ.ਐੱਸ. ਕਾਲਜ ਫਿਰੋਜ਼ਪੁਰ, ਅਮਰਜੀਤ ਸਿੰਘ, ਗੌਰਵ ਕੁਮਾਰ ਵੱਲੋਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸਮਾਜ ਸੇਵਾ ਤੇ ਸਵੈ-ਸੇਵੀ ਬਣਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ, ਵਾਤਾਵਰਨ ਦੀ ਸੰਭਾਲ ਅਤੇ ਲੀਡਰਸ਼ਿਪ ਦੀ ਭਾਵਨਾ ਨੂੰ ਪੈਦਾ ਕਰਨ ਲਈ ਵੱਧ ਤੋਂ ਵੱਧ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਵੱਲੋਂ ਇਸ ਮੌਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨੌਜਵਾਨਾਂ ਨੂੰ ਸਮਾਜ ਸੇਵਾ ਵੱਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਸੜਕ ਸੁਰੱਖਿਆ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੂਥ ਕੁਆਰਡੀਨੇਟਰ ਸ੍ਰ. ਸਰਬਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਹਿਰੂ ਯੁਵਾ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੇ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਮਾਜ ਸੇਵਾ ਵਿੱਚ ਵੱਧ ਤੋਂ ਵੱਧ ਆਪਣਾ ਯੋਗਦਾਨ ਪਾਉਣ ਅਤੇ ਜ਼ਿੰਦਗੀ ਨੂੰ ਸਫਲ ਬਣਾਉਣ ਲਈ ਵਧੀਆਂ ਸੋਚ ਅਪਣਾਉਣ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਪ੍ਰਿੰਸੀਪਲ ਸ੍ਰੀ. ਪ੍ਰਵੀਨ ਮਿੱਡਾ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਨੌਜਵਾਨਾਂ ਦੇ ਵਿਕਾਸ ਲਈ ਇਹੋ ਜਿਹੇ ਪ੍ਰੋਗਰਾਮ ਕਰਨਾ ਪ੍ਰਸ਼ੰਸਾਯੋਗ ਹਨ। ਉਨ੍ਹਾਂ ਕਿਹਾ ਕਿ ਇਹੋ ਜਿਹੇ ਪ੍ਰੋਗਰਾਮ ਨਾਲ ਜਿੱਥੇ ਨੌਜਵਾਨ ਸਮਾਜ ਵਿੱਚ ਚੰਗੇ ਕੰਮ ਕਰਨ ਵੱਲ ਪ੍ਰੇਰਿਤ ਹੁੰਦੇ ਹਨ, ਉੱਥੇ ਹੀ ਦੂਸਰਿਆਂ ਦੀ ਭਲਾਈ ਲਈ ਵੱਧ ਤੋਂ ਵੱਧ ਯੋਗਦਾਨ ਪਾਉਂਦੇ ਹਨ। ਪ੍ਰੋਗਰਾਮ ਦੇ ਅੰਤ ਵਿੱਚ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸ੍ਰੀ. ਰੋਹਿਤ ਰਾਏ, ਅਰਸ਼ਦੀਪ ਅਤੇ ਗੁਰਮੇਜ ਸਿੰਘ ਸਮੇਤ ਸਮੂਹ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ।