5 Dariya News

ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ- ਬਲਬੀਰ ਸਿੰਘ ਸਿੱਧੂ

ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲਗਾਇਆ ਕੈਂਪ

5 Dariya News

ਫਾਜ਼ਿਲਕਾ 21-Nov-2018

ਪੰਜਾਬ ਦੇ ਪਸ਼ੂ ਪਾਲਣ, ਮੱਛੀਪਾਲਣ ਤੇ ਕਿਰਤ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਕਿਸੇ ਵੀ ਯੋਗ ਲਾਭਪਾਤਰੀ ਨੂੰ ਲਾਹਾ ਲੈਣ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਸ. ਸਿੱਧੂ ਇਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਸ. ਸਿੱਧੂ ਵੱਲੋਂ ਸਵੱਛ ਭਾਰਤ ਮਿਸ਼ਨ ਅਤੇ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਅੰਦਰ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਪੰਚਾਇਤਾਂ ਤੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਕੈਬਨਿਟ ਮੰਤਰੀ ਸ. ਸਿੱਧੂ ਨੇ ਸਰਕਾਰ ਵੱਲੋਂ ਮਹਾਤਮਾ ਗਾਧੀ ਸਰਬਤ ਵਿਕਾਸ ਯੋਜਨਾ ਤਹਿਤ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਤ ਕਾਊਂਟਰ ਲਗਾ ਕੇ ਯੋਗ ਲਾਭਪਾਤਰੀਆਂ ਦੇ ਫ਼ਾਰਮ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਸੁਪਨਾ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਤੋਂ ਵਾਂਝਾ ਨਾ ਰਹਿ ਸਕੇ।ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਲਾਭਪਾਤਰੀ ਕੈਂਪ ਦੌਰਾਨ ਫਾਰਮ ਭਰਨ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਕਿਸੇ ਵੀ ਦਫਤਰੀ ਕੰਮ-ਕਾਜ ਵਾਲੇ ਦਿਨ ਸਬੰਧਤ ਵਿਭਾਗ ਵਿਖੇ ਪਹੁੰਚ ਕੇ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗ ਜਿਵੇਂ ਕਿ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਵਲੋਂ ਆਟਾ-ਦਾਲ ਸਕੀਮ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਬੇਘਰਿਆਂ ਨੂੰ 5-5 ਮਰਲੇ ਦੇ ਪਲਾਟਾਂ ਲਈ, ਲੇਬਰ ਵਿਭਾਗ ਵਲੋਂ ਕੰਸਟਰਕਸ਼ਨ ਵਰਕਰਾਂ ਦੀ ਰਜਿਸਟ੍ਰੇਸ਼ਨ, ਭਲਾਈ ਵਿਭਾਗ ਵਲੋਂ ਅਸ਼ੀਰਵਾਦ (ਸ਼ਗਨ) ਸਕੀਮ ਸਬੰਧੀ, ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੇ ਆਤਮ ਹੱਤਿਆ ਦੇ ਮੁਆਵਜ਼ੇ ਦੇ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਵਲੋਂ ਬੈਂਕ ਸਕੀਮਾਂ ਸਬੰਧੀ ਫਾਰਮ ਭਰੇ ਜਾ ਰਹੇ ਹਨ। ਕੈਂਪ ਦੌਰਾਨ ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹੇ ਦੇ ਸਾਫ-ਸੁਥਰੇ ਪਿੰਡ ਸੱਪਾਂ ਵਾਲੀ ਦੀ ਪੰਚਾਇਤ ਨੂੰ 2 ਲੱਖ ਰੁਪਏ, ਸਵੱਛ ਰੂਰਲ ਆਂਗਣਵਾੜੀ ਸੈਂਟਰ ਖੂਈ ਖੇੜਾ ਰੁਕਣਪੁਰਾ ਨੂੰ 50 ਹਜ਼ਾਰ, ਸਵੱਛ ਰੂਰਲ ਸੀਨੀਅਰ ਸੈਕੰਡਰੀ ਸਕੂਲ ਚੱਕ ਵੈਰੋ ਕੇ ਨੂੰ 1 ਲੱਖ ਰੁਪਏ, ਸਵੱਛ ਪ੍ਰਾਇਮਰੀ ਤੇ ਮਿਡਲ ਸਕੂਲ ਦੋਨਾ ਨਾਨਕਾ ਨੂੰ 50 ਹਜ਼ਾਰ ਰੁਪਏ ਤੇ ਸਵੱਛ ਰੂਰਲ ਪ੍ਰਾਇਮਰੀ ਹੈਲਥ ਸੈਂਟਰ ਪੰਜਕੋਸੀ ਨੂੰ 1 ਲੱਖ ਰੁਪਏ, ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪਿੰਡ ਆਲਮ ਕੇ ਦੇ ਪੰਪ ਆਪ੍ਰਰੇਟਰ ਗੁਰਮੀਤ ਸਿੰਘ ਤੇ ਆਸ਼ਾ ਵਰਕਰ/ਏ.ਐਨ.ਐਮ. ਵਿਚੋਂ ਰਮਨਜੀਤ ਕੌਰ, ਵਧੀਆ ਮੋਟੀਵੇਟਰ ਵਜੋਂਂ ਗੁਰਵਿੰਦਰ ਸਿੰਘ ਨੂੰ 5-5 ਹਜ਼ਾਰ ਰੁਪਏ,  ਵਧੀਆ ਆਈ.ਈ.ਸੀ. ਵਿੱਚੋਂ ਸ੍ਰੀਮਤੀ ਪੂਨਮ ਰਾਣੀ  ਨੂੰ 15 ਹਜ਼ਾਰ ਰੁਪਏ, ਉਪ ਮੰਡਲ ਇੰਜੀਨੀਅਰਜ਼ ਵਿਚੋਂ ਵਧੀਆ ਕਾਰਗੂਜਾਰੀ ਕਰਨ ਵਾਲੇ ਸ੍ਰੀ ਰਾਜੀਵ ਕੁਮਾਰ ਨੂੰ 25 ਹਜ਼ਾਰ ਰੁਪਏ, ਵਧੀਆ ਪੰਚਾਇਤ ਸਕੱਤਰ ਵਿਚੋਂ ਗਿਆਨ ਚੰਦ ਨੂੰ 10 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ, ਐਸ.ਪੀ.ਐਚ. ਸ. ਜਸਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸਤੀਸ਼ ਚੰਦਰ, ਕਾਂਰਗਸੀ ਆਗੂ ਸੁਖਵੰਤ ਸਿੰਘ ਬਰਾੜ ਖਿੱਪਾਂ ਵਾਲੀ, ਜ਼ਿਲ੍ਹਾ ਪ੍ਰਧਾਨ ਕਾਂਗਰਸ ਸ੍ਰੀ ਵਿਮਲ ਠੱਠਈ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।