5 Dariya News

ਨਹਿਰੂ ਯੁਵਾ ਕੇਂਦਰ ਵੱਲੋਂ ਲਿੰਗਵਿਸਟਿਕ ਦਿਵਸ ਅਤੇ ਥੀਮ ਬੈੱਸਟ ਜਾਗਰੂਕਤਾ ਤੇ ਸਿੱਖਿਆ ਅਭਿਆਨ ਪ੍ਰੋਗਰਾਮ ਦਾ ਆਯੋਜਨ

ਨੌਜਵਾਨ ਸਮਾਜ ਵਿੱਚੋਂ ਹਰ ਤਰ੍ਹਾਂ ਦੀ ਬੁਰਾਈ ਖਤਮ ਕਰਨ ਲਈ ਪਾਉਣ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ -ਬੇਦੀ

5 Dariya News

ਫਿਰੋਜ਼ਪੁਰ 21-Nov-2018

ਜ਼ਿਲ੍ਹਾ ਪ੍ਰਸ਼ਾਸਨ ਅਤੇ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਭਾਰਤ ਸਰਕਾਰ ਵੱਲੋਂ ਕੌਮੀ ਏਕਤਾ ਹਫ਼ਤੇ ਦੇ ਤਹਿਤ ਪਿੰਡ ਗੱਟੀ ਰਾਜੋ ਕੇ ਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਵਿਖੇ ਸ੍ਰੀ. ਗੁਰੂ ਗੋਬਿੰਦ ਸਿੰਘ ਯੂਥ ਕਲੱਬ ਦੇ ਸਹਿਯੋਗ ਨਾਲ ਲਿੰਗਵਿਸਟਿਕ ਦਿਵਸ ਅਤੇ ਥੀਮ ਬੈੱਸਟ ਜਾਗਰੂਕਤਾ ਤੇ ਸਿੱਖਿਆ ਅਭਿਆਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਸਰਬਜੀਤ ਸਿੰਘ ਬੇਦੀ ਅਤੇ ਡਾ. ਸਤਿੰਦਰ ਸਿੰਘ ਪ੍ਰਿੰਸੀਪਲ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ। ਪ੍ਰੋਗਰਾਮ ਵਿੱਚ ਸੁਖਵਿੰਦਰ ਸਿੰਘ, ਗੀਤਾ, ਪ੍ਰਿਤਪਾਲ ਸਿੰਘ, ਦਵਿੰਦਰ ਕੁਮਾਰ, ਬਲਜੀਤ ਕੌਰ, ਮੈਡਮ ਸਰੂਚੀ ਮਹਿਤਾ ਲੈਕਚਰਾਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਪ੍ਰੋਗਰਾਮ ਵਿੱਚ ਇੰਦਰਪਾਲ ਸਿੰਘ ਸਕੱਤਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜ਼ਪੁਰ ਨੇ ਨੈਤਿਕ ਸਿੱਖਿਆ ਅਤੇ ਸਮਾਜਿਕ ਮੁੱਦਿਆਂ ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਸਮਾਜ ਵਿੱਚ ਜ਼ਰੂਰਤਮੰਦ ਲੋਕਾਂ ਲਈ ਵੱਧ ਤੋਂ ਵੱਧ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਰਾਸ਼ਟਰੀ ਏਕਤਾ ਅਤੇ ਆਪਣੀ ਮਾਤਰ ਭਾਸ਼ਾ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਕਿਹਾ। ਇਸ ਮੌਕੇ ਸ੍ਰ. ਸੁਖਮਿੰਦਰ ਸਿੰਘ ਲੈਕਚਰਾਰ ਨੇ ਨੌਜਵਾਨਾਂ ਨੂੰ ਰਾਸ਼ਟਰੀ ਏਕਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਵਿੱਚ ਦੂਸਰਿਆਂ ਨੂੰ ਪ੍ਰੇਰਿਤ ਕਰਨ ਲਈ ਕਿਹਾ।ਪ੍ਰੋਗਰਾਮ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਡਾ. ਸਤਿੰਦਰ ਸਿੰਘ ਪ੍ਰਿੰਸੀਪਾਲ ਨੇ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਹੈ ਕਿ ਆਪਣੇ ਦੇਸ਼ ਨੂੰ ਮਜਬੂਤ ਕਰਨ ਲਈ ਬਾਹਰੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇ। 

ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਵਿੱਦਿਆ ਦੀ ਮਹੱਤਤਾ ਬਾਰੇ ਵੀ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਨੌਜਵਾਨ ਇੱਕ ਵੱਡੀ ਸ਼ਕਤੀ ਹੁੰਦੇ ਹਨ ਜੋ ਕਿਸੇ ਵੀ ਦੇਸ਼ ਦੇ ਵਿਕਾਸ ਦਾ ਮੁੱਖ ਧੁਰਾ ਹੁੰਦੇ ਹਨ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਸ੍ਰ. ਸਰਬਜੀਤ ਸਿੰਘ ਬੇਦੀ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦੇ ਮਹੱਤਵਪੂਰਨ ਅੰਗ ਹਨ। ਉਨ੍ਹਾਂ ਕਿਹਾ ਕਿ ਆਤਮ ਵਿਸ਼ਵਾਸ ਅਤੇ ਸਕਾਰਤਮਕ ਸੋਚ ਨੌਜਵਾਨਾਂ ਦੇ ਵਿਕਾਸ ਲਈ ਬਹੁਤ ਹੀ ਮਹੱਤਵਪੂਰਨ ਹੈ। ਇਸ ਲਈ ਨੌਜਵਾਨਾਂ ਨੂੰ ਸਮਾਜ ਵਿੱਚੋਂ ਹਰ ਤਰ੍ਹਾਂ ਦੀ ਬੁਰਾਈ ਖਤਮ ਕਰਨ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੇ ਸ਼ਹੀਦਾਂ ਵੱਲੋਂ ਪਾਏ ਪੂਰਨਿਆਂ ਤੇ ਚੱਲ ਕੇ  ਵੱਧ ਤੋਂ ਵੱਧ ਭਲਾਈ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਮਨਾਏ ਜਾ ਰਹੇ ਕੌਮੀ ਏਕਤਾ ਹਫ਼ਤੇ ਦੌਰਾਨ ਪਿੰਡਾਂ ਵਿੱਚ ਵੱਧ ਤੋਂ ਵੱਧ ਪ੍ਰੋਗਰਾਮ ਕਰਵਾ ਕੇ ਰਾਸ਼ਟਰੀ ਏਕਤਾ ਅਤੇ ਦੇਸ਼ ਭਗਤੀ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਮਹਿਮਾਨਾਂ ਅਤੇ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹਰਪ੍ਰੀਤ, ਪੂਜਾ ਰਾਣੀ, ਪਰਮਜੀਤ ਕੌਰ ਕਾਜਲ ਅਤੇ ਮਹਿਕ ਵੱਲੋਂ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ ਅਤੇ ਭਾਸ਼ਾ ਦੀ ਮਹੱਤਤਾ ਸਬੰਧੀ ਵਿਚਾਰ ਵੀ ਪੇਸ਼ ਕੀਤੇ ਗਏ।