5 Dariya News

ਸਿਹਤ ਜਾਂਚ ਕੈਂਪ ਵਿਚ ਕੀਤਾ 60 ਮਰੀਜ਼ਾਂ ਦਾ ਚੈੱਕਅਪ

ਬਿਮਾਰੀਆਂ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

5 Dariya News

ਮਾਨਸਾ 21-Nov-2018

ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਅੱਜ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੌਰਾਨ 60 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ।ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਸਿਹਤ ਜਾਂਚ ਕੈਂਪਾਂ ਦੀ ਲੜੀ ਤਹਿਤ ਅੱਜ ਕੈਂਪ ਵਿਚ ਆਏ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਮਰੀਜਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਹਾਜ਼ਰ ਮਰੀਜ਼ਾਂ ਵਿਚੋਂ 5 ਅੰਗਹੀਣ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਆਉਣ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਇਲਾਜ ਲਈ ਮੁੱਢਲੀ ਸਹਾਇਤਾ ਸ਼ੁਰੂ ਕੀਤੀ ਜਾ ਸਕੇ। ਇਸ ਮੌਕੇ ਸਹਾਇਕ ਸਿਵਲ ਸਰਜਨ ਸ੍ਰ ਸੁਰਿੰਦਰ ਸਿੰਘ, ਮੈਡੀਕਲ ਅਫ਼ਸਰ ਡਾ. ਸਾਹਿਲ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।