5 Dariya News

ਨਹਿਰੂ ਯੁਵਾ ਕੇਂਦਰ ਵੱਲੋਂ 15 ਦਿਨਾਂ ਦੇ ਇੰਟਰ ਸਟੇਟ ਯੂਥ ਐਕਸਚੇਂਜ ਪ੍ਰੋਗਰਾਮ ਲਈ ਟੀਮ ਰਵਾਨਾ

5 Dariya News

ਫਿਰੋਜ਼ਪੁਰ 22-Nov-2018

ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਦਸ ਮੈਂਬਰੀ ਟੀਮ ਨੂੰ 15 ਦਿਨਾਂ ਦੇ ਇੰਟਰ ਸਟੇਟ ਯੂਥ ਐਕਸਚੇਂਜ ਪ੍ਰੋਗਰਾਮ ਲਈ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਗੁਰਦੇਵ ਸਿੰਘ ਲੇਖਾਕਾਰ ਵੀ ਹਾਜ਼ਰ ਸਨ।ਇਸ ਮੌਕੇ ਸ੍ਰ: ਸਰਬਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਟੀਮ 15 ਲਈ ਜ਼ਿਲ੍ਹਾ ਗਨਟੂਰ (ਆਂਧਰਾ ਪ੍ਰਦੇਸ਼) ਵਿਖੇ ਰਹੇਗੀ ਅਤੇ ਉੱਥੇ ਦੇ ਸਭਿਆਚਾਰ ਤੇ ਯੁਵਾ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰੇਗੀ। ਇਸ ਦੇ ਨਾਲ ਪੰਜਾਬ ਦੇ ਰਹਿਣ-ਸਹਿਣ ਅਤੇ ਯੁਵਾ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕਰੇਗੀ। ਇਹ ਟੀਮ ਉੱਥੋਂ ਦੇ ਨੌਜਵਾਨਾਂ ਨਾਲ ਮਿਲ ਕੇ ਮਹੱਤਵਪੂਰਨ ਅਤੇ ਇਤਿਹਾਸਕ ਸਥਾਨਾਂ ਦਾ ਦੌਰਾ ਕਰੇਗੀ ਤੇ ਇਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਦਾ ਪ੍ਰਦਰਸ਼ਨ ਵੀ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕੌਮੀ ਏਕਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨਾ ਹੈ। ਇਸ ਪ੍ਰੋਗਰਾਮ ਲਈ ਦਸ ਮੈਂਬਰੀ ਟੀਮ ਲਖਵੀਰ ਸਿੰਘ, ਲਵਪ੍ਰੀਤ ਕੌਰ, ਰੁਪਿੰਦਰ ਕੌਰ, ਜੱਸੀ ਕੌਰ, ਜਸਵੀਰ ਕੌਰ, ਜਗਦੀਪ ਸਿੰਘ, ਮਨਜਿੰਦਰ ਸਿੰਘ, ਜਸਪਿੰਦਰ ਸਿੰਘ, ਗੁਰਪ੍ਰੀਤ ਕੌਰ ਅਤੇ ਲਵਜੋਤ ਕੌਰ ਸ਼ਾਮਲ ਹਨ।