ਸੀ.ਐਸ.ਆਰ. ਪ੍ਰੋਗਰਾਮ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ : - ਵਿਨੈ ਬਬਲਾਨੀ
28 ਤੇ 29 ਨਵੰਬਰ ਨੂੰ ਜ਼ਿਲ੍ਹੇ ਵਿੱਚ 2 ਵੱਖ ਵੱਖ ਥਾਵਾਂ `ਤੇ ਦਿਵਿਆਂਗ ਵਿਅਕਤੀਆਂ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ : - ਵਿਨੈ ਬਬਲਾਨੀ
5 Dariya News
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) 26-Nov-2018
ਭਾਰਤੀ ਕੁਰੀਤਮ ਅੰਗ ਨਿਰਮਾਣ ਨਿਗਮ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੰਮਿਊਨਿਟੀ ਸੈਂਟਰ ਲੰਗੜੋਆ ਵਿਖੇ 28 ਨਵੰਬਰ ਅਤੇ ਸਿਵਲ ਹਸਪਤਾਲ ਸੜੋਆ ਵਿਖੇ 29 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਲੋੜਵੰਦਾਂ ਨੂੰ ਉਨ੍ਹਾਂ ਦੀ ਜ਼ਰੂਰਤ ਦਾ ਸਮਾਨ ਮੁਹੱਈਆ ਕਰਵਾਈਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਕਰਦਿਆ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਸਾਈਕਲ, ਵੀਹਲਚੇਅਰ, ਸਵਰਨ ਯੰਤਰ, ਵੈਸਾਖੀ, ਸੀ.ਪੀ. ਚੇਅਰ, ਐਮ.ਆਰ. ਕਿੱਟ, ਵਰੈਲ ਕਿੱਟ (ਕੇਨ), ਛੜੀ, ਬਨਾਵਟੀ ਅੰਗਾਂ ਦੀ ਜਾਂਚ ਲਈ ਜ਼ਿਲ੍ਹੇ ਵਿੱਚ 2 ਵੱਖ ਵੱਖ ਕੈਂਪ ਲਗਾਏ ਜਾਣੇ ਹਨ। ਇ੍ਹਨਾਂ ਕੈਂਪਾਂ ਵਿੱਚ ਜ਼ਿਲ੍ਹੇ ਦੇ ਸਾਰੇ ਵਿਅਕਤੀਆਂ ਨੂੰ ਕਵਰ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਇਨ੍ਹਾਂ ਕੈਂਪਾਂ ਸਬੰਧੀ ਆਪਣੇ ਆਪਣੇ ਬਲਾਕਾਂ ਨਾਲ ਸਬੰਧਤ ਸੁਪਰਵਾਇਜਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਰਾਹੀਂ ਪਿੰਡਾਂ ਵਿੱਚ ਢੁਕਵਾਂ ਪ੍ਰਚਾਰ ਕਰਨ ਤਾਂ ਜੋ ਕੋਈ ਵੀ ਦਿਵਿਆਂਗ ਵਿਅਕਤੀ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ `ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸ੍ਰੀਮਤੀ ਸੰਤੋਸ਼ ਵਿਰਦੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਆਉਣ ਵਾਲੇ ਦਿਵਿਆਂਗ ਵਿਅਕਤੀ ਆਪਣੇ ਨਾਲ ਵਿਕਲਾਂਗ ਸਰਟੀਫਿਕੇਟ, ਆਮਦਨ ਸਰਟੀਫਿਕੇਟ (15000 ਰੁਪਏ ਤੋਂ ਘੱਟ), ਆਧਾਰ ਕਾਰਡ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਇਜ਼ ਤਸਵੀਰਾਂ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਈਆ ਜਾ ਸਕੇ।