ਡਿਪਟੀ ਕਮਿਸ਼ਨਰ ਵੱਲੋਂ ਰੇਲ ਹਾਦਸੇ ਦੇ ਪੀੜਤ ਵਿਅਕਤੀਆਂ ਦੀ ਮਦਦ ਲਈ ਦੈਨਿਕ ਸਵੇਰਾ ਗਰੁੱਪ ਦਾ ਧੰਨਵਾਦ
ਦੈਨਿਕ ਸਵੇਰਾ ਗਰੁੱਪ ਵੱਲੋਂ ਰੇਲ ਹਾਦਸੇ ਦੇ ਪੀੜਤ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ
5 Dariya News
ਅੰਮ੍ਰਿਤਸਰ 30-Nov-2018
ਅੱਜ ਦੈਨਿਕ ਸਵੇਰਾ ਗਰੁੱਪ ਦੇ ਜਾਇੰਟ ਐਡੀਟਰ ਸੀਤੇਸ਼ ਵਿੱਜ ਵੱਲੋਂ ਸਥਾਨਕ ਰੈਡ ਕਰਾਸ ਭਵਨ ਵਿਖੇ ਰੇਲ ਹਾਦਸੇ ਤੋਂ ਪੀੜਤ 46 ਪਰਿਵਾਰਾਂ ਨੂੰ ਨਕਦ ਰਾਸ਼ੀ ਅਤੇ ਕੰਬਲ ਦੇ ਕੇ ਉਨ੍ਹਾਂ ਦੀ ਮਦਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ੍ਰੀ ਮੁਰਾਰੀ ਬਾਪੂ ਦੇ ਅਸ਼ੀਰਵਾਦ ਨਾਲ ਦੈਨਿਕ ਸਵੇਰਾ ਗਰੁੱਪ ਵੱਲੋਂ ਰੇਲ ਹਾਦਸੇ ਤੋਂ ਪੀੜਤ ਵਿਅਕਤੀਆਂ ਦੀ ਮਦਦ ਦਾ ਬੀੜਾ ਚੁੱਕਿਆ ਗਿਆ ਸੀ। ਉਸੇ ਲੜੀ ਤਹਿਤ ਉਨ੍ਹਾਂ ਵੱਲੋਂ ਅੱਜ ਰੇਲ ਹਾਦਸੇ ਦੇ ਪੀੜਤਾਂ ਦੀ ਮਦਦ ਕੀਤੀ ਗਈ ਹੈ। ਇਸ ਮੌਕੇ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੈਨਿਕ ਸਵੇਰਾ ਗਰੁੱਪ ਦਾ ਜਿਲ੍ਹਾ ਪ੍ਰਸਾਸ਼ਨ ਅਤੇ ਪੰਜਾਬ ਸਰਕਾਰ ਵੱਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਬਹੁਤ ਸ਼ਲਾਘਾਯੋਗ ਉਪਰਾਲਾ ਹੈ ਕਿਉਂਕਿ ਇਸ ਤਰ੍ਹਾਂ ਦੀ ਉਪਰਾਲਿਆਂ ਨਾਲ ਹੋਰ ਕਈ ਸੰਸਥਾਵਾਂ ਪੀੜਤਾਂ ਦੀ ਮਦਦ ਲਈ ਅੱਗੇ ਆਉਂਦੀਆਂ ਹਨ। ਉਨ੍ਹਾਂ ਨੇ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਨ੍ਹਾਂ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ। ਇਸ ਮੌਕੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਅਤੇ ਸ੍ਰੀ ਰਣਧੀਰ ਠਾਕੁਰ ਸਕੱਤਰ ਰੈੱਡ ਕਰਾਸ ਵੀ ਹਾਜ਼ਰ ਸਨ।