5 Dariya News

ਪੇਂਡੂ ਸਪੋਰਟਸ ਐਂਡ ਵੈੱਲਫੇਅਰ ਕਲੱਬ ਕੁੰਭੜਾ ਅਤੇ ਮੋਹਾਲੀ ਵਲੋਂ ਕਰਵਾਏ ਜਾਣਗੇ ਕਬੱਡੀ ਮੁਕਾਬਲੇ : ਕੰਵਰਬੀਰ ਸਿੰਘ ਰੂਬੀ ਸਿੱਧੂ

ਸਵਰਗੀ ਰਣਜੀਤ ਸਿੰਘ ਘੋਲਾ ਇੰਟਰਨੈਸ਼ਨਲ ਕਬੱਡੀ ਖਿਡਾਰੀ ਨੂੰ ਸਮਰਪਿਤ ਹੋਣਗੇ ਮੁਕਾਬਲੇ

5 Dariya News

ਐਸ.ਏ.ਐਸ. ਨਗਰ (ਮੁਹਾਲੀ) 30-Nov-2018

ਪੇਂਡੂ ਸਪੋਰਟਸ ਐਂਡ ਵੈੱਲਫੇਅਰ ਕਲੱਬ (ਰਜਿ.) ਕੁੰਭੜਾ ਅਤੇ ਪਿੰਡ ਮੋਹਾਲੀ ਵਲੋਂ ਸਵਰਗੀ ਸ. ਰਣਜੀਤ ਸਿੰਘ ਘੋਲਾ (ਇੰਟਰਨੈਸ਼ਨਲ ਕਬੱਡੀ ਖਿਡਾਰੀ) ਨੂੰ ਸਮਰਪਿਤ 24ਵਾਂ ਸ਼ਾਨਦਾਰ ਕਬੱਡੀ ਕੱਪ 01ਅਤੇ 02 ਦਸੰਬਰ ਨੂੰ ਦੁਸਿਹਰਾ ਗਰਾਉਂਡ ਫੇਜ਼-08 ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ ਨੇ ਖੇਡ ਮੈਦਾਨ ਦਾ ਜਾਇਜ਼ਾ ਲੈਣ ਮੌਕੇ ਦਿੱਤੀ । ਸ. {ਰੂਬੀ ਸਿੱਧੂ ਨੇ ਦੱਸਿਆ ਕਿ ਪੰਜਾਬ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ  ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਗਾਇਆ ਜਾ ਰਿਹਾ ਹੈ ਤਾਂ ਜੋ  ਉਹ ਚੰਗੇ ਖਿਡਾਰੀ ਬਣ ਕੇ ਸੂਬੇ ਅਤੇ ਦੇਸ਼ ਦਾ ਨਾ ਰੌਸ਼ਨ ਕਰ ਸਕਣ।ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਸ਼ਾਨਦਾਰ ਕਬੱਡੀ ਕੱਪ ਕਰਾਉਣ ਲਈ ਪੇਂਡੂ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਕੁੰਭੜਾ ਅਤੇ ਪਿੰਡ ਮੋਹਾਲੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੱਬਾਂ ਵਲੋਂ ਕਰਵਾਏ ਜਾਣ ਵਾਲੇ ਕਬੱਡੀ ਦੇ ਖੇਡ ਮੁਕਾਬਲੇ ਹਰ ਸਾਲ ਰੌਚਿਕ ਹੁੰਦੇ ਹਨ ਅਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਇਨ੍ਹਾਂ ਮੁਕਾਬਲਿਆਂ ਦਾ ਅਨੰਦ ਮਾਣਦੇ ਹਨ। ਦੋਵੇਂ ਕਲੱਬਾਂ ਦੇ ਚੇਅਰਮੈਨ ਸੁਰਜੀਤ ਸਿੰਘ ਸਰਪੰਚ ਮੋਹਾਲੀ ਨੇ ਦੱਸਿਆ ਕਿ ਸ੍ਰੀ ਮਾਨ ਸੰਤ ਬਾਬਾ ਅਵਤਾਰ ਸਿੰਘ ਨੂੰ ਧੂਲਕੋਟ ਅਤੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾਣ ਵਾਲੇ ਇਸ ਕਬੱਡੀ ਕੱਪ ਵਿਚ ਪੰਜਾਬ ਦੀਆਂ ਮਸ਼ਹੂਰ ਅਕੈਡਮੀਆਂ ਸਮੇਤ ਹੋਰ ਕਬੱਡੀ ਦੀਆਂ ਟੀਮਾਂ ਵੀ ਮੁਕਾਬਲਿਆਂ ਵਿਚ ਹਿੱਸਾ ਲੈਣਗੀਆਂ ਅਤੇ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਟੀਮ ਨੂੰ 71 ਹਜ਼ਾਰ ਰੁਪਏ ਅਤੇ ਦੂਜੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ। 02 ਦਸੰਬਰ ਨੂੰ ਜੇਤੂ ਟੀਮਾਂ ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਇਨਾਮ ਵੰਡਣ ਦੀ ਰਸਮ ਅਦਾ ਕਰਨਗੇ ਅਤੇ ਉਹ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ। ਕਬੱਡੀ ਕੱਪ ਦਾ ਉਦਘਾਟਨ 01 ਦਸੰਬਰ ਨੂੰ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ ਅਤੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਵਲੋਂ ਕੀਤਾ ਜਾਵੇਗਾ।