ਡਾ. ਤੇਜਵਿੰਦਰ ਸਿੰਘ, ਜ੍ਹਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਦੌਰਾ ਕੀਤਾ ਗਿਆ
5 Dariya News
ਪਠਾਨਕੋਟ 01-Dec-2018
ਅੱਜ ਡਾ. ਤੇਜਵਿੰਦਰ ਸਿੰਘ, ਜ੍ਹਿਲਾ ਅਤੇ ਸੈਸਨ ਜੱਜ- ਸਹਿਤ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ ਅਤੇ ਬਲਵਿੰਦਰ ਸਿੰਘ, ਸੁਪਰਡੈਂਟ, ਸਬ-ਜੇਲ੍ਹ ਪਠਾਨਕੋਟ ਵੀ ਇਸ ਮੋਕੇ ਤੇ ਮੌਜੂਦ ਸਨ । ਇਸ ਮੌਕੇ ਡਾ. ਤੇਜਵਿੰਦਰ ਸਿੰਘ, ਜ੍ਹਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਜੀ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਦੌਰਾਨ ਜਿਨ੍ਹਾਂ ਹਵਾਲਾਤੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਉਹਨਾਂ ਨੇ ਹਵਾਲਾਤੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ limitation period ਬਾਰੇ ਵੀ ਜਾਗਰੂਕ ਕੀਤਾ ਗਿਆ।