ਦਾ ਹੈਰੀਟੇਜ ਪਬਲਿਕ ਹਾਈ ਸਕੂਲ ਜਗਤਪੁਰਾ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਨਿਵੇਕਲੀ ਪਹਿਚਾਣ ਬਣਾਈ : ਬਲਬੀਰ ਸਿੰਘ ਸਿੱਧੂ
ਇਸ ਖਿੱਤੇ ਦੇ ਬੱਚਿਆਂ ਨੂੰ ਪ੍ਰਦਾਨ ਕਰ ਰਿਹਾ ਹੈ ਮਿਆਰੀ ਸਿੱਖਿਆ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਸਕੂਲ ਨੂੰ 02 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ
5 Dariya News
ਐਸ.ਏ.ਐਸ. ਨਗਰ (ਮੁਹਾਲੀ) 07-Dec-2018
ਅਵਤਾਰ ਐਜੂਕੇਸ਼ਨ ਟਰੱਸਟ ਵੱਲੋਂ ਚਲਾਏ ਜਾ ਰਹੇ ਦਾ ਦਾ ਹੈਰੀਟੇਜ ਪਬਲਿਕ ਹਾਈ ਸਕੂਲ ਜਗਤਪੁਰਾ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਨਿਵੇਕਲੀ ਪਹਿਚਾਣ ਬਣਾਈ ਹੈ ਅਤੇ ਇਹ ਸਕੂਲ ਇਸ ਖਿੱਤੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਸਕੂਲ ਦੇ ਸਲਾਨਾ ਖੇਡ ਸਮਾਗਮ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰ: ਸਿੱਧੂ ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਸ੍ਰ: ਸਿੱਧੂ ਨੇ ਕਿਹਾ ਕਿ ਸਲੱਮ ਖੇਤਰ ਵਿੱਚ ਚਲਾਇਆ ਜਾ ਰਿਹਾ ਇਹ ਸਕੂਲ ਹੋਰਨਾਂ ਸਕੂਲਾਂ ਨਾਲੋ ਵਿਲੱਖਣ ਸਕੂਲ ਹੈ ਅਤੇ ਚੈਰਟੀ ਦੇ ਤੌਰ ਤੇ ਕੰਮ ਕਰ ਰਿਹਾ ਹੈ ਅਤੇ ਇਸ ਸਕੂਲ ਵਿੱਚ ਘੱਟ ਫੀਸਾਂ ਦੇ ਕੇ ਇਸ ਖਿੱਤੇ ਦੇ ਬੱਚੇ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਇਸ ਇਲਾਕੇ ਲਈ ਇਹ ਸਕੂਲ ਇੱਕ ਵਧੀਆ ਵਿਦਿਅਕ ਸੰਸਥਾ ਸਾਬਤ ਹੋ ਰਹੀਂ ਹੈ। ਜਿਥੇ ਕਿ ਖਾਸ ਕਰਕੇ ਗਰੀਬ ਪਰਿਵਾਰਾਂ ਦੇ ਬੱਚੇ ਵਿਦਿਆ ਹਾਸਲ ਕਰ ਰਹੇ ਹਨ। ਉਨ੍ਹਾਂ ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਸਕੂਲ ਦੇ ਸਮੂੱਚੇ ਸਟਾਫ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਇਥੋ ਪੜ੍ਹ ਰਹੇ ਬੱਚੇ ਮਿਆਰੀ ਸਿੱਖਿਅ ਹਾਸਲ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਸਕੂਲ ਲਈ ਆਪਣੇ ਅਖਤਿਆਰੀ ਫੰਡ ਵਿੱਚ 02 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸ੍ਰ: ਸਿੱਧੂ ਨੇ ਇਸ ਮੌਕੇ ਸਕੂਲ ਦੇ ਖਿਡਾਰੀ ਬੱਚਿਆਂ ਦੇ ਮਾਰਚ ਪਾਸਟ ਤੋ ਸਲਾਮੀ ਵੀ ਲਈ। ਇਸ ਮੌਕੇ ਸਕੂਲ ਦੇ ਟਰੱਸਟੀ ਆਈ.ਜੇ.ਐਸ ਚੀਮਾ , ਡਾਇਰੈਕਟਰ ਸ੍ਰੀਮਤੀ ਕਿਨੂਸਕਾ ਸੇਠੀ, ਕਰਨਲ ਬਲਵਿੰਦਰ ਸਿੰਘ, ਕਰਨਲ ਇੰਦਰਜੀਤ ਸਿੰਘ ਚੀਮਾ, ਵਿੰਗ ਕਮਾਂਡਰ ਪਾਂਡੇਯ, ਬ੍ਰਿਗੇਡੀਅਰ ਰੋਬਿਲ ਸਮੇਤ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।