5 Dariya News

ਕੀਮਤੀ ਜਾਨਾਂ ਬਚਾਉਣ ਲਈ ਰਿਫਲੈਕਟਰ ਹੋਣਗੇ ਸਹਾਈ - ਮਨਧੀਰ ਸਿੰਘ

ਯੁਵਕ ਸੇਵਾਵਾਂ ਵੱਲੋਂ ਮਾਨਸਾ ਜ਼ਿਲ੍ਹੇ ਵਿਚ ਵਹੀਕਲਾਂ ਤੇ ਲਗਾਏ ਜਾਣਗੇ ਰਿਫਲੈਕਟਰ, ਐਸ.ਐਸ.ਪੀ. ਨੇ ਕੀਤੀ ਸ਼ੁਰੂਆਤ

5 Dariya News

ਮਾਨਸਾ 11-Dec-2018

ਆਉਣ ਵਾਲੇ ਦਿਨਾਂ ਵਿਚ ਧੁੰਦ ਦੇ ਪ੍ਰਕੋਪ ਕਾਰਨ ਸੰਭਾਵੀ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਯੁਵਕ ਸੇਵਾਵਾਂ ਵਿਭਾਗ ਅਤੇ ਐਨ.ਐਸ.ਐਸ. ਯੂਨਿਟ ਦੇ ਸਹਿਯੋਗ ਨਾਲ ਐਸ.ਐਸ.ਪੀ. ਮਨਧੀਰ ਸਿੰਘ ਨੇ ਅੱਜ ਮਾਨਸਾ ਕੈਂਚੀਆਂ ਤੋਂ ਵਾਹਨਾਂ ਤੇ ਰਿਫਲੈਕਟਰ ਲਗਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਾਤ ਸਮੇ ਸੜਕਾਂ ਤੇ ਰੋਜ਼ਾਨਾਂ ਹੀ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਜਿਸ ਕਰਕੇ ਅਜਾਈਂ ਹੀ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤਦੇ ਹੋਏ ਇਸ ਪ੍ਰਤੀ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਰਾਤ ਸਮੇਂ ਸਫ਼ਰ ਕਰਨ ਵਾਲੇ ਲੋਕਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਆਪਣੇ ਸਾਧਨਾਂ ਤੇ ਰਿਫਲੈਕਟਰ ਲਗਵਾਉਣ ਤਾਂ ਜੋ ਰਾਤ ਸਮੇਂ ਕਿਸੇ ਵੀ ਕਿਸਮ ਦੀ ਦੁਰਘਟਨਾ ਤੋਂ ਆਪਣੀ ਸੁਰੱਖਿਆ ਬਹਾਲ ਰੱਖੀ ਜਾ ਸਕੇ।ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਸ੍ਰੀ ਰਘਬੀਰ ਮਾਨ ਨੇ ਕਿਹਾ ਕਿ ਯੂਵਕ ਸੇਵਾਵਾਂ ਵੱਲੋਂ ਚਲਾਈ ਇਸ ਮੁਹਿੰਮ ਤਹਿਤ ਵਲੰਟੀਅਰਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਲੋਕਾਂ ਨੂੰ ਵਹੀਕਲਾਂ ਤੇ ਰਿਫਲੈਕਟਰ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਬੰਧੀ ਆਪਣੀ ਸੁਰੱਖਿਆ ਹਿਤ ਸਹਿਯੋਗ ਕਰਨ ਤਾਂ ਜੋ ਸੜਕੀ ਦੁਰਘਟਨਾਵਾਂ ਤੋਂ ਬਚਾਅ ਰੱਖਿਆ ਜਾ ਸਕੇ।ਇਸ ਮੌਕੇ ਐਸ.ਪੀ. (ਐਚ) ਸ੍ਰੀ ਮੇਜਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਹਰਪਿੰਦਰ ਸਿੰਘ, ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਭੈਣੀ ਬਾਘਾ ਸ੍ਰੀ ਅਮਨਦੀਪ ਸਿੰਘ, ਟਰੈਫਿਕ ਇੰਚਾਰਜ ਸੁਰੇਸ਼ ਕੁਮਾਰ, ਸ੍ਰੀ ਮਨਜੀਤ ਸਿੰਘ ਸਿੱਧੂ (ਲੇਖਾਕਾਰ) ਤੋਂ ਇਲਾਵਾ ਆਈ.ਟੀ.ਆਈ. ਦੇ ਐਨ.ਐਸ.ਐਸ. ਦੇ ਵਲੰਟੀਅਰ ਵਿਦਿਆਰਥੀ ਹਾਜ਼ਰ ਸਨ।