ਪਲਾਸਟਿਕ ਦੇ ਲਿਫਾਫਿਆਂ ਤੋਂ ਸ਼ਹਿਰ ਨੂੰ ਮੁਕਤ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਦਿੱਤਾ ਜਾਵੇਗਾ ਪੂਰਾ ਸਹਿਯੋਗ -- ਡਾ.ਰਿਚਾ
ਗਰੀਨ ਐਡਨਿਊ ਦੇ ਵਸਨੀਕ ਸਮਾਨ ਖਰੀਦਣ ਲਈ ਵਰਤਣਗੇ ਕੱਪੜੇ ਦੇ ਥੈਲੇ
5 Dariya News
ਸ੍ਰੀ ਮੁਕਤਸਰ ਸਾਹਿਬ 11-Dec-2018
ਪਲਾਸਟਿਕ ਦੇ ਲਿਫਾਫਿਆਂ ਤੋਂ ਸ਼ਹਿਰ ਨਿਵਾਸੀਆਂ ਨੂੰ ਮੁਕਤ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਜਿਲਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ, ਇਹ ਜਾਣਕਾਰੀ ਅੱਜ ਡਾ.ਰਿਚਾ ਐਡੀਸ਼ਨਲ ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਨੇ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਨੁਮਾਇੰਦੇ ਤੋਂ ਇਲਾਵਾ ਐਡਵੋਕੇਟ ਸੰਜੀਵ ਗੁਪਤਾ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿੱਧ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਰਿਚਾ ਨੇ ਦੱਸਿਆਂ ਕਿ ਸ਼ਹਿਰ ਨੂੰ 'ਮੇਰਾ ਮੁਕਤਸਰ ਮੇਰਾ ਮਾਣ' ਮੁਹਿੰਮ ਨੂੰ ਹੁਲਾਰਾ ਦੇਣ ਲਈ ਜਿਲਾ ਪ੍ਰਸ਼ਾਸਨ ਵਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਸ਼ਹਿਰ ਨੂੰ ਪਲਾਸਟਿਕ ਦੇ ਲਿਫਾਫਿਆਂ ਤੋਂ ਮੁਕਤ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਸ਼ਹਿਰ ਨਿਵਾਸੀਆਂ ਨੂੰ ਪੋਲੀਥੀਨ ਹਟੇਗਾ, ਮੁਕਤਸਰ ਚਮਕੇਗਾ ਦਾ ਨਾਹਰਾ ਤਹਿਤ ਪ੍ਰਣ ਲੈਣਾ ਚਾਹੀਦਾ ਹੈ। ਉਹਨਾਂ ਅੱਗੇ ਦੱਸਿਆਂ ਕਿ ਵਾਰਡ ਨੰਬਰ 2 ਗਰੀਨ ਐਵਨਿਊ ਦੇ ਵਸਨੀਕਾਂ ਵਲੋਂ ਪ੍ਰਣ ਲਿਆ ਗਿਆ ਹੈ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਤੇ ਕੱਪੜੇ ਦੇ ਬਣੇ ਥੈਲਿਆਂ ਦੀ ਸਮਾਨ ਖਰੀਦਣ ਲਈ ਪਹਿਲ ਕਦਮੀ ਕੀਤੀ ਜਾ ਰਹੀ ਹੈ। ਡਾ. ਰਿਚਾ ਨੇ ਸ਼ਹਿਰ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਤੇ ਕੱਪੜੇ ਦੇ ਥੈਲਿਆਂ ਦੀ ਵਰਤੋ ਕਰਨ ਤਾਂ ਜੋ ਸ਼ਹਿਰ ਨੂੰ ਪੋਲੀਥੀਨ ਲਿਫਾਫਿਆਂ ਤੋਂ ਮੁਕਤ ਕੀਤਾ ਜਾ ਸਕੇ ਅਤੇ ਇਸ ਤੋਂ ਇਲਾਵਾ ਆਪਣੇ ਮੋਬਾਇਲ ਤੇ ਸਵੱਛਤਾ ਸਰਵੇਖਣ ਮਿਸ਼ਨ ਤਹਿਤ ਐਪ ਡਾਊਨ ਲੋਡ ਜਰੂਰ ਕਰਨ ।