5 Dariya News

ਦੇਸ਼ ਲਈ ਕੀਤੀ ਗਈ ਕੁਰਬਾਨੀ ਕਦੇ ਵੀ ਅਜਾਇਆਂ ਨਹੀਂ ਜਾਂਦੀ- ਮਨਪ੍ਰੀਤ ਸਿੰਘ

1971 ਦੀ ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਦੇ ਪਰਿਵਾਰਾਂ ਵੱਲੋਂ ਕੀਤੀ ਗਈ ਸਮੂਲੀਅਤ

5 Dariya News

ਫਾਜ਼ਿਲਕਾ 14-Dec-2018

ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਇਥੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ। ਦੇਸ਼ ਲਈ ਕੀਤੀ ਗਈ ਕੁਰਬਾਨੀ ਕਦੇ ਵੀ ਅਜਾਇਆਂ ਨਹੀਂ ਜਾਂਦੀ। ਉਹ ਇਥੇ   ਵਿਜੈ ਦਿਵਸ  ਦੇ ਸਬੰਧ ਵਿੱਚ ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਆਯੋਜਿਤ ਕੀਤੀ ਗਈ ਵਿਕਟਰੀ ਪਰੇਡ ਦੀ ਸਮਾਪਤੀ ਮੌਕੇ ਸਥਾਨਕ ਘੰਟਾ ਘਰ ਵਿਖੇ ਸੰਬੋਧਨ ਕਰ ਰਹੇ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਸ. ਛੱਤਵਾਲ ਨੇ ਇਸ ਵਿਕਟਰੀ ਪਰੇਡ ਵਿੱਚ ਸ਼ਾਮਿਲ ਹੋਏ ਸ਼ਹੀਦਾਂ ਦੇ ਪਰਿਵਾਰਾਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਸ਼ਹੀਦਾ ਵੱਲੋਂ ਕੀਤੀ ਗਈ ਕੁਰਬਾਨੀ ਹਮੇਸ਼ਾ ਸਾਨੂੰ ਯਾਦ ਰਹੇਗੀ। ਉਨ੍ਹਾਂ ਸ਼ਹੀਦਾ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਕਰਕੇ ਹੀ ਅੱਜ ਅਸੀ ਦੇਸ਼ ਦੀ ਆਜਾਦੀ ਦਾ ਆਨੰਦ ਮਾਣ ਰਹੇ ਹਾਂ। ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋਈ ਇਹ ਵਿਕਟਰੀ ਪਰੇਡ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋੜ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ ਹੁੰਦੀ ਹੋਈ ਘੰਟਾ ਘਰ ਵਿਖੇ ਸਮਾਪਤ ਹੋਈ।  ਪਰੇਡ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਿਲ 1971 ਦੀ ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹਿਰ ਵਾਸੀਆਂ ਵੱਲੋਂ ਵੱਖ-ਵੱਖ ਥਾਵਾਂ ਤੇ ਫੁੱਲਾਂ ਦੀ ਵਰਖਾ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾਂ ਥਾਂ-ਥਾਂ 'ਤੇ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਵੱਲੋਂ ਪਰੇਡ ਵਿੱਚ ਸ਼ਾਮਿਲ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਖਾਣ-ਪੀਣ ਦੀਆਂ ਵਸਤਾਂ ਵੀ ਵੰਡੀਆਂ ਗਈਆਂ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਭਾਰਤ ਮਾਤਾ ਦੀ ਜੈਅ ਦੇ ਨਾਅਰੇ ਲਗਾਏ ਜਾ ਰਹੇ ਸਨ। 

ਸ਼ਹਿਰ ਵਾਸੀਆਂ ਵੱਲੋ ਹੱਥਾਂ ਵਿੱਚ ਤਖਤੀਆਂ ਲੈ ਕੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੈਰਾਰਾਈਡਰ ਰਾਹੀਂ ਸੈਨਾ ਦੇ ਜਵਾਨ ਵੱਲੋਂ ਰਾਸ਼ਟਰੀ ਤਿਰੰਗਾ ਲਹਿਰਾ ਕੇ ਵਿਕਟਰੀ ਪਰੇਡ ਦੀ ਸ਼ੋਭਾ ਵਧਾਈ ਗਈ। ਇਸ ਵਿਕਟਰੀ ਪਰੇਡ ਦੇ ਮੂਹਰੇ 181 ਬੀ.ਐਸ.ਐਫ ਸਾਦਕੀ ਬਾਰਡਰ ਦੇ ਘੋੜਸਵਾਰ ਵਿਸ਼ੇਸ਼ ਤੌਰ 'ਤੇ ਚੱਲ ਰਹੇ ਸਨ। ਇਸ ਦੌਰਾਨ ਬਰਾਸ ਬੈਂਡ,ਥਾਈ ਜਾਟ ਬੈਂਡ, ਸਤਾਈ ਮਦਰਾਸ,14 ਮੁਹਾਰ ਆਰਮੀ ਬੈਂਡ ਦੇ ਜਵਾਨਾਂ ਵੱਲੋਂ ਵਿਸ਼ੇਸ਼ ਤੌਰ ਤੇ ਦੇਸ਼ ਭਗਤੀ ਨਾਲ ਸਬੰਧਤ ਗੀਤਾਂ ਦੀਆਂ ਧੁਨਾਂ ਰਾਹੀਂ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦਾ ਪ੍ਰਸਿਧ ਲੋਕ ਨਾਚ ਭੰਗੜਾ ਵੀ ਪੇਸ਼ ਕੀਤਾ ਗਿਆ।ਇਸ ਮੌਕੇ ਪੰਜ ਜਾਟ ਰੈਜੀਮੈਂਟ ਦੇ ਕਮਾਡੈਂਟ ਸ੍ਰੀ ਵਿਕਾਸ ਸ਼ਰਮਾ, ਆਸਫਵਾਲਾ ਸ਼ਹੀਦੀ ਸਮਾਰਕ ਕਮੇਟੀ ਦੇ ਪ੍ਰਧਾਨ ਸ੍ਰੀ ਸੰਦੀਪ ਗਿਲਹੋਤਰਾ,  ਸ੍ਰੀ ਪ੍ਰਫੁੱਲ ਨਾਗਪਾਲ, ਡਾ. ਭੁਪਿੰਦਰ ਸਿੰਘ, ਐਸ.ਪੀ ਸ. ਮੁਖਤਿਆਰ ਸਿੰਘ,ਐਸ.ਡੀ.ਐਮ ਫਾਜ਼ਿਲਕਾ ਸ੍ਰੀ ਸ਼ੁਭਾਸ ਖੱਟਕ,ਸਾਬਕਾ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸ. ਗੁਰਪ੍ਰੀਤ ਸਿੰਘ ਲਵਲੀ ਕਾਠਪਾਲ, ਸ੍ਰੀ ਅਸ਼ੋਕ ਅਨੇਜਾ, ਸਾਬਕਾ ਐਸ.ਡੀ.ਐਮ ਸ੍ਰੀ ਬੀ.ਐਲ ਸਿੱਕਾ, ਭਾਰਤੀ ਸ਼ੈਨਾ ਤੇ  ਬੀ.ਐਸ.ਐਫ ਦੇ ਜਵਾਨਾਂ ਤੋਂ ਇਲਾਵਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਸ਼ਹਿਰ ਦੇ ਪਤਵੰਤੇ ਸੱਜਨ ਵਿਸ਼ੇਸ਼ ਤੌਰ ਤੇ ਮੌਜੂਦ ਸਨ।