5 Dariya News

ਗਰਾਮ ਪੰਚਾਇਤ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਵਲੋਂ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ

5 Dariya News

ਰੂਪਨਗਰ 14-Dec-2018

ਜ਼ਿਲ੍ਹੇ ਵਿਚ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ਅੱਜ ਇਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਚ ਡਾਕਟਰ ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਅਤੇ ਸਵਪਨ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਨੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਮੀਟਿੰਗ  ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ ਲਈ  ਕਿਹਾ ।ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤ ਚੋਣਾਂ ਦੌਰਾਨ ਇਕ ਇਕ ਵੋਟ ਦੀ ਮਹੱਤਤਾ ਹੈ ਇਸ ਲਈ ਇੰਨਾ ਚੋਣਾਂ ਨੁੰ ਅਜਾਦ ਅਤੇ ਨਿਰਪੱਖਤਾ ਨਾਲ ਨਿਰਵਿਘਨ ਨੇਪਰੇ ਚਾੜਨ ਲਈ ਸਹਿਯੋਗ ਦਿਤਾ ਜਾਵੇ।ਉਨਾਂ ਕਿਹਾ ਕਿ ਇੰਨਾ ਚੋਣਾਂ ਦੌਰਾਨ ਸਰਬਸੰਮਤੀ ਨਾਲ ਚੁਣੀ ਹੋਈ ਪੰਚਾਇਤ ਵਾਲੇ ਪਿੰਡ ਵਿਚ ਪਹਿਲ ਦੇ ਅਧਾਰ ਤੇ ਵਿਕਾਸ ਕੀਤਾ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਭਾਰਤ ਚੋਣ ਕਮਿਸ਼ਨ ਅਤੇ ਮਾਨਯੋਗ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਕੀਤੀ ਜਾ ਰਹੀ ਹੈ। ਇਸ ਲਈ ਜਿਹੜੇ ਵੀ ਵੋਟਰ 1 ਜਨਵਰੀ 2019 ਨੂੰ 18 ਸਾਲ ਦੇ ਹੋ ਜਾਣਗੇ ਦੀਆਂ ਵੋਟਾਂ ਬਣਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਆਖਿਆ । ਉਨ੍ਹਾਂ ਕਿਹਾ ਕਿ ਵੋਟ ਬਨਾਉਣ ਲਈ ਸਬੰਧਤ ਈ.ਆਰ.ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਬੂਥ ਸਹੀ ਸਥਾਨ ਤੇ ਨਹੀਂ ਬਣਿਆ ਹੋਇਆ ਤਾਂ ਉਸਦੀ ਤਬਦੀਲੀ ਸਬੰਧੀ ਆਪਣੇ ਸੁਝਾਅ ਲਿਖਤੀ ਰੂਪ ਵਿੱਚ ਦਿੱਤੇ ਜਾਣ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਸਿਰੇ ਚੜ ਸਕੇ।ਮੀਟਿੰਗ ਦੌਰਾਨ ਸ਼੍ਰੀ ਸਵਪਨ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਇੰਨਾ ਚੋਣਾਂ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਿਸੇ ਨੂੰ ਵੀ ਅਮਨ ਤੇ ਕਾਨੂੰਨ ਨੂੰ ਭੰਗ ਕਰਨ ਦੀ ਇਜਾਜਤ ਨਹੀਂ ਹੋਵੇਗੀ। ਉਨਾਂ ਕਿਹਾ ਕਿ ਹਰ ਵੋਟਰ ਨੂੰ ਨਿਡਰ ਹੋ ਕੇ ਵੋਟ ਪਾਉਣ ਦਾ ਹੱਕ ਹੈ।ਇਸ ਮੀਟਿੰਗ ਦੌਰਾਨ ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ, ਸ਼੍ਰੀ ਗੁਰਨੇਤਰ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਐਡਵੋਕੇਟ ਚਰਨਜੀਤ ਸਿੰਘ ਘਈ , ਸ਼੍ਰੀ ਜਗਦੀਸ਼ ਕਾਂਜਲਾ ,ਸ਼੍ਰੀ ਜਰਨੈਲ ਸਿੰਘ ਭਾਓਵਾਲ , ਸ਼੍ਰੀ ਰਾਮ ਕੁਮਾਰ ਮੁਕਾਰੀ , ਸ਼੍ਰੀ ਗੁਰਦੇਵ ਬਾਗੀ,ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀ ਜਗਜੀਤ ਸਿੰਘ ਜੱਗਾ, ਸ਼੍ਰੀ ਨਵਜੀਤ ਸਿੰਘ ਅਤੇ ਹੋਰ ਪਾਰਟੀਆਂ ਦੇ ਨੁਮਾੰਇਦੇ ਹਾਜ਼ਰ ਸਨ।