5 Dariya News

'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ' ਕੈਂਪ 'ਚ 22 ਦਿਵਆਂਗਜਨ ਸਰਟੀਫਿਕੇਟ ਕੀਤੇ ਜਾਰੀ

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਵਲ ਹਸਪਤਾਲ ਦਸੂਹਾ 'ਚ ਦਿਵਆਂਗਜਨ ਲਈ ਲਗਾਇਆ ਕੈਂਪ

5 Dariya News

ਦਸੂਹਾ/ਹੁਸ਼ਿਆਰਪੁਰ 14-Dec-2018

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵੱਖ-ਵੱਖ ਐਨ.ਜੀ.ਓਜ਼ ਦੇ ਸਹਿਯੋਗ ਨਾਲ ਇਕ ਨਿਵੇਕਲੀ ਪਹਿਲ ਕਰਦਿਆਂ ਦਿਵਆਂਗਜਨ ਵਿਅਕਤੀਆਂ ਦੀ ਸਹੂਲਤ ਲਈ 'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਸਰਕਾਰੀ ਹਸਪਤਾਲ ਦਸੂਹਾ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ।ਕੈਂਪ ਦੌਰਾਨ 44 ਦਿਵਆਂਗਜਨ ਵਿਅਕਤੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 22 ਦਿਵਿਆਂਗ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 31 ਯੂ.ਡੀ.ਆਈ.ਡੀ. ਕਾਰਡ ਸਬੰਧੀ ਅਤੇ ਦਿਵਆਂਗਜਨ ਦੀ ਪੈਨਸ਼ਨ ਦੇ 23 ਬਿਨੈ ਪੱਤਰ ਵੀ ਪ੍ਰਾਪਤ ਕੀਤੇ ਗਏ ਹਨ।ਉਧਰ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ 'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਤਹਿਤ ਲੜੀਵਾਰ ਹਰ ਵੀਰਵਾਰ ਇਕ ਸਿਵਲ ਹਸਪਤਾਲ ਵਿੱਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਜ਼ਰੀਏ ਦਿਵਆਂਗਜਨ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ 'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਤਹਿਤ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦੌਰਾਨ ਵੋਟਾਂ ਸਬੰਧੀ ਵੀ ਵਿਸ਼ੇਸ਼ ਕਾਉਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਦਿਵਆਂਗ ਵਿਅਕਤੀ ਵੋਟਰ ਬਣਨ ਲਈ ਸਬੰਧਤ ਫਾਰਮ ਭਰ ਕੇ ਮੌਕੇ 'ਤੇ ਹੀ ਜਮ੍ਹਾਂ ਕਰਵਾ ਸਕੇ। ਉਨ੍ਹਾਂ ਦਿਵਆਂਗਜਨ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਕੈਂਪ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵਿਸ਼ੇਸ਼ ਤੌਰ 'ਤੇ ਬਿਨੈ ਪੱਤਰ ਪ੍ਰਾਪਤ ਕੀਤੇ ਗਏ। ਇਸ ਮੌਕੇ ਐਸ.ਐਮ.ਓ. ਡਾ. ਦਵਿੰਦਰ ਪੁਰੀ, ਸ੍ਰੀ ਸੰਦੀਪ ਸ਼ਰਮਾ, ਪ੍ਰਦੀਪ ਕੁਮਾਰ, ਰੇਨੂ ਕੰਵਰ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓਜ਼ ਦੇ ਨੁਮਾਇੰਦੇ ਹਾਜ਼ਰ ਸਨ।