5 Dariya News

ਡਿਪਟੀ ਕਮਿਸ਼ਨਰ ਵੱਲੋਂ ਮਤਦਾਤਾ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵਿਆਂ ਤੇ ਇਤਰਾਜਾਂ ਦੀ ਪੜਤਾਲ

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) 15-Dec-2018

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2019 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜਾਂ ਦੀ ਪੜਤਾਲ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਵਿਧਾਨ ਸਭਾ ਹਲਕਾ 47-ਨਵਾਂਸ਼ਹਿਰ ਦੇ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟੇ੍ਰਟ ਡਾ. ਵਿਨੀਤ ਕੁਮਾਰ ਦੇ ਦਫ਼ਤਰ ਵਿਚ ਫਾਰਮਾਂ ਦੀ ਚੈਕਿੰਗ ਕੀਤੀ ਗਈ। ਪੜਤਾਲ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜਿਸ ਬੂਥ ਵਿਚ 2 ਫ਼ੀਸਦੀ ਤੋਂ ਵੱਧ ਕਟੌਤੀ ਕੀਤੀ ਗਈ ਹੈ, ਵਿਚੋਂ ਰੈਂਡਮਲੀ ਬੂਥ ਦੀ ਚੋਣ ਕਰਦੇ ਹੋਏ ਚੋਣਕਾਰ ਰਜਿਸਟੇਸ਼ਨ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਇਸ ਗੱਲ ਦਾ ਖਾਸ ਧਿਆਨ ਰਖਿਆ ਜਾਵੇ ਕਿ ਗਲਤੀ ਨਾਲ ਵੀ ਕਿਸੇ ਯੋਗ ਵਿਅਕਤੀ ਦੀ ਵੋਟ ਨਾ ਕੱਟੀ ਜਾਵੇ ਅਤੇ ਕੋਈ ਵੀ ਯੋਗ ਵਿਅਕਤੀ ਜੋ ਮਿਤੀ 1-1-2019 ਨੂੰ ਅਪਣੀ 18 ਸਾਲ ਦੀ ਉਮਰ ਪੂਰੀ ਕਰ ਲੈਂਦਾ ਹੈ, ਉਹ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਇਹ ਵੀ ਕਿਹਾ ਗਿਆ ਕਿ ਵੋਟ ਕੇਵਲ ਇੱਕ ਥਾਂ ’ਤੇ ਹੀ ਬਣਾਈ ਜਾ ਸਕਦੀ। ਇਸ ਮੌਕੇ ਸ੍ਰੀ ਬਬਲਾਨੀ ਵਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ-2019 ਵਿਚ ਦਿਵਿਆਂਗ ਮਤਦਾਤਾਵਾਂ ਦੀ 100 ਫ਼ੀਸਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਵਿੱਚ 570 ਦਿਵਿਆਂਗ ਵੋਟਰਾਂ ਦੀ ਪਹਿਚਾਣ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫਸਰ ਵਲੋਂ ਚੋਣਕਾਰ ਰਜਿਸਟੇ੍ਰਸ਼ਨ ਅਫਸਰ ਅਤੇ ਸਹਾਇਕ ਚੋਣਕਾਰ ਰਜਿਸਟੇ੍ਰਸ਼ਨ ਅਫਸਰ ਨੂੰ ਚੋਣਾਂ ਨਾਲ ਸਬੰਧਤ ਹਰ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਗਿਆ। ਇਸ ਮੌਕੇ  ਹਰੀਸ਼ ਕੁਮਾਰ, ਤਹਿਸੀਲਦਾਰ (ਚੋਣ) ਵੀ ਮੌਜੂਦ ਸਨ।