5 Dariya News

ਡਿਪਟੀ ਕਮਿਸ਼ਨਰ ਨੇ ਪੰਚਾਇਤੀ ਚੋਣਾ ਸਬੰਧੀ ਵੱਖ-ਵੱਖ ਵਿਭਾਗਾਂ ਅਤੇ ਪੁਲੀਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

19 ਦਸੰਬਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਤਰੀਕ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ :- ਬਲਵਿੰਦਰ ਸਿੰਘ ਧਾਲੀਵਾਲ

5 Dariya News

ਫਿਰੋਜ਼ਪੁਰ 15-Dec-2018

ਡਿਪਟੀ ਕਮਿਸ਼ਨਰ -ਕਮ ਜ਼ਿਲ੍ਹਾ ਚੋਣ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਨੇ 30 ਦਸੰਬਰ ਨੂੰ ਹੋਣ ਵਾਲੀਆ ਪੰਚਾਇਤੀ ਚੋਣਾ ਸਬੰਧੀ ਵੱਖ-ਵੱਖ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ 30 ਦਸੰਬਰ ਨੂੰ ਹੋਣ ਵਾਲੀਆ ਪੰਚਾਇਤੀ ਚੋਣਾ ਸਬੰਧੀ ਦਿਸਾਂ-ਨਿਰਦੇਸ਼ ਦਿੱਤੇ। ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 19 ਦਸੰਬਰ ਤੱਕ ਹੈ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਗਰਾਮ ਪੰਚਾਇਤ ਦੇ ਸਰਪੰਚਾਂ/ਪੰਚਾਂ ਲਈ ਨਾਮਜ਼ਦਗੀ ਪੱਤਰ ਆਪਣੇ-ਆਪਣੇ ਬਲਾਕ ਦੇ ਬੀ.ਡੀ.ਪੀ.ਓ ਦਫ਼ਤਰ  (ਅਨਲੱਗ ੳ) ਵਿਖੇ ਮਿਤੀ 15 ਦਸੰਬਰ ਤੋ 19 ਦਸੰਬਰ ਤੱਕ ਸਵੇਰੇ 11:00 ਵਜੇ ਤੋ 03:00 ਵਜੇ ਤੱਕ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਈਆ ਨਾਮਜ਼ਦਗੀਆਂ, ਨਾਮਜ਼ਦਗੀ ਪੱਤਰਾਂ ਦੀ ਪੜਤਾਲ, ਨਾਮਜ਼ਦਗੀ ਵਾਪਸ ਲੈਣ, ਚੋਣ ਨਿਸ਼ਾਨ ਅਲਾਟ ਕਰਨ ਅਤੇ ਚੋਣ ਨਿਸ਼ਾਨ ਦੀ ਡੰਮ੍ਹੀ ਬੈੱਲਟ ਪੇਪਰ ਤਿਆਰ ਕਰਨ ਸਬੰਧੀ ਰੋਜ਼ਾਨਾ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਭੇਜੀ ਜਾਵੇ। 

ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰਾ ਦੀ ਪੜਤਾਲ 20 ਦਸੰਬਰ, ਨਾਮਜ਼ਦਗੀ ਪੱਤਰਾਂ ਦੀ ਵਾਪਸੀ ਅਤੇ ਚੋਣ ਚਿੰਨ੍ਹਾਂ ਦੀ ਅਲਾਟਮੈਂਟ 21 ਦਸੰਬਰ, ਵੋਟਾਂ ਪੈਣ ਦੀ ਮਿਤੀ 30 ਦਸੰਬਰ ਨੂੰ ਸਵੇਰੇ 8 ਵਜੇ ਤੋ ਸ਼ਾਮ 4 ਵਜੇ ਤੱਕ, ਵੋਟਾਂ ਦੀ ਗਿਣਤੀ 30 ਦਸੰਬਰ ਨੂੰ ਪੋਲਿੰਗ ਖ਼ਤਮ ਹੋਣ ਤੋਂ ਤੁਰੰਤ ਬਾਅਦ ਅਤੇ 31 ਦਸੰਬਰ ਤੱਕ ਚੋਣ ਪ੍ਰਕ੍ਰਿਆ ਪੂਰਨ ਤੌਰ ਮੁਕੰਮਲ ਹੋ ਜਾਵੇਗੀ। ਉਨ੍ਹਾਂ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਸਥਿਤੀ ਬਰਕਰਾਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਡੀ.ਐਸ.ਪੀ ਆਪਣੇ-ਆਪਣੇ ਅਧੀਨ ਆਉਂਦੇ ਖੇਤਰ ਵਿਚ ਨਾਮਜ਼ਦਗੀਆਂ ਪ੍ਰਾਪਤ ਕਰਨ ਲਈ ਸ਼ਨਾਖ਼ਤ ਕੀਤੀਆਂ ਬਿਲਡਿੰਗਾਂ ਅਤੇ ਹਰੇਕ ਪੋਲਿੰਗ ਸਟੇਸ਼ਨ ਵਿਚ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਲੋਕਾਂ ਪਾਸੋਂ ਅਸਲਾ ਜਮਾਂ ਕਰਵਾਉਣ ਸਬੰਧੀ ਰੋਜ਼ਾਨਾ ਰਿਪੋਰਟ ਦਫ਼ਤਰ ਵਿਖੇ ਭੇਜਣੀ ਯਕੀਨੀ ਬਣਾਉਣਗੇ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ 30 ਦਸੰਬਰ ਨੂੰ ਤਹਿਸੀਲ ਪੱਧਰ ਤੇ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇ ਅਤੇ ਹਰੇਕ ਪੀ.ਐੱਚ.ਸੀ ਵਿਖੇ ਐਮਰਜੈਂਸੀ ਸੇਵਾਵਾਂ ਖੁੱਲ੍ਹਿਆ ਰੱਖੀਆਂ ਜਾਣ ਤਾਂ ਜੋ ਲੋੜ ਪੈਣ ਤੇ ਮੁੱਢਲੀ ਸਹਾਇਤਾ ਮੁਹੱਈਆ ਕਰਵਾਈ ਜਾਵੇ। 

ਉਨ੍ਹਾਂ  ਕਿਹਾ ਕਿ ਇਲੈੱਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੂਹ ਬੀ.ਡੀ.ਪੀ.ਓ ਰੋਜ਼ਾਨਾ ਸਵੇਰੇ 09:00 ਵਜੇ ਤੋ ਸ਼ਾਮ 05:00 ਵਜੇ ਤੱਕ ਸਟਾਫ਼ ਸਮੇਤ ਹਾਜ਼ਰ ਰਹਿਣਗੇ ਤਾਂ ਜੋ ਚੋਣਾ ਸਬੰਧੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਸਬੰਧੀ ਸਥਾਨਾਂ ਦੀ ਨਿਯੁਕਤ ਕੀਤੀ ਗਈ ਸੀ ਹੁਣ ਬਲਾਕ ਫਿਰੋਜ਼ਪੁਰ ਦੇ ਸਥਾਨਾਂ ਵਿਚ ਤਬਦੀਲੀ ਕੀਤੀ ਗਈ ਹੈ ਪਹਿਲਾ ਇਹ ਸਥਾਨ ਦਫ਼ਤਰ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ, ਸਰਕਾਰੀ ਆਈ.ਟੀ.ਆਈ (ਲੜਕੇ) ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫਿਰੋਜ਼ਪੁਰ ਸ਼ਹਿਰ ਸੀ ਤੇ ਹੁਣ ਪੋਲੀਟੈਕਨਿਕ ਕਾਲਜ ਫਿਰੋਜ਼ਪੁਰ ਸ਼ਹਿਰ ਤੇ ਪਹਿਲਾ ਸਰਕਾਰੀ ਹਾਈ ਸਕੂਲ ਸਤੀਏਵਾਲਾ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ। ਐਸ.ਪੀ ਮਨਵਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਵਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਲਦੀ ਤੋ ਜਲਦੀ ਆਪਣੇ ਨਜ਼ਦੀਕੀ ਪੁਲੀਸ ਸਟੇਸ਼ਨਾਂ ਵਿਚ ਹਥਿਆਰ ਜਮਾਂ ਕਰਵਾਉਣ। ਉਨ੍ਹਾਂ ਕਿਹਾ ਹਥਿਆਰ ਜਮਾਂ ਨਾ ਕਰਵਾਉਣ ਵਾਲੀਆ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਜਨ:) ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ ਸ੍ਰ.ਰਵਿੰਦਰਪਾਲ ਸਿੰਘ ਸੰਧੂ, ਐਸ.ਡੀ.ਐਮ ਫਿਰੋਜ਼ਪੁਰ ਸ੍ਰ. ਅਮਿਤ ਗੁਪਤਾ, ਸਹਾਇਕ ਕਮਿਸ਼ਨ (ਜ਼ਨ:) ਸ੍ਰ.ਰਣਜੀਤ ਸਿੰਘ, ਸਿਵਲ ਸਰਜਨ ਡਾ.ਸੁਰਿੰਦਰ ਕੁਮਾਰ ਸਮੇਤ ਸਮੂਹ ਡੀ.ਐਸ.ਪੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।