5 Dariya News

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਬਾਲ ਦਿਵਸ ਨਾਲ ਤੁਲਨਾ ਕਰਨ ਲਈ ਭਾਈ ਲੋਂਗੋਵਾਲ ਸਿੱਖ ਪੰਥ ਅਤੇ ਕੌਮ ਤੋਂ ਮੰਗੇ ਮਾਫ਼ੀ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

5 Dariya News

ਚੰਡੀਗੜ੍ਹ 20-Dec-2018

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਬਾਲ ਦਿਵਸ ਨਾਲ ਤੁਲਨਾ ਕਰਦੇ ਸਾਂਝੇ ਤੌਰ ਤੇ ਮਨਾਉਣ ਦੇ ਸੰਬੰਧ ਵਿੱਚ ਦਿੱਤੇ ਬਿਆਨ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਲ ਦਿਵਸ ਜੋ ਇੱਕ ਖੁਸ਼ੀ ਦਾ ਪ੍ਰਤੀਕ ਹੈ ਅਤੇ ਇਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਮਨਾਇਆ ਜਾਂਦਾ ਹੈ, ਜੋ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ ਅਤੇ ਸਹਿਬਜ਼ਾਦਿਆਂ ਦੀ ਸ਼ਹੀਦੀ ਜੋ ਸਿੱਖ ਧਰਮ ਲੲੀ ਲਾਸਾਨੀ ਸ਼ਹਾਦਤ ਭਰਿਆ ਇਤਿਹਾਸ ਹੈ ਜਿਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਸਦਾ ਲਈ ਹੈ ਜਿਸ ਦੀ ਤੁਲਨਾ ਬਾਲ ਦਿਵਸ ਨਾਲ ਨਹੀਂ ਕੀਤੀ ਜਾ ਸਕਦੀ।  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਅਜਿਹਾ ਬਿਆਨ ਦੇਣ ਨਾਲ ਸਿੱਖ ਕੌਮ ਵਿੱਚ ਭਾਰੀ ਰੋਸ ਹੈ । ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਜਿਹੇ ਮੰਦਭਾਗੇ ਬਿਆਨ ਦੇਣ ਲਈ ਸਮੂਚੇ ਸਿੱਖ ਪੰਥ ਅਤੇ ਕੌਮ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।