5 Dariya News

ਅੰਮ੍ਰਿਤਪਾਲ ਸਿੰਘ ਅਤੇ ਜ਼ਿਲ੍ਹਾ ਖੇਡ ਅਫਸਰ ਫਿਰੋਜ਼ਪੁਰ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

5 Dariya News

ਫਿਰੋਜ਼ਪੁਰ 02-Jan-2019

ਪੰਜਾਬ ਸਰਕਾਰ ਖੇਡ ਵੱਲੋਂ ਲੜਕਿਆਂ ਦੇ ਰਾਜ ਪੱਧਰੀ ਖੇਡ ਮੁਕਬਲੇ ਰੂਪਨਗਰ ਵਿਖੇ ਮਿਤੀ 23-01-2019 ਤੋਂ 05-01-2019 ਤੱਕ ਕਰਵਾਏ ਜਾ ਰਹੇ ਹਨ, ਜਿਸ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਵੱਖ-ਵੱਖ ਗੇਮਾਂ ਜਿਨ੍ਹਾ ਵਿੱਚ ਕਬੱਡੀ, ਖੋਹ-ਖੋਹ, ਵਾਲੀਬਾਲ, ਬਾਸਕਿਟਬਾਲ, ਬਾਕਸਿੰਗ, ਹੈਂਡਬਾਲ, ਕੁਸ਼ਤੀ, ਐਥਲੈਟਿਕਸ, ਤੈਰਾਕੀ, ਬੈਡਮਿੰਟਨ ਅਤੇ ਹਾਕੀ ਦੇ ਖਿਡਾਰੀਆਂ ਨੂੰ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਬਾਹਰੋਂ ਰੂਪਨਗਰ ਲਈ ਬੱਸਾਂ ਰਾਂਹੀ ਰਵਾਨਾ ਕੀਤਾ ਗਿਆ। ਇਸ ਮੌਕੇ ਸ. ਅੰਮ੍ਰਿਤਪਾਲ ਸਿੰਘ ਪੀ.ਏ. ਟੂ ਸ. ਰਾਣਾ ਗੁਰਮੀਤ ਸਿੰਘ ਸੋਢੀ ਮਾਨਯੋਗ ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਸ਼੍ਰੀ ਸੁਨੀਲ ਕੁਮਾਰ ਜ਼ਿਲ੍ਹਾ ਖੇਡ ਅਫਸਰ ਫਿਰੋਜ਼ਪੁਰ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸ. ਅੰਮ੍ਰਿਤਪਾਲ ਸਿੰਘ ਨੇ ਵੱਖ-ਵੱਖ ਗੇਮਾਂ ਦੇ ਖਿਡਾਰੀਆਂ ਨੂੰ ਇਨ੍ਹਾਂ ਰਾਜ ਪੱਧਰੀ ਗੇਮਾਂ ਵਿੱਚ ਵੱਧ ਤੋਂ ਵੱਧ ਮੈਡਲ ਪ੍ਰਾਪਤ ਕਰਨ ਦਾ ਆਸ਼ੀਰਵਾਦ ਵੀ ਦਿੱਤਾ। ਇਸ ਮੌਕੇ 'ਤੇ ਸ਼੍ਰੀ ਗੁਰਵਿੰਦਰ ਸਿੰਘ ਸਟੈਨੋ, ਸ਼੍ਰੀ ਭੁਪਿੰਦਰ ਕੁਮਾਰ ਕਲਰਕ, ਸ਼੍ਰੀ ਗਗਨ ਮਾਟਾ ਤੈਰਾਕੀ ਕੋਚ, ਸ਼੍ਰੀ ਰਮੀਂ ਕਾਂਤ ਬਾਕਸਿੰਗ ਕੋਚ, ਸ਼੍ਰੀਮਤੀ ਅਵਤਾਰ ਕੌਰ ਕਬੱਡੀ ਕੋਚ, ਸ਼੍ਰੀਮਤੀ ਮਨਪ੍ਰੀਤ ਕੌਰ ਵਾਲੀਬਾਲ ਕੋਚ, ਸ਼੍ਰੀ ਵਿਸ਼ਵਦੀਪ ਕੁਸ਼ਤੀ ਕੋਚ, ਸ਼੍ਰੀ ਗਗਨਦੀਪ ਸਿੰਘ ਬਾਸਕਿਟਬਾਲ ਕੋਚ, ਸ਼੍ਰੀ ਰੁਪਿੰਦਰ ਸਿੰਘ ਐਥਲੈਟਿਕਸ ਕੋਚ, ਸ਼੍ਰੀ ਮਨਮੀਤ ਸਿੰਘ ਰੁੱਬਲ ਹਾਕੀ ਕੋਚ ਆਦਿ ਹਾਜ਼ਰ ਸਨ।