ਚੇਅਰਮੈਨ ਚੀਮਾ ਨੇ ਬਟਾਲਾ ਵਾਸੀਆਂ ਨਾਲ ਆਪਣਾ ਵਾਅਦਾ ਨਿਭਾਇਆ
ਨਵੇਂ ਸਾਲ ਵਿੱਚ ਬਟਾਲਾ ਵਾਸੀਆਂ ਨੂੰ ਦਿੱਤਾ ਖੂਬਸੂਰਤ ਤੋਹਫ਼ਾ, ਸਿਵਲ ਹਸਪਤਾਲ ਬਟਾਲਾ ’ਚ 7 ਹੋਰ ਨਵੇਂ ਡਾਕਟਰਾਂ ਦੀ ਕੀਤੀ ਤਾਇਨਾਤੀ
5 Dariya News
ਬਟਾਲਾ 05-Jan-2019
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਬਟਾਲਾ ਵਾਸੀਆਂ ਨਾਲ ਕੀਤੇ ਆਪਣੇ ਵਾਅਦੇ ਨੂੰ ਨਿਭਾਉਂਦਿਆਂ ਉਨਾਂ ਨੂੰ ਨਵੇਂ ਸਾਲ ਦਾ ਖੂਬਸੂਰਤ ਤੋਹਫ਼ਾ ਦਿੱਤਾ ਹੈ। ਸ. ਚੀਮਾ ਨੇ ਆਪਣੇ ਵਾਅਦੇ ਅਨੁਸਾਰ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿੱਚ 7 ਨਵੇਂ ਮਾਹਿਰ ਡਾਕਟਰਾਂ ਦੀ ਤਾਇਨਾਤੀ ਕਰਵਾਈ ਹੈ ਜਿਸ ਨਾਲ ਬਟਾਲਾ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੱਡੀ ਸਹੂਲਤ ਮਿਲੇਗੀ। ਸਿਵਲ ਹਸਪਤਾਲ ਵਿੱਚ 7 ਨਵੇਂ ਮਾਹਿਰ ਡਾਕਟਰਾਂ ਵਿੱਚ ਡਾ.ਪੁਨੀਤ ਪਰਾਸ਼ਰ ਈ.ਐਨ.ਟੀ ਸਪੈਸ਼ਲਿਸਟ, ਡਾ. ਮਨਦੀਪ ਕੌਰ ਮੈਡੀਸ਼ਨ ਸਪੈਸ਼ਲਿਸਟ, ਡਾ. ਹਿਨਾ ਅਤੇ ਡਾ. ਮੈਤਰੀ ਮੈਡੀਕਲ ਅਫਸਰ, ਡਾ. ਸੁਚੇਤਨ ਅਬੋਰਲ ਐਮਰਜੈਂਸੀ ਮੈਡੀਕਲ ਅਫਸਰ, ਡਾ.ਸੁਖਰਾਜ ਐਮਰਜੈਂਸੀ ਮੈਡੀਕਲ ਅਫ਼ਸਰ ਸਮੇਤ ਹੋਰ ਇਕ ਡਾਕਟਰ ਦੀ ਨਿਯੁਕਤੀ ਹੋਈ ਹੈ। ਇਨਾਂ ਸਾਰੇ ਡਾਕਟਰਾਂ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਆਪਣੀ ਡਿਊਟੀ ਨੂੰ ਜੁਆਇੰਨ ਕਰਕੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।ਨਵੇਂ ਆਏ ਡਾਕਟਰਾਂ ਦਾ ਬਟਾਲਾ ਸਿਵਲ ਹਸਪਤਾਲ ਵਿਖੇ ਸਵਾਗਤ ਕਰਦਿਆਂ ਸ. ਚੀਮਾ ਨੇ ਕਿਹਾ ਕਿ 7 ਨਵੇਂ ਡਾਕਟਰਾਂ ਦੇ ਆਉਣ ਨਾਲ ਬਟਾਲਾ ਵਾਸੀਆਂ ਦੀ ਚਿਰਾਂ ਦੀ ਮੰਗ ਪੂਰੀ ਹੋ ਗਈ ਹੈ ਅਤੇ ਲੋਕਾਂ ਨੂੰ ਸਿਵਲ ਹਸਪਤਾਲ ਵਿਚੋਂ ਹੀ ਹੁਣ ਸਾਰੀਆਂ ਬਿਮਾਰੀਆਂ ਦੇ ਇਲਾਜ ਦੀ ਸਹੂਲਤ ਮਿਲ ਸਕੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ’ਹੈਲਥ ਫਾਰ ਆਲ’ ਦਾ ਵਾਅਦਾ ਕੀਤਾ ਗਿਆ ਸੀ ਜਿਸ ਤਹਿਤ ਤੰੰਦਰੁਸਤ ਮਿਸ਼ਨ ਮੁਹਿੰਮ ਸੁਰੂ ਕੀਤੀ ਗਈ ਹੈ।
ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਯੋਗ ਅਗਵਾਈ ਸਦਕਾ ਹੀ ਸਿਵਲ ਹਸਪਤਾਲ ਬਟਾਲਾ ਵਿੱਚ 7 ਮਾਹਿਰ ਡਾਕਟਰ ਦਿੱਤੇ ਗਏ ਹਨ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਮਿਆਰੀ ਸਿਹਤ ਸਹੂਲਤਾਂ ਆਮ ਜਨਤਾ ਤੱਕ ਪਹੁੰਚਾਉਣ ਲਈ ਵਚਨਬੱਧ ਹੈ, ਜਿਸ ਤਹਿਤ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਅਤੇ ਕਮਿਉਨਿਟੀ ਹੈਲਥ ਸੈਂਟਰਾਂ ਵਿੱਚ ਸਟਾਫ ਦੀ ਕਮੀ ਨੂੰ ਦੂਰ ਕੀਤਾ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਨਵੇਂ ਆਏ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਮਰੀਜਾਂ ਦਾ ਇਲਾਜ ਸੇਵਾ-ਭਾਵਨਾ ਨਾਲ ਕਰਨ ਦੀ ਗੱਲ ਕਹੀ। ਇਸ ਮੌਕੇ ਉਨਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪਰਮਾਨੈਂਟ ਇਨਵਾਇਟੀ ਸ. ਐੱਮ.ਐੱਮ. ਸਿੰਘ ਚੀਮਾ, ਐੱਸ.ਐੱਮ.ਓ. ਡਾ. ਸੰਜੀਵ ਭੱਲਾ ਅਤੇ ਸਿਹਤ ਵਿਭਾਗ ਦੇ ਹੋਰ ਵੀ ਅਧਿਕਾਰੀ ਹਾਜ਼ਰ ਸਨ।ਦੱਸਯਯੋਗ ਹੈ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਬਣਨ ਉਪਰੰਤ ਸ. ਅਮਰਦੀਪ ਸਿੰਘ ਚੀਮਾ ਨੇ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕੀਤਾ ਸੀ ਜਿਥੇ ਲੋਕਾਂ ਨੇ ਉਨਾਂ ਨੂੰ ਹਸਪਤਾਲ ਵਿੱਚ ਡਾਕਟਰਾਂ ਦੀ ਕਮੀ ਬਾਰੇ ਦੱਸਦਿਆਂ ਮੰਗ ਕੀਤੀ ਸੀ ਕਿ ਇਥੇ ਹੋਰ ਮਾਹਿਰ ਡਾਕਟਰ ਤਾਇਨਾਤ ਕੀਤੇ ਜਾਣ। ਸ. ਚੀਮਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਸਿਵਲ ਹਸਪਤਾਲ ਵਿੱਚ ਹੋਰ ਡਾਕਟਰ ਤਾਇਨਾਤ ਕੀਤੇ ਜਾਣਗੇ। ਆਪਣੇ ਵਾਅਦੇ ਨੂੰ ਨਿਭਾਉਂਦਿਆਂ ਸ. ਚੀਮਾ ਨੇ ਬਟਾਲਾ ਲਈ 7 ਨਵੇਂ ਡਾਕਟਰ ਲਿਆ ਕੇ ਲੋਕਾਂ ਦਾ ਦਿੱਲ ਜਿੱਤ ਲਿਆ ਹੈ।