5 Dariya News

ਕੈਪਟਨ ਤੇ ਹਰਸਿਮਰਤ ਕਰਤਾਰਪੁਰ ਲਾਂਘੇ ਦੇ ਮੁੱਦੇ ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ : ਰਣਜੀਤ ਸਿੰਘ ਬ੍ਰਹਮਪੁਰਾ

5 Dariya News

ਚੰਡੀਗੜ੍ਹ 12-Jan-2019

ਕਰਤਾਰਪੁਰ ਲਾਂਘੇ ਨੂੰ ਲੈਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸ਼ਬਦਾਂ ਦੀ ਜੰਗ ਦਿਨੋ-ਦਿਨ ਤੇਜ਼ ਹੁੰਦੀ ਜਾ ਰਹੀ ਹੈ। ਹਾਲਾਂਕਿ ਇਹ ਕਰਤਾਰਪੁਰ ਲਾਂਘੇ ਦਾ ਮੁੱਦਾ ਬਹੁਤ ਸੰਵੇਦਨਸ਼ੀਲ ਅਤੇ ਨਾਜ਼ੁਕ ਹੈ ਜੋ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਇਸ ਤੇ ਸਿਆਸਤ ਨਹੀਂ ਹੋਣੀ ਚਾਹੀਦੀ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕੇਂਦਰ ਦੀ ਵਜ਼ੀਰ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰਤਾਰਪੁਰ ਲਾਂਘੇ ਦੇ ਮੁੱਦੇ ਤੇ ਦੋਗਲੀ ਰਾਜਨੀਤੀ ਕਰਨ ਲਈ ਘੇਰਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਲੋਕ ਪਹਿਲਾਂ ਹੀ ਬਹੁਤ ਤੰਗ ਅਤੇ ਦੁੱਖੀ ਹੋ ਚੁੱਕੇ ਹਨ। ਕਾਂਗਰਸ ਵੱਲੋਂ 1984 ਵਿੱਚ ਕੀਤੇ ਗਏ ਜ਼ੁਲਮ ਸਿੱਖ ਕੌਮ ਭੁੱਲ ਨਹੀਂ ਸਕਦੀ ਅਤੇ ਸਿੱਖਾਂ ਦੇ ਸਰਵਉਚ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਕਰਵਾਇਆ ਅਤੇ ਸਿੱਖਾਂ ਦਾ ਦਰਦ ਅੱਜ ਵੀ ਇਹ ਖੌਫ਼ਨਾਕ ਮੰਜ਼ਰ ਯਾਦ ਕਰਕੇ ਜਾਗ ਉਠਦਾ ਹੈ ਜਿਸਦਾ ਵਰਣਨ ਸ਼ਬਦਾਂ ਰਾਹੀਂ ਜ਼ਾਹਿਰ ਨਹੀਂ ਕੀਤਾ ਜਾ ਸਕਦਾ।ਇਨ੍ਹਾਂ ਹੀ ਨਹੀਂ ਬ੍ਰਹਮਪੁਰਾ ਨੇ ਤਾਂ ਬਾਦਲ ਪਰਿਵਾਰ ਨੂੰ ਵੀ ਆਪਣੇ ਤਿੱਖੇ ਨਿਸ਼ਾਨੇ ਤੇ ਲਿਆ ।

ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਰਤਾਰਪੁਰ ਲਾਂਘੇ ਤੇ ਸਿਆਸਤ ਕਰਨ ਤੋਂ ਪਹਿਲਾਂ ਸ਼ਾਇਦ ਇਹ ਭੁੱਲ ਚੁੱਕੀ ਹੈ ਬਾਦਲ ਪਰਿਵਾਰ ਨੇ ਕਿ ਕੀ ਪਾਪ ਕਮਾਏ ਹਨ। ਕੋਟਕਪੂਰਾ, ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਸਿੱਖ ਕੌਮ ਨੂੰ ਬਾਦਲ ਪਰਿਵਾਰ ਦੀ ਹੀ ਦੇਣ ਹੈ, ਬਾਦਲ ਸਰਕਾਰ ਦੇ ਰਾਜ ਵਿੱਚ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਵਾਈਆਂ ਗਈਆਂ ਅਤੇ ਪਖੰਡੀ ਸਾਧ ਜਿਸਨੂੰ ਹੁਣ ਮਾਣਯੋਗ ਅਦਾਲਤ ਵੀ ਪੱਕਾ ਦੋਸ਼ੀ ਕਰਾਰ ਦੇ ਚੁੱਕੀ ਹੈ ਉਸ ਪਖੰਡੀ ਸਾਧ ਰਾਮ ਰਹੀਮ ਦੀਆਂ ਫਿਲਮਾਂ ਤੱਕ ਬਾਦਲਾਂ ਨੇ ਚਲਵਾਈਆਂ ਹਨ ਅਤੇ ਇਹਨਾਂ ਬਾਦਲਾਂ ਨੇ ਸੂਬੇ ਵਿੱਚ ਮਾਫ਼ੀਆ ਰਾਜ ਤੋਂ ਇਲਾਵਾ ਹੋਰ ਕੋਈ ਵੀ ਅਜਿਹੇ ਕੰਮ ਕੌਮ ਨੂੰ ਨਹੀਂ ਪੱਲੇ ਪਾਇਆ। ਬਾਦਲਾਂ ਨੂੰ ਸਿੱਖਾਂ ਦੀ ਧਾਰਮਿਕ  ਮਹੱਤਤਾ ਨੂੰ ਮੁੱਖ ਰੱਖਦਿਆਂ ਅਜਿਹੇ ਮੰਦਭਾਗੇ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਬਾਦਲ ਪਰਿਵਾਰ ਸਿੱਖਾਂ ਦੀਆਂ ਭਾਵਨਾਵਾਂ ਨਾਲ ਹੁਣ ਹੋਰ ਨਾ ਖੇਡੇ।ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਹਾਲਾਤ ਬਦ ਨਾਲੋ ਵੀ ਬਦਤਰ ਦੋਹਾਂ ਪਾਰਟੀਆਂ ਨੇ ਕਰ ਦਿੱ ੇ ਹਨ ਕਿ ਹੁਣ ਬੱਚਾ ਬੱਚਾ ਪੰਜਾਬ ਵਿੱਚ ਸਿਆਸੀ ਬਦਲਾਅ ਚਾਹੁੰਦਾ ਹੈ ਪੰਜਾਬ ਦੇ ਲੋਕ ਮੰਨ ਹੀ ਮੰਨ ਇਹਨਾਂ ਦੋਹਾਂ ਪਾਰਟੀਆਂ ਨੂੰ ਲਾਂਭੇ ਕਰਨ ਦਾ ਇਰਾਦਾ ਬਣਾਈ ਬੈਠੇ ਹਨ ਜਿਸਦਾ ਜਵਾਬ ਆਉਣ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਪਾਰਟੀ ਨੂੰ ਮਿਲ ਜਾਵੇਗਾ।