5 Dariya News

ਨਹਿਰੂ ਯੁਵਾ ਕੇਂਦਰ ਵੱਲੋਂ ਵੋਟਰ ਦਿਵਸ ਮੌਕੇ ਨੌਜਵਾਨਾਂ ਨੂੰ ਦਵਾਇਆ ਗਿਆ ਵੋਟਰ ਪ੍ਰਣ

5 Dariya News

ਫ਼ਿਰੋਜ਼ਪੁਰ 25-Jan-2019

ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਬਸਤੀ ਡਬਿਆ ਵਾਲੀ ਵਿਖੇ ਵੋਟਰਸ ਜਾਗਰੂਕਤਾ ਦਿਵਸ ਦਾ ਆਯੋਜਨ ਕੀਤਾ ਗਿਆ ਇਸ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਵੋਟ ਦੀ ਮਹੱਤਤਾ ਬਾਰੇ  ਜਾਣਕਾਰੀ ਦੇਣਾ ਅਤੇ ਵੱਧ ਤੋ ਵੱਧ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਤ ਕਰਨਾ ਸੀ।ਪ੍ਰੋਗਰਾਮ ਦੀ ਪ੍ਰਧਾਨਗੀ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਨੇ ਕੀਤੀ ਪ੍ਰੋਗਰਾਮ ਵਿਚ ਮੁੱਖ ਬੁਲਾਰੇ ਦੇ ਰੂਪ ਵਿਚ ਸ ਇੰਦਰਪਾਲ ਸਿੰਘ ਲੈਕਚਰਾਰ ਅਤੇ ਕੁਲਦੀਪ ਕੌਰ ਕੀਤਾ ਸਿਖਲਾਈ ਅਧਿਆਪਕ ਸ਼ਾਮਲ ਹੋਏ ਇਹਨਾਂ ਤੋਂ ਇਲਾਵਾ ਵੱਖ ਵੱਖ ਪਿੰਡਾ ਦੇ ਨੌਜਵਾਨ ਅਤੇ ਕੀਤਾ ਸਿਖਲਾਈ ਦੀਆ ਲੜਕੀਆਂ ਅਤੇ ਪਿੰਡ ਦੇ ਪਤਵੰਤੇ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਸ ਗੁਰਨਾਮ ਸਿੰਘ ਕਲੱਬ ਪ੍ਰਧਾਨ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਹਿ ਕੇ ਕੀਤੀ ਇਸ ਉਪਰੰਤ ਕੁਲਦੀਪ ਕੌਰ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ।ਪ੍ਰੋਗਰਾਮ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਸ ਇੰਦਰਪਾਲ ਸਿੰਘ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਇੱਕ ਵੋਟ ਨਾਲ ਨਤੀਜੇ ਦਾ ਰੁੱਖ ਪੁਰੀ ਤਰ੍ਹਾਂ ਬਦਲ ਸਕਦਾ ਹੈ। ਉਹਨਾ ਕਿਹਾ ਕਿ ਸਾਨੂੰ ਆਪਣੀ ਵੋਟ ਦਾ ਅਧਿਕਾਰ ਜ਼ਰੂਰ ਕਰਨਾ ਚਾਹੀਦਾ ਹੈ ਬਿਨਾ ਕਿਸੇ ਦੇ ਦਬਾਅ ਤੋਂ ਆਪਣੀ ਵੋਟ ਦਾ ਇਸ਼ਤਮਾਲ ਕਰਨਾ ਚਾਹੀ ਦਾ ਹੈ ਤਾਂ ਕਿ ਸਹੀ ਉਮੀਦਵਾਰ ਦੀ ਚੋਣ ਕੀਤੀ ਜਾ ਸਕੇ ਤੇ ਸਾਡੇ ਉਸ ਇਲਾਕੇ ਦਾ ਵਿਕਾਸ ਹੋ ਸਕੇ।ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨੇ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਕਿ ਸਾਨੂੰ 18 ਸਾਲ ਤੋਂ ਬਾਅਦ ਭਾਰਤ ਦੇ ਹਰ ਇੱਕ ਨਾਗਰਿਕ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਦਾ ਪੁਰਾ ਅਧਿਕਾਰ ਹੈ ਜੋ ਕਿ ਬਹੁਤ ਸਾਰੇ ਦੇਸ਼ਾਂ ਵਿਚ ਨਹੀਂ ਹੈ। ਉਹਨਾ ਕਿਹਾ ਕਿ ਭਾਰਤ ਵਿਚ ਹਰ ਇੱਕ ਨਾਗਰਿਕ ਦੀ ਵੋਟ ਦੀ ਕੀਮਤ ਬਰਾਬਰ ਹੈ ਚਾਹੇ ਉਹ ਕਿਸੇ ਵੀ ਅਹੁਦੇ ਦੇ ਤਾਇਨਾਤ ਹੋਵੇ। ਉਹਨਾ ਕਿਹਾ ਕਿ ਸਾਨੂੰ ਆਪਣਾ ਫ਼ਰਜ਼ ਸਮਝ ਕੇ 18 ਸਾਲ ਦੀ ਉਮਰ ਪੁਰੀ ਹੋਣ ਤੇ ਆਪਣੀ ਵੋਟ ਬਣਾਉਣੀ ਚਾਹੀ ਦੀ ਹੈ ਤੇ ਉਸ ਦਾ ਇਸਤੇਮਾਲ ਵੀ ਕਰਨਾ ਚਾਹੀ ਦਾ ਹੈ। ਪ੍ਰੋਗਰਾਮ ਦੌਰਾਨ ਨੌਜਵਾਨਾ ਨੂੰ ਵੋਟ ਬਣਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਸੋਂਹ ਵੀ ਚੁਕਾਈ ਗਈ।ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕਲੱਬ ਦੇ ਸਮੂਹ ਮੈਂਬਰਾਂ ਦਾ ਸਹਿਯੋਗ ਲਿਆ ਗਿਆ।