ਲੋਕਾਂ ਨੂੰ ਸਿਹਤ ਤੇ ਸਿਹਤ ਸਹੂਲਤਾ ਪ੍ਰਤੀ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ - ਮੁਹੱਮਦ ਤੱਯਬ
5 Dariya News
ਕਪੂਰਥਲਾ 28-Jan-2019
ਤੰਦਰੁਸਤ ਪੰਜਾਬ ਸਿਹਤ ਮੁਹਿਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾ ਜੋ ਲੋਕੀ ਸਿਹਤ ਵਿਭਾਗ ਵੱਲੋ ਚਲਾਈਆ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਲੈ ਸਕਣ। ਇਹਨਾ ਸ਼ਬਦਾ ਦਾ ਪ੍ਰਗਟਾਵਾ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੱਮਦ ਤੱਯਬ ਨੇ ਜਿਲ੍ਹਾ ਹੈਲਥ ਸੋਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਅਤੇ ਵੱਖ ਵੱਖ ਵਿਭਾਗਾ ਤੋਂ ਆਏ ਨੁਮਾਇੰਦਿਆ ਨਾਲ ਗੱਲਬਾਤ ਕਰਦਿਆ ਕੀਤਾ। ਉਹਨਾ ਕਿਹਾ ਕਿ ਸਰਕਾਰ ਵੱਲੋ ਜੋ ਸਿਹਤ ਸਹੂਲਤਾਂ ਦਿੱਤੀਆ ਗਈਆ ਹਨ ਉਹਨਾ ਦਾ ਲਾਭ ਆਮ ਜਨਤਾ ਤੱਕ ਪਹੁੰਚਣਾ ਚਾਹੀਦਾ ਹੈ।ਉਹਨਾ ਕਿਹਾ ਕਿ ਸਵਾਇਨ ਫਲੂ ਤੋ ਬਚਾਅ ਬਾਰੇ ਲੋਕਾਂ ਨੂੰ ਵੱਧ ਤੋ ਵੱਧ ਜਾਗਰੂਕ ਕੀਤਾ ਜਾ ਸਕੇ। ਉਹਨਾਂ ਨੂੰ ਦੱਸਿਆ ਜਾਵੇ ਕਿ ਭੀੜ-ਭਾੜ ਵਾਲੀਆ ਜਗ੍ਹਾ ਤੇ ਜਾਣ ਵੇਲੇ ਆਪਣੇ ਮੁੰਹ ਨੂੰ ਢੱਕਿਆ ਜਾਵੇ ਅਤੇ ਆਪਣੇ ਹੱਥਾ ਨੂੰ ਚੰਗੀ ਤਰ੍ਹਾ ਸਾਫ ਸੁਥਰਾ ਰੱਖਿਆ ਜਾਵੇ। ਇਸ ਤੋਂ ਪਹਿਲਾ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਸਿਹਤ ਵਿਭਾਗ ਦੀਆਂ ਗਤੀਵਿਧੀਆ ਤੇ ਚਾਨਣਾ ਪਾਇਆ। ਉਹਨਾ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਹਨਾ ਇਹ ਵੀ ਕਿਹਾ ਕਿ ਰਾਸ਼ਟਰੀ ਸਿਹਤ ਮਿਸ਼ਨ ਦੇ ਤਹਿਤ ਬਹੁਤ ਸਾਰੀਆਂ ਸਿਹਤ ਸਕੀਮਾਂ ਦਾ ਲਾਭ ਆਮ ਜਨਤਾ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਗੁਰਮੀਤ ਕੌਰ ਦੁੱਗਲ ਨੇ ਦੱਸਿਆ ਕਿ ਜੱਚਾ ਅਤੇ ਬੱਚਾ ਮੌਤ ਦਰ ਨੂੰ ਰੋਕਣਾ ਨੈਸ਼ਨਲ ਹੈਲਥ ਮਿਸ਼ਨ ਦਾ ਉਦੇਸ਼ ਹੈ। ਸਿਹਤ ਵਿਭਾਗ ਵੱਲੋ ਗਰਭਵਤੀ ਔਰਤਾਂ ਨੂੰ ਮੁਫਤ ਸਿਹਤ ਸਹੂਲਤਾਂ ਦਿੱਤੀਆ ਜਾ ਰਹੀਆ ਹਨ ਤੇ ਐਂਟੀ ਨੇਟਲ ਚੈਕਅਪ ਦਾ ਪੂਰਾ ਰਿਕਾਰਡ ਰੱਖਿਆ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਸੰਸਥਾਗਤ ਜਣੇਪੇ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲ੍ਹਾ ਟੀਕਾਕਰਣ ਅਫਸਰ ਡਾ. ਆਸ਼ਾ ਮਾਂਗਟ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਡਾ. ਸੰਦੀਪ ਭੋਲਾ, ਡਾ. ਸੰਦੀਪ ਧਵਨ, ਡਾ. ਦਕਸ਼, ਡਾ. ਰਾਜੀਵ ਭਗਤ, ਡਾ. ਨਵਪ੍ਰੀਤ ਕੌਰ, ਡਾ. ਸੁਰਜੀਤ ਕੌਰ, ਸੁਦੇਸ਼ ਸ਼ਰਮਾ, ਜਿਲ੍ਹਾ ਮਾਸਮੀਡੀਆ ਅਫਸਰ ਸ਼੍ਰੀਮਤੀ ਪਰਮਜੀਤ ਕੌਰ, ਸੰਦੀਪ ਖੰਨਾ ਰਾਮ ਸਿੰਘ, ਰਵਿੰਦਰ ਜੱਸਲ ਤੇ ਹੋਰ ਹਾਜ਼ਰ ਸਨ।