5 Dariya News

ਭਰਤ ਇੰਦਰ ਸਿੰਘ ਚਾਹਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੋ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਸਿੰਘ ਨੂੰ ਸਨਮਾਨਿਆ

5 Dariya News

ਚੰਡੀਗੜ੍ਹ 31-Jan-2019

ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਨੂੰ ਅੱਜ ਇਥੇ ਸਨਮਾਨਤ ਕੀਤਾ। ਸ੍ਰੀ ਚਹਿਲ ਨੇ ਪੰਜਾਬ ਪੁਲਿਸ ਦੇ ਇਸ ਨਿਸ਼ਾਨੇਬਾਜ਼ ਨੂੰ ਇਸ ਪ੍ਰਾਪਤੀ 'ਤੇ ਵਧਾਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਕੌਮੀ ਪੱਧਰ 'ਤੇ ਮੁਕਾਬਲੇ ਵਿੱਚ ਪ੍ਰਾਪਤੀ ਕਰ ਕੇ ਪੰਜਾਬ ਪੁਲਿਸ ਦਾ ਨਾਮ ਰੌਸ਼ਨ ਕੀਤਾ ਹੈ।ਏ.ਐਸ.ਆਈ. ਜਸਵੀਰ ਸਿੰਘ ਨੇ ਪਟਿਆਲਾ ਵਿਖੇ ਹੋਈ ਬੈਸਟ ਸ਼ੂਟਰਜ਼ ਸ਼ੂਟਿੰਗ ਚੈਂਪੀਅਨਸ਼ਿਪ ਦੇ ਕਰਾਸਬੋਅ ਟੀਮ ਈਵੈਂਟ ਵਿੱਚ ਚਾਂਦੀ ਅਤੇ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ।