5 Dariya News

ਘਰ-ਘਰ ਨੌਕਰੀ ਦੇਣ ਦੇ ਵਾਅਦੇ ਅਨੁਸਾਰ 233 ਹੇ.ਸ਼੍ਰੇ.ਕ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ

5 Dariya News

ਰਾਮਪੁਰਾ ਫੂਲ 01-Feb-2019

ਗੁਰਪ੍ਰੀਤ ਸਿੰਘ ਕਾਂਗੜ ਬਿਜਲੀ ਅਤੇ ਨਵੀ ਨਵਿਆਉਣਯੋਗ ਉਰਜਾ ਸਰੋਤ ਮੰਤਰੀ ਪੰਜਾਬ ਸਰਕਾਰ ਵੱਲੋਂ ਅੱਜ ਇੱਕ ਸਮਾਗਮ ਵਿੱਚ 233 ਹੇ.ਸ਼੍ਰੇ.ਕ ਲਈ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਘਰ-ਘਰ ਨੌਕਰੀ ਦੇਣ ਦੇ ਵਾਅਦੇ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਵੱਲੋਂ ਪਹਿਲਾਂ ਹੀ 2565 ਸਹਾਇਕ ਲਾਈਨਮੈਨਾਂ, 80 ਜੇ.ਈ.ਜ, 229 ਐਸ.ਐਸ.ਏ 7 ਐਲ.ਡੀ.ਸੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਨੌਕਰੀ ਦੌਰਾਨ ਜਿਨ੍ਹਾਂ ਮੁਲਾਜਮਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦੇ ਵਾਰਸਾਂ ਵਿੱਚੋਂ ਤਰਸ ਦੇ ਆਧਾਰ ਤੇ 800 ਲਗਭਗ ਉਮੀਦਵਾਰਾਂ ਨੂੰ ਭਰਤੀ ਕੀਤਾ ਗਿਆ ਹੈ। ਪੀ.ਐਸ.ਪੀ.ਸੀ.ਐਲ ਦੀਆਂ ਪ੍ਰਾਪਤੀਆਂ ਸਬੰਧੀ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਕਾਰਪੋਰੇਸ਼ਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਸਿਰ ਦਿੱਤੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਬਿਜਲੀ ਖਪਤਕਾਰਾਂ ਦੀ ਭਲਾਈ ਲਈ ਖਪਤਕਾਰ ਪੱਖੀ ਯੋਜਨਾਵਾਂ ਅਤੇ ਸਹੂਲਤਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਡਿਜੀਟਲ ਤਰੀਕਿਆਂ ਰਾਹੀਂ ਹੁਣ ਤੱਕ 10,000 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਗਈ ਹੈ। ਜੋ ਕਿ ਕੁਝ ਵਸੂਲੀ ਦਾ 50% ਹਿੱਸਾ ਬਣਦਾ ਹੈ। ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਬਿਜਲੀ ਖਪਤਕਾਰਾਂ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨ ਦੀ ਲੋੜ ਵਜੋਂ 250 ਏ.ਟੀ.ਐਮ ਕਾਰਡ ਸਵੈਪ ਮਸ਼ੀਨਾਂ ਕੈਸ਼ ਕਾਊਂਟਰਾਂ ਤੇ ਲਗਾਈਆਂ ਜਾ ਰਹੀਆਂ ਹਨ ਅਤੇ ਸਕੈਨ ਸਿਸਟਮ (ਭਾਰਤ ਕਿਊ.ਆਰ.ਕੋਡ) ਜਲਦ ਸ਼ੁਰੂ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਦੀਆਂ ਪ੍ਰਾਪਤੀਆਂ ਲਈ ਕਾਰਪੋਰੇਸ਼ਨ ਦੇ ਸੀ.ਐਮ.ਡੀ ਇੰਜ: ਬਲਦੇਵ ਸਿੰਘ ਸਰ੍ਹਾਂ, ਸਾਰੇ ਡਾਇਰੈਕਟਰਾਂ ਤੋਂ ਇਲਾਵਾ ਇੰਜੀਨੀਅਰ, ਵਿੱਤ ਖੇਤਰ ਦੇ ਉੱਚ ਅਧਿਕਾਰੀ ਤੇ ਕਰਮਚਾਰੀ, ਸਾਰੇ ਹੀ ਵਧਾਈ ਦੇ ਪਾਤਰ ਹਨ। 

ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਖਪਤਕਾਰਾਂ ਦੇ ਬਿਲਾਂ ਦੀ ਅਦਾਇਗੀ ਡਿਜੀਟਲ ਤਰੀਕਿਆਂ ਨਾਲ ਕਰਨ ਲਈ ਇੱਕ ਮਹੱਤਵਪੂਰਨ ਜਾਗਰੁਕਤਾ ਮੁਹਿੰਮ ਵੀ ਸ਼ੁਰੂ ਕੀਤੀ ਹੈ। ਜਿਸਦੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਚੰਗੇ ਨਤੀਜੇ ਆਉਣਗੇ।ਉਹਨਾਂ ਕਿਹਾ ਕਿ ਕਾਰਪੋਰੇਸ਼ਨ ਪੰਜਾਬ ਦੀਆਂ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਕਰ ਰਹੀ ਹੈ। ਮੌਜੂਦਾ ਕਣਕ ਦੇ ਮੌਸਮ ਦੌਰਾਨ ਖੇਤੀ ਬਾੜੀ ਟਿਊਬਵੈਲ ਖਪਤਕਾਰਾਂ ਨੂੰ ਹਰ ਬਦਲਵੇਂ ਦਿਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸਬਜੀ ਕਾਸ਼ਤਕਾਰਾਂ ਨੂੰ ਰੋਜਾਨਾ ਸਾਢੇ ਚਾਰ ਘੰਟੇ ਸਪਲਾਈ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਹਾਲ ਹੀ ਵਿੱਚ ਕਈ ਖਪਤਕਾਰ ਪੱਖੀ ਸਹੁਲਤਾਂ ਅਤੇ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੇਂਡੂ ਟਿਊਬਵੈਲ ਖਪਤਕਾਰਾਂ ਲਈ ਟਿਊਬਵੈਲ ਕੁਨੈਕਸ਼ਨ ਦੀ ਮਲਕੀਅਤ ਵਾਸਤੇ ਜਿੱਥੇ ਵੀ ਜਰੂਰੀ ਹੈ, ਦਸਤਾਵੇਜ ਪ੍ਰਣਾਲੀ ਸੌਖੀ ਕੀਤੀ ਗਈ ਹੈ। ਇਸ ਤੋਂ ਇਲਾਵਾ ਖੇਤੀ-ਬਾੜੀ ਟਿਊਬਵੈਲ ਖਪਤਕਾਰਾਂ ਲਈ ਪਾਣੀ ਬਚਾਓ ਪੈਸੇ ਕਮਾਓ ਸਕੀਮ ਲਾਗੂ ਕੀਤੀ ਗਈ ਹੈ। ਜਿਸਦਾ ਮੁੱਖ ਮੰਤਵ ਪੰਜਾਬ ਵਿੱਚ ਪਾਣੀ ਨੂੰ ਬਚਾਉਣਾ ਹੈ।ਇਸ ਮੌਕੇ ਇੰਜੀਨੀਅਰ ਬਲਦੇਵ ਸਿੰਘ ਸਰਾਂ, ਸੀ.ਐਮ.ਡੀ ਨੇ ਆਸ ਪ੍ਰਗਟਾਈ ਹੈ ਕਿ ਕਾਰਪੋਰੇਸ਼ਨ ਵਿੱਚ ਨਵ-ਨਿਯੁਕਤ ਕਰਮਚਾਰੀ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾਉਣਗੇ। ਸ਼੍ਰੀ ਆਰ.ਪੀ ਪਾਂਡਵ ਡਾਇਰੈਕਟਰ/ਪ੍ਰਬੰਧਕੀ, ਇੰਜ ਐਨ.ਕੇ ਸ਼ਰਮਾ ਡਾਇਰੈਕਟਰ- ਡਿਸਟ੍ਰੀਬਿਯੂਸ਼ਨ, ਇੰਜ: ਓ.ਪੀ ਗਰਗ ਡਾਇਰੈਕਟਰ- ਕਮਰਸ਼ੀਅਲ, ਇੰਜ: ਕੁਲਦੀਪ ਗਰਗ, ਮੁੱਖ ਇੰਜੀਨੀਅਰ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ, ਇੰਜ: ਲਖਵਿੰਦਰ ਸਿੰਘ ਮੁੱਖ ਇੰਜੀਨੀਅਰ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ, ਇੰਜ: ਮੁਕੇਸ਼ ਕੁਮਾਰ ਬਾਂਸਲ, ਮੁੱਖ ਇੰਜੀਨੀਅਰ ਪੱਛਮ ਜੋਨ ਬਠਿੰਡਾ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।