ਵਿਧਾਇਕ ਭੋਆ ਜੋਗਿੰਦਰ ਪਾਲ ਨੇ ਕੀਤਾ ਪਿੰਡ ਨਮਾਲਾ ਵਿਖੇ ਬਣਾਈ ਜਾਣ ਵਾਲੀ ਵਾਟਰ ਸਪਲਾਈ ਦੇ ਕਾਰਜ ਦਾ ਸੁਭਅਰੰਭ
31 ਲੱਖ ਰੁਪਏ ਖਰਚ ਕਰ ਕੇ ਪਿੰਡ ਨਮਾਲਾ ਵਿੱਚ ਬਣਾਈ ਜਾਵੇਗੀ ਵਾਟਰ ਸਪਲਾਈ
5 Dariya News
ਪਠਾਨਕੋਟ 06-Feb-2019
ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ ਅਤੇ ਕੈਪਟਨ ਸਰਕਾਰ ਦੇ ਕਾਰਜਕਾਲ ਦੋਰਾਨ ਉਨ੍ਹਾਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਰਿਹਾ ਹੈ ਜੋ ਲੰਮੇ ਸਮੇਂ ਤੋਂ ਲੋਕਾਂ ਲਈ ਪਰੇਸਾਨੀ ਬਣੀਆਂ ਹੋਈਆਂ ਸਨ। ਇਸ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਘਰੋਟਾ ਬਲਾਕ ਦੇ ਪਿੰਡ ਨਮਾਲਾ ਵਿੱਚ ਕਰੀਬ 31 ਲੱਖ ਰੁਪਏ ਖਰਚ ਕਰ ਕੇ ਬਣਾਈ ਜਾਣ ਵਾਲੀ ਵਾਟਰ ਸਪਲਾਈ ਦੇ ਕੰਮ ਦਾ ਸੁਭ ਅਰੰਭ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਜੋਗਿੰੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਪਿੰਡ ਨਮਾਲਾ ਵਿਖੇ ਬਣਾਈ ਜਾਣ ਵਾਲੀ ਵਾਟਰ ਸਪਲਾਈ ਦਾ ਉਦਘਾਟਣ ਕਰਨ ਮਗਰੋ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜਸਬੀਰ ਸਿੰਘ ਐਸ.ਡੀ.ਓ., ਰਣਯੋਧ ਸਿੰਘ ਜੇ.ਈ. ਅਤੇ ਹੋਰ ਵਿਭਾਗੀ ਅਧਿਕਾਰੀਆਂ ਤੋਂ ਇਲਾਵਾ ਪਾਰਟੀ ਕਾਰਜ ਕਰਤਾ ਵੀ ਹਾਜ਼ਰ ਸਨ।
ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਦੱਸਿਆ ਕਿ ਇਸ ਪਿੰਡ ਵਿੱਚ ਕਰੀਬ 181ਘਰ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਨਮਾਲਾ ਪਿੰਡ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਪਹਿਲਾ ਇਸ ਪਿੰਡ ਨੂੰ ਪਿੰਡ ਠਾਕੁਰਪੁਰ ਵਿੱਚ ਲਗਾਈ ਵਾਟਰ ਸਪਾਲਾਈ ਤੋਂ ਪਾਣੀ ਦੀ ਸਪਲਾਈ ਸੀ ਪਰ ਆਖਿਰੀ ਪਿੰਡ ਹੋਣ ਕਾਰਨ ਪਾਣੀ ਦੀ ਸਪਲਾਈ ਨਹੀਂ ਪਹੁੰਚਦੀ ਸੀ, ਜਿਸ ਨਾਲ ਪਿੰਡ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ 31 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ 1 ਟੰਕੀ ਬਣਾਈ ਜਾਵੇਗੀ,ਸਾਰੇ ਪਿੰਡ ਵਿੱਚ ਪਾਣੀ ਲਈ ਪਾਈਪ ਲਾਈਨ ਪਾਈ ਜਾਵੇਗੀ ਅਤੇ ਇੱਕ ਪੰਪ ਚੈਂਬਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਣੀ ਦਾ ਟਿਊਬਲ ਪਹਿਲਾ ਹੀ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਵਾਟਰ ਸਪਲਾਈ ਦਾ ਨਿਰਮਾਣ ਕਾਰਜ ਪੂਰਾ ਹੋਣ ਮਗਰੋਂ ਪੰਜਾਬ ਸਰਕਾਰ ਵੱਲੋਂ ਹਰੇਕ ਘਰ ਨੂੰ ਫ੍ਰੀ ਵਾਟਰ ਸਪਲਾਈ ਕੂਨੇਕਸ਼ਨ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਉਪਰਾਲਾ ਹੈ ਕਿ ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਲੋਕਾਂ ਦੇ ਕੰਮ ਲਈ ਉਹ ਹਮੇਸਾ ਸਮਰਪਿਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰ ਕੇ ਇਸੇ ਹੀ ਤਰ੍ਹਾ ਸੇਵਾ ਕਰਦੇ ਰਹਿਣਗੇ। ਪਿੰਡ ਨਿਵਾਸੀਆਂ ਵੱਲੋਂ ਇਸ ਮੋਕੇ ਤੇ ਵਿਧਾਇਕ ਜੋਗਿੰਦਰ ਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।