5 Dariya News

ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਲੂਲੋਂ ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵੱਲੋਂ ਕੈਂਪ ਦਾ ਉਦਘਾਟਨ , ਸਹਾਇਕ ਧੰਦੇ ਅਪਨਾਉਣ ਨੂੰ ਤਰਜੀਹ ਦੇਣ ਕਿਸਾਨ: ਜੀ.ਪੀ.

5 Dariya News

ਬਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ 10-Feb-2019

ਕਿਸਾਨਾਂ ਨੂੰ ਰ‌ਿਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ ਕਿਉਂਕਿ ਸਹਾਇਕ ਧੰਦਿਆਂ ਸਦਕਾ ਕਿਸਾਨਾਂ ਦੀ ਆਰਥਿਕਤਾ ਮਜ਼ਬੂਤ ਹੋ ਸਕਦੀ ਹੈ। ਇਹ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਲੂਲੋਂ ਵਿਖੇ ਲਗਾਏ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਅਰੀ ਖੇਤਰ ਨੂੰ ਵਿਕਸਤ ਕਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਇਨ੍ਹਾਂ ਤਹਿਤ ਪਸ਼ੂਆਂ ਦੀ ਨਸਲ ਸੁਧਾਰ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ ਅਤੇ ਨੌਜਵਾਨਾਂ ਨੂੰ ਇਸ ਖੇਤਰ ਨਾਲ ਜੋੜਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।ਕੈਂਪ ਦੌਰਾਨ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਪਾਲ ਸਿੰਘ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਦਿੱਤੀਆਂ ਜਾਂਦੀਆਂ ਸਬਸਿਡੀਆਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਤਕਨੀਕੀ ਅਫਸਰ ਬੀਜਾ ਸ. ਮਲਕੀਤ ਸਿੰਘ ਨੇ ਦੁੱਧਾਰੂ ਪਸ਼ੂਆਂ ਤੇ ਉਨ੍ਹਾਂ ਦੀ ਨਸਲ ਸੁਧਾਰ ਸਬੰਧੀ ਜਾਣਕਾਰੀ ਦਿੱਤੀ ਜਦਕਿ ਡੇਅਰੀ ਵਿਕਾਸ ਇੰਸਪੈਕਟਰ ਸ. ਚਰਨਜੀਤ ਸਿੰਘ ਨੇ ਦੁਧਾਰੂ ਪਸ਼ੂਆਂ ਲਈ ਸੰਤੁਲਿਤ ਖੁਰਾਕ ਬਾਰੇ  ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡੇਅਰੀ ਵਿਕਾਸ ਇੰਸਪੈਕਟਰ ਹਰਵੰਤ ਸਿੰਘ ਨੇ ਦੁੱਧ ਦੀ ਬਣਤਰ ਤੇ ਮਾਰਕੀਟਿੰਗ ਬਾਰੇ ਵੀ ਦੁੱਧ ਉਤਪਾਦਕਾਂ ਨੂੰ ਦੱਸਿਆ। ਡਾ. ਅਜੈ ਕੁਮਾਰ ਗੋਡਾਰਾ, ਕੇ.ਵੀ.ਕੇ., ਨੇ ਹਰੇ ਚਾਰੇ ਦਾ ਸਾਈਲੇਜ ਬਣਾਉਣ ਸਬੰਧੀ ਜਾਣਕਾਰੀ ਵੀ ਦਿੱਤੀ। ਡਾ: ਵਿਕਾਸ ਗੌਤਮ ਵੈਟਨਰੀ ਅਫਸਰ ਬਡਵਾਲਾ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ। ਸ. ਲਖਵਿੰਦਰ ਸਿੰਘ ਮੈਨੇਜਰ ਪੀ.ਐਨ.ਬੀ. ਟਰੇਨਿੰਗ ਸੈਂਟਰ ਸ਼ਮਸ਼ੇਰ ਨਗਰ ਸਰਹਿੰਦ ਵੱਲੋਂ ਟਰੇਨਿੰਗ ਸੈਂਟਰ ਵਿਖੇ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਮਾਰਕਫੈਡ ਵੱਲੋਂ ਸ. ਸੁਖਦੇਵ ਸਿੰਘ, ਸਰਪੰਚ ਜਸਵੀਰ ਕੌਰ, ਜਗਦੀਸ਼ ਸਿੰਘ ਦੀਸਾ, ਬਲਾਕ ਸੰਮਤੀ ਮੈਂਬਰ ਸ੍ਰੀ ਅਮੀ ਚੰਦ ਭਟੇੜੀ, ਸਰਪੰਚ ਸਰਬਜੀਤ ਸਿੰਘ, ਸਰਪੰਚ ਜਸਵੀਰ ਸਿੰਘ, ਨੰਬਰਦਾਰ ਬਲਜਿੰਦਰ ਸਿੰਘ, ਸਮੇਤ ਵੱਡੀ ਗਿਣਤੀ ਪਸ਼ੂ ਪਾਲਕ ਹਾਜ਼ਰ ਸਨ।