5 Dariya News

ਖਾਦ ਪਦਾਰਥਾਂ ਦੇ ਮੋਕੇ ਤੇ ਟੈਸਟ ਕਰਨ ਵਾਲੀ ਵੈਨ ਨੂੰ ਸਿਵਲ ਸਰਜਨ ਨੇ ਦਿੱਤੀ ਹਰੀ ਝੰਡੀ

ਫੂਡ ਟੈਸਟਿੰਗ ਆਨ ਵੀਲ ਵੈਨ ਵਿਚ ਹਰ ਤਰਾਂ ਦੇ ਖਾਣ ਪੀਣ ਵਾਲੇ ਪਦਾਰਥਾਂ ਦੀ ਜਾਂਚ ਕਰਨ ਦੀ ਸਹੂਲਤ ਉਪਲੱਬਧ : ਡਾ ਸੁਖਪਾਲ ਸਿੰਘ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ

5 Dariya News

ਸ੍ਰੀ ਮੁਕਤਸਰ ਸਾਹਿਬ 18-Feb-2019

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਾਹਨ ਸਿੰਘ ਪੰਨੂ ਆਈ.ਏ.ਐਸ. ਮਾਨਯੋਗ ਫੂਡ ਕਮਿਸ਼ਨਰ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਖਾਣ ਪੀਣ ਵਾਲੀਆਂ ਵਸਤਾਂ ਦੇ  ਵੱਖ ਵੱਖ ਟੈਸਟਾਂ ਦੀ ਸਹੂਲਤ ਨਾਲ ਲੈਸ ਫੂਡ ਟੈਸਟਿੰਗ ਆਨ ਵੀਲ ਵੈਨ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ । ਇਸ ਵੈਨ ਨੂੰ ਡਾ. ਸੁਖਪਾਲ ਸਿੰਘ ਬਰਾੜ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਸਿਵਲ ਸਰਜਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਸਮੇਂ ਉਨਾ ਦੱਸਿਆ  ਕਿ ਫੂਡ ਸੇਫਟੀ ਵੈਨ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਇਲਾਕਿਆਂ ਵਿਚ ਆਪਣਾ ਟੂਰ ਕਰੇਗੀ, ਜਿਸ ਵਿਚ ਕੋਈ ਵੀ ਪੰਜਾਹ ਰੁਪਏ ਦੇ ਕੇ ਮਸਾਲਿਆਂ,ਦੁੱਧ,ਦੁੱਧ ਤੋਂ ਬਣੀਆਂ ਵਸਤਾਂ, ਪਾਣੀ ਅਤੇ ਹੋਰ ਖਾਣ ਪੀਣ ਵਾਲ਼ੀਆਂ ਵਸਤਾਂ ਦੀ ਜਾਂਚ ਮੌਕੇ ਤੇ ਹੀ ਕਰਵਾ ਸਕਦਾ ਹੈ । ਉਨਾ ਦੱਸਿਆ ਕਿ ਇਸ ਵੈਨ ਦਾ ਮੁੱਖ ਮੰਤਵ ਲੋਕਾਂ ਨੂੰ ਖਾਣ ਪੀਣ ਵਾਲੀਆਂ ਮਿਆਰੀ ਪੱਧਰ ਦੀਆਂ ਵਸਤਾਂ ਦੀ ਵਰਤੌਂ ਕਰਨ ਲਈ ਪ੍ਰੇਰਿਤ ਕਰਨਾ ਹੈ । ਉਨਾ ਕਿਹਾ ਕਿ ਸਿਹਤ ਵਿਭਾਗ ਵਲੋਂ ਸਮੇ ਸਮੇ  ਸਿਰ ਵੱਖ ਵੱਖ ਦੁਕਾਨਾਂ, ਢਾਬੇ ,ਹੋਟਲਾਂ, ਰੇਸਟਰੋਰੈਂਟਾ, ਦੋਧੀਆਂ ਦੇ ਦੁੱਧ ਦੇ ਅਤੇ ਹੋਰ ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਜਾਂਦੇ ਹਨ ਅਤੇ ਜਿਨਾਂ ਦੇ ਸੈਂਪਲ ਫੇਲ ਜਾ ਮਿਸ ਬ੍ਰੈਡਿਡ ਹੁੰਦੇ ਹਨ ਉਨਾਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਅਧੀਨ ਬਣਦੀ ਕਰਵਾਈ ਕੀਤੀ ਜਾਂਦੀ ਹੈ, ਪਰੰਤੂ ਘਰਾਂ ਵਿਚ ਵਰਤੀਆਂ ਜਾ ਰਹੀਆਂ ਖਾਣ ਪੀਣ ਦੀਆਂ ਵਸਤਾਂ ਦੀ ਜਾਂਚ ਨੂੰ ਜਰੂਰੀ ਸਮਝਦਿਆਂ ਇਸ ਵੈਨ ਰਾਹੀਂ ਰਿਹਾਇਸ਼ੀ ਇਲਾਕਿਆਂ ਵਿਚ ਆਪਣਾ ਟੁਰ ਕਰਕੇ ਲੋਕਾਂ ਦੇ ਘਰਾਂ ਵਿਚ ਸੈਂਪਲ ਲੈ ਕੇ ਉਸਦੀ ਮਿਆਰ ਦੀ ਜਾਂਚ ਕਰਨੀ ਅਤੇ ਸਬੰਧਤ ਨੂੰ ਇਸ ਬਾਰੇ ਜਾਣਕਾਰੀ ਅਤੇ ਜਾਗਰੁਕ ਕਰਨਾ ਹੈ  ਤਾਂ ਜੋ ਖਪਤਕਾਰ ਨੂੰ ਇਹ ਜਾਣਕਾਰੀ ਹੋ ਸਕੇ ਉਹ ਜਿਸ ਦੁਕਾਨ ਤੋਂ ਸਮਾਨ ਖਰੀਦ ਰਿਹਾ ਹੈ ਕੀ ਉਸ ਨੂੰ ਮਿਆਰੀ ਪੱਧਰ ਦਾ ਮਿਲ ਰਿਹਾ ਹੈ ਜਾਂ ਨਹੀ।ਇਸ ਸਮੇਂ ਕੰਵਲਜੀਤ ਸਿੰਘ ਸਹਾਇਕ ਕਮਿਸ਼ਨਰ ਫੂਡ ਨੇ ਦੱਸਿਆ ਕਿ ਸਮੇਂ ਸਮੇਂ ਤੇ  ਖਾਣ ਪੀਣ ਦੀਆਂ ਵਸਤੂਆਂ ਦੀ ਲਗਾਤਾਰ ਜਾਂਚ ਕੀਤੀ ਜਾਵੇਗੀ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਜਾਣਗੇ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਖਾਣ ਪੀਣ ਵਾਲੀਆਂ ਵਸਤੂਆਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ । ਇਸ ਸਮੇਂ ਡਾ. ਰੰਜੂ ਸਿੰਗਲਾ, ਡਾ. ਜਾਗਰਿਤੀ , ਵਿਕਰਮ ਅਸੀਜਾ, ਡਾ. ਤਰੁਣ ਬਾਂਸਲ, ਸ਼੍ਰੀ ਗੁਰਤੇਜ ਸਿੰਘ, ਸ਼੍ਰੀ ਸੁਖਮੰਦਰ ਸਿੰਘ, ਭਗਵਾਨ ਦਾਸ,ਲਾਲ ਚੰਦ ਆਦਿ ਹਾਜ਼ਰ ਸਨ ।