5 Dariya News

ਦੇਸ਼ ਦੇ ਆਰਥਿਕ ਤੇ ਸਮਾਜਿਕ ਵਿਕਾਸ 'ਚ ਨੌਜਵਾਨਾਂ ਦੀ ਭਾਗੀਦਾਰ ਲਈ ਸਹੀ ਮਾਰਗ ਦਰਸ਼ਨ ਦੀ ਲੋੜ- ਆਸ਼ਿਕਾ ਜੈਨ

5 Dariya News

ਜਲੰਧਰ 22-Feb-2019

ਨੌਜਵਾਨ ਆਧੁਨਿਕ ਭਾਰਤ ਦੇ ਨਿਰਮਾਤਾ ਹਨ ਅਤੇ ਉਨਾ ਨੂੰ ਦੇਸ਼ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਭਾਗੀਦਾਰ ਬਣਾਉਣ ਲਈ ਸਹੀ ਮਾਰਗ ਦਰਸ਼ਨ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਯੁਕਤ ਕਮਿਸ਼ਨਰ ਨਗਰ ਨਿਗਮ ਜਲੰਧਰ  ਆਸ਼ਿਕਾ ਜੈਨ ਨੇ ਅੱਜ ਨਹਿਰੂ ਯੁਵਾ ਕੇਂਦਰ ਸੰਗਠਨ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਯੂਥ ਲੀਡਰਸ਼ਿਪ ਸਿਖਲਾਈ ਅਤੇ ਸਮੁਦਾਇਕ ਵਿਕਾਸ ਸਬੰਧੀ ਯੂਥ ਹੋਸਟਲ ਜਲੰਧਰ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ 3 ਰੋਜ਼ਾ ਕੈਂਪ ਦੇ ਪਹਿਲੇ ਦਿਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀਮਤੀ ਜੈਨ ਨੇ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਮੰਚ ਪ੍ਰਦਾਨ ਕਰਨ ਨਾਲ ਉਨਾਂ ਅੰਦਰ ਆਤਮ ਵਿਸ਼ਵਾਸ਼, ਸਮਰੱਥਾ ਅਤੇ ਸਮੁੱਚੀ ਸਖ਼ਸੀਅਤ ਦਾ ਵਿਕਾਸ ਹੁੰਦਾ ਹੈ ਜਿਸ ਨਾਲ ਸਮਾਜ ਵਿਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਕੇ ਨਰੋਏ ਸਮਾਜ ਦੀ ਸਿਰਜਣਾ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਸ਼ਕਤੀ ਤੇ ਉਸਾਰੂ ਸੋਚ ਨੂੰ ਸਹੀ ਦਿਸ਼ਾ ਵਿੱਚ ਲਗਾ ਕੇ ਦੇਸ਼ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਬੁਲੰਦੀਆਂ 'ਤੇ ਲਿਜਾਇਆ ਜਾ ਸਕਦਾ ਹੈ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸੂਬੇ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਲਈ ਉਸਾਰੂ ਸੋਚ ਨੂੰ ਅਪਣਾਉਂਦੇ ਹੋਏ ਸੂਬੇ ਅਤੇ ਦੇਸ਼ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਅੱਗੇ ਆਉਣ।ਇਸ ਮੌਕੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰÎ.ਬਿਕਰਮ ਸਿੰਘ ਗਿੱਲ ਵਲੋਂ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਦੇ ਉਪਯੋਗ ਤੇ ਦੁਰਉਪਯੋਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।  ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਸ੍ਰੀ ਸੰਦੀਪ ਕੁਮਾਰ ਵਲੋਂ ਖੇਡਾਂ, ਅਨੁਸ਼ਾਸ਼ਨ ਅਤੇ ਭਾਈਚਾਰਕ ਸਾਂਝ ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਪਿੰਡਾਂ ਵਿੱਚ ਚੱਲ ਰਹੇ ਸਿਲਾਈ ਸੈਂਟਰ ਅਤੇ ਬਿਊਟੀ ਪਾਰਲਰ ਕੇਂਦਰ ਦਾ ਕੋਰਸ ਪੂਰਾ ਕਰ ਚੁੱਕੀਆਂ ਲੜਕੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ। ਇਸ ਮੌਕੇ ਅਮਨਪ੍ਰੀਤ ਕੌਰ ਪ੍ਰੋਗਰਾਮ ਕੋਆਰਡੀਨੇਟਰ ਕਪੂਰਥਲਾ, ਜਸਬੀਰ ਸਿੰਘ ਸੰਧੂ ਨੈਸ਼ਨਲ ਅਵਾਰਡੀ, ਜਗਦੀਸ ਕੌਰ ਵੋਕੇਸ਼ਨਲ ਅਧਿਆਪਕ, ਭਾਰਤੀ ਅਭਿ ਵਿਅਕਤੀ ਫਾਊਂਡੇਸ਼ਨ ਵਲੋਂ ਵੀ ਨੌਜਵਾਨਾਂ ਨੂੰ ਸੰਬੋਧਨ ਕੀਤਾ ਗਿਆ।