5 Dariya News

ਗੁਰੂਹਰਸਹਾਏ ਵਿਖੇ ਆਧੁਨਿਕ ਸਹੂਲਤਾਂ ਨਾਲ ਤਿਆਰ ਬੱਸ ਸਟੈਂਡ ਦਾ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਦਘਾਟਨ ਕੀਤਾ

ਬੱਸ ਸਟੈਂਡ ਤੋਂ ਵੱਖ ਵੱਖ ਥਾਵਾਂ ਨੂੰ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

5 Dariya News

ਗੁਰੂਹਰਸਹਾਏ/ਫ਼ਿਰੋਜ਼ਪੁਰ 23-Feb-2019

 ਹਲਕਾ ਵਾਸੀਆਂ ਦੀ ਆਉਣ ਜਾਣ ਦੀ ਸਹੂਲਤ ਅਤੇ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ ਗੁਰੂਹਰਸਹਾਏ ਵਿਖੇ ਕਰੀਬ 1.5 ਕਰੋੜ ਦੀ ਲਾਗਤ ਨਾਲ ਤਿਆਰ ਆਧੁਨਿਕ ਸਹੂਲਤਾਂ ਵਾਲੇ ਬੱਸ ਸਟੈਂਡ ਦਾ ਅੱਜ ਕੈਬਨਿਟ ਮੰਤਰੀ (ਖੇਡਾਂ ਅਤੇ ਯੁਵਕ ਸੇਵਾਵਾਂ)  ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਉਦਘਾਟਨ ਕਰਕੇ ਲੋਕਾਂ ਲਈ ਸਮਰਪਿਤ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਅੱਜ ਬੱਸ ਸਟੈਂਡ ਤੋਂ ਵੱਖ ਵੱਖ ਥਾਵਾਂ ਨੂੰ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜਨਰਲ ਮੈਨੇਜਰ ਰੋਡਵੇਜ਼ ਸ੍ਰ: ਚਰਨਜੀਤ ਸਿੰਘ ਬਰਾੜ ਵੀ ਹਾਜ਼ਰ ਸਨ।ਕੈਬਨਿਟ ਮੰਤਰੀ  ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀ ਸਹੂਲਤਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕਾ ਵਾਸੀਆਂ ਨੂੰ ਜਿੱਥੇ ਪਹਿਲਾਂ ਵੱਖ ਵੱਖ ਪਿੰਡਾਂ/ਸ਼ਹਿਰਾਂ ਨੂੰ ਆਉਣ ਜਾਣ ਲਈ ਵੱਖ ਵੱਖ ਥਾਵਾਂ ਤੇ ਖੜੇ ਹੋ ਕੇ ਬੱਸਾਂ ਦੀ ਉਡੀਕ ਕਰਨੀ ਪੈਂਦੀ ਸੀ, ਜਿਸ ਨਾਲ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਆਉਂਦੀਆਂ ਸੀ, ਜਦਕਿ ਹੁਣ ਅੱਜ ਬੱਸ ਸਟੈਂਡ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਇਸ ਬੱਸ ਸਟੈਂਡ ਵਿਖੇ ਹੋਰ ਵੀ ਆਧੁਨਿਕ ਸਹੂਲਤਾਂ ਜਿਵੇਂ ਕਿ ਕੰਪਿਊਟਰਾਇਜ ਟਿਕਟ ਸਿਸਟਮ, ਬੈਠਣ ਲਈ ਵਧੀਆ ਕੁਰਸੀਆਂ ਆਦਿ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਜਨਰਲ ਮੈਨੇਜਰ ਰੋਡਵੇਜ਼ ਸ੍ਰ: ਚਰਨਜੀਤ ਸਿੰਘ ਬਰਾੜ ਨੂੰ ਇਸ ਬੱਸ ਸਟੈਂਡ ਤੋਂ ਵੱਖ ਵੱਖ ਰੂਟਾਂ ਜਿਵੇਂ ਕਿ ਦਿੱਲੀ, ਲੁਧਿਆਣਾ, ਚੰਡੀਗੜ੍ਹ, ਜੰਮੂ, ਜਲੰਧਰ ਅਤੇ ਹੋਰ ਥਾਵਾਂ ਨੂੰ ਜਾਣ ਵਾਲੀਆਂ ਬੱਸਾਂ ਇਸ ਬੱਸ ਸਟੈਂਡ ਤੋਂ ਹੋ ਕੇ ਹੀ ਚਲਾਉਣ ਲਈ ਕਿਹਾ। ਇਸ ਮੌਕੇ ਨਾਇਬ ਤਹਿਸੀਲਦਾਰ ਵਿਜੈ ਬਹਿਲ, ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਸ਼ਰਮਾ, ਸਕੱਤਰ ਰੈਡ ਕਰਾਸ ਅਸ਼ੋਕ ਬਹਿਲ ਸਮੇਤ ਕਾਂਗਰਸੀ ਆਗੂ ਨਸੀਬ ਸੰਧੂ, ਰਵੀ ਚਾਵਲਾ, ਰਵੀ ਸ਼ਰਮਾ, ਗੁਰਦੀਪ ਢਿੱਲੋਂ, ਆਤਮਜੀਤ ਸਿੰਘ, ਸੋਨੂੰ ਮੋਂਗਾ, ਅਮਨ ਗੁਪਤਾ, ਨਿਸ਼ੂ ਦਹੂਜਾ, ਪਾਲਾ ਭੱਟੀ, ਮੌਂਟੀ ਅਤੇ ਹਲਕਾ ਵਾਸੀ ਹਾਜ਼ਰ ਸਨ।