ਪਿੰਡਵਾਸੀ ਵਿਕਾਸ ਕੰਮਾਂ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ-ਗਰਾਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਬਰਿੰਦਰਮੀਤ ਸਿੰਘ ਪਾਹੜਾ
ਵਿਧਾਇਕ ਪਾਹੜਾ ਨੇ ਪਿੰਡ ਗਜਨੀਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ
5 Dariya News
ਗੁਰਦਾਸਪੁਰ 07-Mar-2019
ਪਿੰਡ ਦੇ ਸਰਬਪੱਖੀ ਵਿਕਾਸ ਲਈ ਸਮੂਹ ਪਿੰਡ ਵਾਸੀ ਆਪਸੀ ਸਹਿਯੋਗ ਨਾਲ ਕੰਮ ਕਰਨ, ਵਿਕਾਸ ਕੰਮਾਂ ਲਈ ਗਰਾਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਪਿੰਡ ਗਜਨੀਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ 18 ਫੁੱਟ ਸੜਕ ਚੋੜੀ ਕਰਨ ਤੇ ਨਵੀਨੀਕਰਨ ਦੇ ਵਿਕਾਸ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਚੇਅਰਮੈਨ ਸ. ਗੁਰਮੀਤ ਸਿੰਘ ਪਾਹੜਾ ਵੀ ਮੋਜੂਦ ਸਨ।ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਪਾਹੜਾ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਸਮੂਹਿਕ ਸਹਿਯੋਗ ਨਾਲ ਕੰਮ ਕੀਤੇ ਜਾਣ ਅਤੇ ਪਿੰਡਵਾਸੀ ਵਿਕਾਸ ਕੰਮਾਂ ਲਈ ਜਿਨੀ ਵੀ ਗਰਾਂਟ ਮੰਗਣਗੇ ਉਨਾਂ ਨੂੰ ਗਰਾਂਟ ਮੁਹੱਈਆ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ ਗਜਨੀਪੁਰ ਪਿੰਡ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਖੇਡ ਸਟੇਡੀਅਮ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜਿਥੇ ਨੋਜਵਾਨ ਖੇਡਾਂ ਵੱਲ ਪ੍ਰੇਰਿਤ ਹੋਣਗੇ।ਸ. ਪਾਹੜਾ ਨੇ ਅੱਗੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਹਾਜਰ ਹਨ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੋਈ ਕਮੀ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਹਲਕੇ ਅੰਦਰ ਉਨਾਂ ਵਲੋਂ ਜਿਨੇ ਵੀ ਪਿੰਡਾਂ ਅੰਦਰ ਸੜਕਾਂ ਬਣਾਉਣ ਲਈ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ ਗਿਆ ਹੈ, ਉਸ ਸਬੰਧੀ ਟੈਂਡਰ ਖੁੱਲ੍ਹਣ ਉਪਰੰਤ ਹੀ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨਾਂ ਦੁਹਰਾਇਆ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲ ਹੈ ਅਤੇ ਵਿਕਾਸ ਕੰਮ ਸੁਚਾਰੂ ਢੰਗ ਨਾਲ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ।ਇਸ ਮੌਕੇ ਐਡਵੋਕੈਟ ਬਲਜੀਤ ਸਿੰਘ ਪਾਹੜਾ, ਹਰਦਿਆਲ ਸਿੰਘ ਗਜਨੀਪੁਰ, ਗੁਰਪ੍ਰਤਾਪ ਸਿੰਘ ਗਜਨੀਪੁਰ, ਗੁਰਮੀਤ ਕੋਰ ਬਲਾਕ ਸੰਮਤੀ ਮੈਂਬਰ, ਅਮਰੀਕ ਸਿੰਘ ਸਰਪੰਚ, ਨਿਰਮਲ ਸਿੰਘ ਐਸ.ਡੀ.ਓ ਪੀ.ਡਬਲਿਊ.ਡੀ, ਰੇਸ਼ਮ ਸਿੰਘ, ਬਲਜੀਤ ਸਿੰਘ ਬੋਪਾਰਾਏ ਸਰਪੰਚ, ਪਰਮਜੀਤ ਸਿੰਘ ਕਾਦੀਆਂਵਾਲ ਬਲਾਕ ਪ੍ਰਧਾਨ, ਜਗੀਰ ਸਿੰਘ ਜੋਈਆਂ ਸੰਮਤੀ ਮੈਂਬਰ ਸਮੇਚ ਪਿੰਡ ਵਾਸੀ ਮੋਜੂਦ ਸਨ।