5 Dariya News

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਵਫਦ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਨੂੰ ਮਿਲਿਆ

5 Dariya News

ਚੰਡੀਗੜ੍ਹ 14-Mar-2019

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਉਚ ਪੱਧਰੀ ਵਫਦ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਨੂੰ ਉਨ੍ਹਾਂ ਦੇ ਚੰਡੀਗੜ੍ਹ ਦਫਤਰ ਵਿਖੇ ਮਿਲਿਆ। ਵਫਦ ਨੇ ਚੋਣ ਅਧਿਕਾਰੀ ਨੂੰ ਬੀਤੇ ਦਿਨੀਂ ਬੀਬੀ ਜਗੀਰ ਕੌਰ ਵੱਲੋਂ ਡੇਰਾ ਸਾਹਿਬ ਵਿਖੇ ਵਰਕਰਾਂ ਨੂੰ ਵਰਤਾਈ ਸ਼ਰਾਬ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਪੰਜਾਬ ਵਿਚ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ। ਉਨ੍ਹਾਂ ਬੀਬੀ ਜਗੀਰ ਕੌਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਚੋਣ ਅਧਿਕਾਰੀ ਨੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦੀ ਗੱਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਕਿਉਂ ਨਾ ਹੋਵੇ।