5 Dariya News

ਨਹਿਰੂ ਯੂਵਾ ਕੇਂਦਰ ਫਿਰੋਜ਼ਪੁਰ ਵੱਲੋਂ ਤਿੰਨ ਰੋਜ਼ਾ ਟ੍ਰੇਨਿੰਗ ਆਫ਼ ਯੂਥ ਲੀਡਰਸ਼ਿਪ ਐਂਡ ਕਮਿਊਨਿਟੀ ਡਿਵੈਲਪਮੈਂਟ ਪ੍ਰੋਗਰਾਮ ਕੈਪ ਦਾ ਆਯੋਜਨ

ਨੌਜਵਾਨਾਂ ਨੂੰ ਵੱਧ ਤੋ ਵੱਧ ਵੋਟ ਬਣਾਉਣ ਅਤੇ ਵੋਟ ਦਾ ਇਸਤੇਮਾਲ ਕਰਨ ਲਈ ਕੀਤਾ ਜਾਗਰੂਕ

5 Dariya News

ਫਿਰੋਜ਼ਪੁਰ 21-Mar-2019

ਨਹਿਰੂ ਯੂਵਾ ਕੇਂਦਰ ਫਿਰੋਜ਼ਪੁਰ ਵੱਲੋਂ ਪੰਜਾਬ ਕਾਲਜ ਆਫ਼ ਫਾਰਮੇਸੀ ਪਿੰਡ ਸਾਇਆ ਵਾਲਾ ਵਿਖੇ ਤਿੰਨ ਰੋਜ਼ਾ ਟ੍ਰੇਨਿੰਗ ਆਫ਼ ਯੂਥ ਲੀਡਰਸ਼ਿਪ ਐਂਡ ਕਮਿਊਨਿਟੀ ਡਿਵੈਲਪਮੈਂਟ ਪ੍ਰੋਗਰਾਮ ਕੈਪ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਕੈਪ ਦੇ ਉਦਘਾਟਨੀ ਸਮਾਰੋਹ ਵਿਚ ਸ. ਬਲਦੇਵ ਸਿੰਘ ਭੁੱਲਰ ਮੈਂਬਰ ਕੰਜ਼ਿਊਮਰ ਫਾਰਮ ਨੇ ਬਤੌਰ ਮੁੱਖ ਮਹਿਮਾਨ ਵਜੋ ਸ਼ਿਕਰਤ ਕੀਤੀ। ਪ੍ਰੋਗਰਾਮ ਕੈਪ ਦੀ ਪ੍ਰਧਾਨਗੀ ਸ੍ਰੀ ਰਾਕੇਸ਼ ਪਾਠਕ ਡਾਇਰੈਕਟਰ ਪੰਜਾਬ ਕਾਲਜ ਆਫ਼ ਫਾਰਮੇਸੀ ਨੇ ਕੀਤੀ। ਪ੍ਰੋਗਰਾਮ ਦੀ ਸਮਾਪਤੀ ਸਮਾਰੋਹ ਵਿਚ ਸ੍ਰ. ਮਨਜੀਤ ਸਿੰਘ ਤਹਿਸੀਲਦਾਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰ.ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੂਵਾ ਕੇਂਦਰ ਨੇ ਕੀਤੀ। ਇਸ ਕੈਂਪ ਵਿਚ 45 ਤੋਂ ਵੱਧ ਨੌਜਵਾਨ ਲੜਕੇ-ਲੜਕੀਆਂ ਨੇ ਹਿੱਸਾ ਲਿਆ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਜਾਗਰੂਕਤਾ ਸਮੇਤ ਵੱਖ-ਵੱਖ ਵਿਸ਼ਿਆਂ ਅਤੇ ਦਿਮਾਗ਼ੀ ਖੇਡਾਂ, ਸਭਿਆਚਾਰ ਪ੍ਰੋਗਰਾਮ, ਸਮੂਹ ਚਰਚਾ ਆਦਿ ਦਾ ਆਯੋਜਨ ਵੀ ਕੀਤਾ ਗਿਆ।ਪ੍ਰੋਗਰਾਮ ਕੈਂਪ ਦੌਰਾਨ ਆਪਣੇ ਸੰਬੋਧਨ ਵਿਚ ਸ.ਬਲਦੇਵ ਸਿੰਘ ਭੁੱਲਰ ਨੇ ਨੌਜਵਾਨਾ ਨੂੰ ਕੰਜ਼ਿਉਮਰ ਫਾਰਮ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਅਤੇ ਆਪਣੇ ਹੱਕਾਂ ਲਈ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੇਸ਼ ਦੇ ਵਿਕਾਸ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਵੀ ਨੌਜਾਵਨਾਂ ਜਾਗਰੂਕ ਕੀਤਾ।ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ ਮਨਜੀਤ ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਦੇਸ਼ ਦੇ ਵਿਕਾਸ ਵਿਚ ਬਹੁਤ ਵੱਡਾ ਯੋਗਦਾਨ ਪਾਉਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਅਤੇ ਦੂਸਰਿਆਂ ਨੂੰ ਪ੍ਰੇਰਿਤ ਕਰਨ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਹਿੰਦੁਸਤਾਨ ਵਾਲੇ ਲੋਕ ਬਹੁਤ ਹੀ ਖ਼ੁਸ਼ ਕਿਸਮਤ ਹਨ ਜਿਨ੍ਹਾਂ ਨੂੰ ਵੋਟ ਦਾ ਵਡਮੁੱਲਾ ਅਧਿਕਾਰ ਹਾਸਲ ਹੈ। 

ਉਨ੍ਹਾਂ ਕਿਹਾ ਕਿ ਹਰ ਇੱਕ ਵਿਅਕਤੀ ਲਈ ਵੋਟ ਦੀ ਤਾਕਤ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨਾਂ ਦੀ ਉਮਰ 18 ਸਾਲ ਹੋ ਚੁੱਕੀ ਹੈ ਉਨ੍ਹਾਂ ਨੂੰ ਵੋਟ ਜ਼ਰੂਰ ਬਣਾਉਣੀ ਚਾਹੀਦੀ ਹੈ ਅਤੇ ਵੋਟ ਪਾਉਣੀ ਚਾਹੀਦੀ ਹੈ।ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸ੍ਰ.ਸਰਬਜੀਤ ਸਿੰਘ ਬੇਦੀ ਜਿਲ੍ਹਾ ਯੂਥ ਕੋਆਰਡੀਨੇਟਰ ਨੇ ਕਿਹਾ ਕਿ ਇਹਨਾਂ ਕੈਂਪਾਂ ਰਾਹੀ ਨੌਜਵਾਨਾਂ ਨੂੰ ਵਿਅਕਤੀਤਵ ਵਿਕਾਸ ਲਈ ਤਿਆਰ ਕੀਤਾ ਜਾਂਦਾ ਹੈ ਅਤੇ ਸਮਾਜ ਦੇ ਹਰ ਪਹਿਲੂ ਤੋਂ ਜਾਣੂ ਕਰਵਾਇਆਂ ਜਾਂਦਾ ਹੈ ਅਤੇ ਸਮਾਜ ਸੇਵਾ ਲਈ ਪ੍ਰੇਰਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਕੈਂਪਾਂ ਰਾਹੀ ਨੌਜਵਾਨ ਜ਼ਿੰਦਗੀ ਨੂੰ ਜੀਨ  ਦੀ ਕਲਾਂ ਹਾਸਲ ਕਰਦੇ ਹਨ।ਕੈਂਪ ਵਿਚ ਸ਼ੀ੍ਰਮਤੀ ਨੀਲਮ ਪਾਠਕ ਸਾਬਕਾ ਖੇਤਰੀ ਪ੍ਰਚਾਰ ਅਫ਼ਸਰ, ਸ ਇੰਦਰਪਾਲ ਸਿੰਘ ਲੈਕਚਰਾਰ, ਡਾ ਰਾਮੇਸ਼ਵਰ ਸਿੰਘ ਕੌਂਸਲਰ, ਸ਼੍ਰੀ ਪੰਕਜ ਸਚਦੇਵਾ, ਡਾ ਗੁਰਨਾਮ ਸਿੰਘ ਯੋਗਾ ਮਾਹਿਰ, ਕੁਮਾਰੀ ਮੰਨੂੰ ਸਾਬਕਾ ਰਾਸ਼ਟਰੀ ਸੇਵਾ ਕਰਨੀ ਆਦਿ ਰਿਸੋਰਸ ਪਰਸਨ ਦੇ ਰੂਪ ਵਿਚ ਸ਼ਾਮਲ ਹੋਏ। ਇਹਨਾਂ ਮਾਹਿਰਾਂ ਵੱਲੋਂ ਵੱਖ-ਵੱਖ ਵਿਸ਼ਿਆਂ ਤੇ ਆਪਣੇ ਤਜਰਬੇ ਵੀ ਸਾਂਝੇ ਕੀਤੇ ਗਏ। ਇਸ ਪ੍ਰੋਗਰਾਮ ਕੈਪ ਵਿਚ ਸਟੇਜ ਸੈਕਟਰੀ ਦੀ ਭੂਮਿਕਾ ਗੁਰਦੇਵ ਸਿੰਘ ਲੇਖਾਕਾਰ ਨਹਿਰੂ ਯੂਵਾ ਕੇਂਦਰ ਫ਼ਿਰੋਜਪੁਰ ਨੇ ਨਿਭਾਈ ਅਤੇ ਕੈਪ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿਚ ਕਰਵਾਏ ਗਏ ਮੁਕਾਬਲਿਆਂ ਵਿਚ ਜੇਤੂਆਂ ਨੂੰ ਟਰਾਫ਼ੀਆਂ ਦੇ ਕੇ ਅਤੇ ਕੈਂਪ ਨੂੰ ਸਫਲ ਬਣਾਉਣ ਲਈ ਯੋਗਦਾਨ ਦੇਣ ਵਾਲੇ ਵਿਅਕਤੀਆਂ ਨੂੰ ਮਹਿਮਾਨਾਂ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਕੈਂਪ ਵਿਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਇਸ ਤੋ ਬਾਅਦ ਸ਼੍ਰੀ  ਰਾਕੇਸ਼ ਪਾਠਕ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਿਤਾ ਗਿਆ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ  ਸ਼੍ਰੀਮਤੀ ਰਾਖੀ ਠਾਕੁਰ, ਸ਼੍ਰੀਮਤੀ ਆਸ਼ੂ ਸ਼ਰਮਾ, ਸ਼੍ਰੀ ਗਗਨ ਲੈਕਚਰਾਰ,ਅਰਸ਼ਦੀਪ ਵਲੰਟੀਅਰ, ਅਨਿਲ ਕੁਮਾਰ ਅਤੇ ਭੁਪਿੰਦਰ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।