5 Dariya News

ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਟਰਸਾਈਕਲ ਰੈਲੀ ਦਾ ਆਯੋਜਨ

ਨੌਜਵਾਨਾਂ ਨੂੰ ਸ਼ਹੀਦਾਂ ਦੇ ਵਿਖਾਏ ਰਸਤੇ ਤੇ ਚੱਲਣ ਲਈ ਕੀਤਾ ਪ੍ਰੇਰਿਤ

5 Dariya News

ਫਿਰੋਜ਼ਪੁਰ 24-Mar-2019

ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਸ਼ਹੀਦ ਊਧਮ ਸਿੰਘ ਯੂਥ ਐਂਡ ਸਪੋਰਟਸ ਕਲੱਬ ਪਿੰਡ ਪੋਜੋ ਕੇ ਉਤਾੜ ਦੇ ਸਹਿਯੋਗ ਨਾਲ  ਪਿੰਡ ਪੋਜੋ ਕੇ ਉਤਾੜ ਤੋਂ ਹੁਸੈਨੀਵਾਲਾ ਸ਼ਹੀਦ-ਏ-ਆਜ਼ਮ ਸ੍ਰ.ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀਆਂ ਸਮਾਧਾਂ ਤੱਕ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦੀ ਅਗਵਾਈ ਵਿਕਰਮਜੀਤ ਸਿੰਘ ਕਲੱਬ ਪ੍ਰਧਾਨ ਨੇ ਕੀਤੀ ਅਤੇ ਇਸ ਰੈਲੀ ਨੂੰ ਸ੍ਰ.ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਝੰਡੀ ਦੇ ਰਵਾਨਾ ਕੀਤਾ ਗਿਆ। ਇਸ ਮੌਕੇ ਸ੍ਰ.ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੂਵਾ ਕੇਂਦਰ ਫਿਰੋਜ਼ਪੁਰ ਨੇ  ਨੌਜਵਾਨਾਂ ਨੂੰ ਸ਼ਹੀਦਾਂ ਦੇ ਵਿਖਾਏ ਰਸਤੇ ਤੇ ਚੱਲਣ ਲਈ ਕਿਹਾ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਵੋਟ ਪਾਉਣ ਦੇ ਨਾਲ-ਨਾਲ ਦੂਸਰਿਆਂ ਨੂੰ ਵੀ ਇਸ ਦੀ ਮਹੱਤਤਾ ਬਾਰੇ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿੱਚ ਆਪਣਾ ਵੱਧ-ਵੱਧ ਯੋਗਦਾਨ ਪਾ ਕੇ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ।ਇਸ ਮੌਕੇ ਕਲੱਬ ਪ੍ਰਧਾਨ ਵਿਕਰਮਜੀਤ ਸਿੰਘ ਨੇ ਕਿਹਾ ਕਿ ਅਸੀਂ ਆਪਣੇ ਅਤੇ ਦੂਸਰੇ ਪਿੰਡਾਂ ਦੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਵਿਖਾਏ ਰਸਤੇ ਤੇ ਚੱਲਣ ਲਈ ਪ੍ਰੇਰਿਤ ਕਰਾਂਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਲਈ ਵੀ ਜਾਗਰੂਕ ਕਰਾਂਗੇ। ਉਨ੍ਹਾਂ ਕਿਹਾ ਕਿ ਰੈਲੀ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਮਾਜ ਦੇ ਵਿਕਾਸ ਨਾਲ ਜੋੜਨਾ ਹੈ। ਰੈਲੀ ਨੂੰ ਸਫਲ ਬਣਾਉਣ ਲਈ ਗੁਰਮਲ ਬੇਦੀ ,ਗੁਰਚਰਨ ਸਿੰਘ ,ਅਮਰਜੀਤ ਸਿੰਘ ,ਹਰਭਜਨ ਸਿੰਘ ,ਕ੍ਰਿਸ਼ਨ ਸਿੰਘ, ਨਿਸ਼ਾਨ ਸਿੰਘ ,ਬੂਟਾ ਸਿੰਘ ਅਤੇ ਮਲੂਕ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।