5 Dariya News

ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ

5 Dariya News

ਖਰੜ 26-Mar-2019

ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਐਲ.ਆਈ.ਸੀ ਕਲੋਨੀ ਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ  ਸਾਬਕਾ ਜਿਲਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਭਾਜਪਾ ਜਿਲਾ ਮੀਤ ਪ੍ਰਧਾਨ ਅਰਨ ਸ਼ਰਮਾ, ਨਰਿੰਦਰ ਸਿੰਘ ਰਾਣਾ, ਮੰਡਲ ਪ੍ਰਧਾਨ ਦਵਿੰਦਰ ਸਿੰਘ ਬਰਮੀ, ਮੰਡਲ- 3 ਪ੍ਰਧਾਨ ਪਵਨ ਮਨੋਚਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਦੀਪ ਜੋਸ਼ੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਉਨਾਂ ਦੀ ਕਲੋਨੀ ਅੰਦਰ ਖੁਨਦਾਨ ਕੈਂਪ ਲਗਾਇਆ ਗਿਆ ਹੈ । ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ ਰਾਣਾ ਨੇ ਆਖਿਆ ਕਿ ਨੌਜਵਾਨਾ ਨੂੰ ਸ਼ਹੀਦ ਭਗਤ ਸਿੰਘ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਣਾ ਚਾਹੀਦਾ ਹੈ। ਖੂਨਦਾਨ ਮਹਾਂ ਦਾਨ ਹੈ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ । ਇਸ ਕੈਂਪ ਦੌਰਾਨ ਸਰਕਾਰੀ ਹਸਪਤਾਲ ਸੈਕਟਰ - 32 ਚੰਡੀਗੜ ਤੋਂ ਆਈ ਟੀਮ ਵੱਲੋਂ 52 ਯੂਨਿਟ ਖੂਨ ਇਕੱਤਰ ਕੀਤਾ ਗਿਆ । ਇਸ ਮੌਕੇ ਰਾਜੇਸ਼, ਜੱਗੀ ਔਜਲਾ, ਅਮਰਜੀਤ ਸਿੰਘ, ਕ੍ਰਿਸ਼ਨ ਰਵਿੰਦਰ ਸਿੰਘ, ਨਿਰਮਲ ਸਿੰਘ, ਅਸ਼ੌਕ ਜੋਸ਼ੀ, ਬੱਬੂ, ਹਰਭਗਤ ਸਿੰਘ, ਜਗਤਾਰ ਸਿੰਘ, ਰਾਹੂਲ, ਅਮਰਜੀਤ ਬੈਂਸ ਆਦਿ ਹਾਜਰ ਸਨ ।