5 Dariya News

ਨਹਿਰੂ ਯੂਵਾ ਕੇਂਦਰ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਦੇ ਤਹਿਤ ਸੰਕਲਪ ਸੇ ਸਿੱਧੀ ਪ੍ਰੋਗਰਾਮ ਦਾ ਆਯੋਜਨ

ਲੋਕ ਸਭਾ ਚੋਣਾਂ ਵਿੱਚ ਵੱਧ ਤੋ ਵੱਧ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇ:-ਬੇਦੀ

5 Dariya News

ਫ਼ਿਰੋਜ਼ਪੁਰ 30-Mar-2019

ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਵੱਲੋਂ  ਚੰਦਰ ਗੈਂਦ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰ ਜਾਗਰੂਕਤਾ ਅਭਿਆਨ ਦੇ ਤਹਿਤ ਸੰਕਲਪ ਸੇ ਸਿੱਧੀ ਪ੍ਰੋਗਰਾਮ  ਕਿੱਤਾ ਸਿਖਲਾਈ ਕੇਂਦਰ ਭਗਤ ਸਿੰਘ ਕਾਲੋਨੀ ਫ਼ਿਰੋਜ਼ਪੁਰ ਵਿਖੇ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵੱਖ-ਵੱਖ ਪਿੰਡਾਂ ਦੇ 100 ਨੌਜਵਾਨਾਂ ਨੇ ਹਿੱਸਾ ਲਿਆ। ਪ੍ਰੋਗਰਾਮ ਵਿੱਚ ਸ੍ਰੀਮਤੀ ਨੀਲਮ ਪਾਠਕ ਰਿਟਾਇਰਡ ਫ਼ੀਲਡ ਪਬਲਿਸਿਟੀ ਅਫ਼ਸਰ, ਡਾ ਮੋਨਿਕਾ ,ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ,ਸ੍ਰੀ ਹਰਸ਼ ਬੇਦੀ ,ਸ੍ਰੀ ਬੀਰਪ੍ਰਤਾਪ ਸਿੰਘ ਗਿੱਲ ਡੇਅਰੀ ਵਿਭਾਗ ਫ਼ਿਰੋਜ਼ਪੁਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸ੍ਰ.ਸਰਬਜੀਤ ਸਿੰਘ ਬੇਦੀ ਯੂਥ ਕੁਆਰਡੀਨੇਟਰ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਵੋਟ ਪਾਉਣ ਦਾ ਅਧਿਕਾਰ ਹਾਸਲ ਹੈ। ਉਨ੍ਹਾਂ ਕਿਹਾ ਕਿ 19 ਮਈ 2019 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਤੇ ਇਲੈੱਕਸ਼ਨ ਤਹਿਸੀਲਦਾਰ ਫ਼ਿਰੋਜ਼ਪੁਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਾਥ ਦੇ ਕੇ ਖ਼ੁਦ ਵੋਟ ਪਾਉਣੀ ਚਾਹੀਦੀ ਹੈ ਅਤੇ ਦੂਸਰਿਆਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ ਜਿਸ ਨਾਲ ਕੋਈ ਵੀ ਵਿਅਕਤੀ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਸਕੇ।  ਇਸ ਮੌਕੇ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਵੋਟ ਦੀ ਮਹੱਤਤਾ ਵੋਟ ਦਾ ਅਧਿਕਾਰ ਸਵੱਛਤਾ ਨਸ਼ੇ ਅਤੇ ਪਰਸਨੈਲਿਟੀ ਡਿਵੈਲਪਮੈਂਟ ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋਗਰਾਮ ਦੇ ਅੰਤ ਵਿਚ ਨੌਜਵਾਨਾਂ ਨੂੰ ਆਪਣੀ ਵੋਟ ਦਾ ਵੱਧ ਤੋਂ ਵੱਧ  ਇਸਤੇਮਾਲ ਕਰਨ ਲਈ ਵੋਟਰ ਪ੍ਰਣ ਦਵਾਇਆ ਗਿਆ।