5 Dariya News

ਭਾਰਤੀ ਚੋਣ ਕਮਿਸ਼ਨ ਵਲੋਂ ਆਈ.ਜੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਕਰਨਾ ਮੰਦਭਾਗਾ : ਰਣਜੀਤ ਸਿੰਘ ਬ੍ਰਹਮਪੁਰਾ

ਮੈਂ ਬਾਦਲਾਂ ਤੇ ਕੈਪਟਨ ਵਾਂਗੂੰ ਰਾਜ ਕਰਨ ਨਹੀਂ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ 'ਚ ਆਇਆਂ ਹਾਂ: ਜੇ.ਜੇ ਸਿੰਘ

5 Dariya News

ਤਰਨ ਤਾਰਨ 13-Apr-2019

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਖਡੂਰ ਸਾਹਿਬ ਦੇ ਪਿੰਡ ਕੰਬੋ ਢਾਏ ਵਾਲਾ ਅਤੇ ਹੋਰ ਨੇੜਲੇ ਪਿੰਡਾਂ ਵਿਖੇ ਟਕਸਾਲੀ ਉਮੀਦਵਾਰ ਜਨਰਲ ਜੇ.ਜੇ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਇਸ ਸਮੇਂ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਅਤੇ ਸਿੱਖ ਸੰਗਤ ਨੇ ਪ੍ਰਣ ਕੀਤਾ ਕਿ ਜਿੰਨ੍ਹਾਂ ਗੁਰੂ ਗ੍ਰੰਥ ਸਾਹਿਬ ਅਤੇ ਧਰਮ ਅਸਥਾਨਾਂ ਦੀ ਬੇਅਦਬੀਆਂ ਕੀਤੀਆਂ ਉਨ੍ਹਾਂ ਮਸੰਦਾਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਬਾਦਲ ਪਰਿਵਾਰ ਤੇ ਸਿੱਖੀ ਸਿਧਾਂਤਾਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਵੋਟਾਂ ਲੈਕੇ ਪੰਜ ਵਾਰ ਮੁੱਖ ਮੰਤਰੀ ਬਣੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਉਹੀ ਸਿੱਖਾਂ ਨੂੰ ਬਾਦਲਾਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਸਿੱਖ ਪੰਥ ਅਤੇ ਕੌਮ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਨਾਲ ਸਿੱਖ ਕੌਮ ਵਿਚ ਭਾਰੀ ਰੋਸ਼ ਹੈ ਅਤੇ ਵਿਸ਼ੇਸ਼ ਜਾਂਚ ਟੀਮ ਦੇ ਮੁੱਖੀ ਕੁੰਵਰ ਵਿਜੇ ਪ੍ਰਤਾਪ ਨੂੰ ਭਾਜਪਾ ਨੇਤਾ ਦੀ ਸ਼ਿਕਾਇਤ ਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਤਬਾਦਲਾ ਕਰਨਾ ਬੇਹੱਦ ਮੰਦਭਾਗਾ ਹੈ ਜਿਸਤੋਂ ਸਾਬਤ ਹੁੰਦਾ ਹੈ ਕਿ ਭਾਰਤੀ ਚੋਣ ਕਮਿਸ਼ਨ ਵੀ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਿਹਾ ਹੈ ਅਤੇ ਆਈ.ਜੀ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਤੋਂ ਬਾਦਲਾਂ ਦੀ ਬੁਖਲਾਹਟ ਸਾਫ਼ ਜ਼ਾਹਿਰ ਹੁੰਦੀ ਹੈ।
ਜਨਰਲ ਜੇ.ਜੇ ਸਿੰਘ ਨੇ ਵੀ ਇਸ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਤੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਮੈਂ ਰਾਜਨੀਤੀ ਵਿਚ ਰਾਜ ਕਰਨ ਨਹੀਂ ਲੋਕਾਂ ਦੀ ਸੇਵਾ ਕਰਨ ਦੇ ਮੰਤਵ ਨਾਲ ਆਇਆ ਹਾਂ ਅਤੇ ਬਾਦਲ ਪਰਿਵਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਸਿਰਫ਼ ਮੂਰਖ਼ ਬਣਾਇਆ ਹੈ ਕਿਉਜੋ ਇਹਨਾਂ ਦੋਹਾਂ ਰਾਜਨਿਤਿਕ ਪਾਰਟੀਆਂ ਦੀਆਂ ਲੰਮੇਂ ਅਰਸੇ ਤੋਂ ਗੰਢਤੁੱਪ ਚਲਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਚੋਣਾਂ ਦੋਰਾਨ ਵੀ ਕੈਪਟਨ ਤੇ ਬਾਦਲਾਂ ਵਲੋਂ ਇੱਕ ਦੂਜੇ ਨੂੰ ਫਾਇਦਾ ਦੇਣ ਲਈ ਤਿਆਰੀ ਕੀਤੀ ਜਾ ਚੁੱਕੀ ਹੈ, ਇਸ ਲਈ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਹਨਾਂ ਚੋਣਾਂ ਦੋਰਾਨ ਬਾਦਲਾਂ ਤੇ ਕੈਪਟਨ ਸਰਕਾਰ ਨੂੰ ਹੁਣ ਮੂਰਖ਼ ਬਣਾਇਆ ਜਾਵੇਗਾ।ਇਸ ਮੀਟਿੰਗ ਨੂੰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸੰਬੋਧਨ ਕਰਦੇ ਕਿਹਾ ਕਿ ਕੈਪਟਨ ਸਰਕਾਰ ਅਤੇ ਬਾਦਲਾਂ ਵਲੋਂ ਪੰਜਾਬ ਵਿਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਾਇਆ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਸਹਾਰੇ ਬਾਦਲਾਂ ਨੇ ਸਿੱਖ ਧਰਮ ਦੀ ਮਾਣ ਮਰਿਯਾਦਾ ਨੂੰ ਮਿੱਟੀ ਵਿਚ ਮਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਕੋਲ ਸਹੀ ਸਮਾਂ ਹੈ ਜਦ ਅਕਾਲੀ ਦਲ ਬਾਦਲ ਵਾਲੇ ਆਉਣ ਤੁਹਾਡੇ ਕੋਲ ਤਾਂ ਪੁੱਛੋ ਇਹਨਾਂ ਨੂੰ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਸ਼ਹੀਦ ਹੋਏ ਨੌਜਵਾਨਾਂ ਲਈ ਕੋਣ ਜਿੰਮੇਵਾਰ ਹੈ, ਡੇਰੇ ਸਿਰਸਾ ਦੇ ਪਖੰਡੀ ਸਾਧ ਨੂੰ ਮੁਆਫ਼ੀ ਕਿਸ ਦੇ ਕਹਿਣ ਤੇ ਦਿੱਤੀ ਗਈ ਸੀ। ਉਨ੍ਹਾਂ ਸਪੱਸ਼ਟ ਕਿਹਾ ਕਿ ਸਿੱਖ ਪੰਥ ਦਾ ਵੱਡਾ ਨੁਕਸਾਨ ਕਰਨ ਵਾਲੇ ਸਿਰਫ਼ ਤਾਂ ਸਿਰਫ਼ ਬਾਦਲ ਪਰਿਵਾਰ ਅਤੇ ਇਹਨਾਂ ਦੇ ਪੈਰੋਕਾਰ ਹੀ ਜ਼ਿੰਮੇਵਾਰ ਹਨ।ਇਸ ਮੌਕੇ ਸਤਨਾਮ ਸਿੰਘ ਚੋਹਲਾ, ਬਲਬੀਰ ਸਿੰਘ ਚੇਅਰਮੈਨ, ਕਸ਼ਮੀਰ ਸਿੰਘ ਨੰਬਰਦਾਰ, ਰਣਜੀਤ ਸਿੰਘ, ਸੂਬੇਦਾਰ ਸਵਰਨ ਸਿੰਘ, ਅਵਤਾਰ ਸਿੰਘ ਪ੍ਰਧਾਨ, ਮਾਤਾ ਸੁਰਜੀਤ ਕੌਰ ਸਾਬਕਾ ਮੈਂਬਰ, ਅੰਗਰੇਜ਼ ਸਿੰਘ ਸੰਧੂ, ਸਵਰਨ ਸਿੰਘ ਔਲਖ, ਗੁਰਦੇਵ ਸਿੰਘ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ।