5 Dariya News

ਤੇਜਿੰਦਰਪਾਲ ਸਿੰਘ ਸੰਧੂ ਦੀ ਅਗਵਾਈ 'ਚ ਸੈਂਕੜੇ ਕਾਂਗਰਸੀ ਵਰਕਰਾਂ ਨੇ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਭਖਾਇਆ

ਯੂਥ ਅਕਾਲੀ ਦਲ ਮਾਲਵਾ ਜ਼ੋਨ ਦਾ ਜੋਇੰਟ ਸਕੱਤਰ ਕੁਲਦੀਪ ਸਿੰਘ ਧਰੇੜੀ ਕਾਂਗਰਸ 'ਚ ਸ਼ਾਮਿਲ

5 Dariya News

ਪਟਿਆਲਾ 16-Apr-2019

ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਐਸ. ਐਸ. ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਦੇ ਯਤਨਾ ਸਦਕਾ ਹਲਕਾ ਸਨੌਰ ਨਾਲ ਸਬੰਧਿਤ ਸੈਂਕੜੇ ਕਾਂਗਰਸੀ ਵਰਕਰ ਜਿਹੜੇ ਕਿ ਪਿਛਲੇ ਸਮੇਂ ਤੋਂ ਕੁਝ ਕਾਰਨਾਂ ਕਰਕੇ ਨਾਰਾਜ਼ ਚੱਲ ਰਹੇ ਸਨ, ਵਲੋਂ ਪ੍ਰਨੀਤ ਕੌਰ ਦੇ ਹੱਕ 'ਚ ਡੱਟ ਕੇ ਚਲਣ ਲਈ ਹਾਂ ਦਾ ਨਾਹਰਾ ਮਾਰਿਆ। ਸ. ਸੰਧੂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਤੇ ਕਰਵਾਏ ਇੱਕ ਸਮਾਗਮ ਦੌਰਾਨ ਜਿੱਥੇ ਸਨੌਰ ਹਲਕੇ ਦੇ ਵਰਕਰਾਂ ਨੇ ਸ਼ਿਰਕਤ ਕੀਤੀ, ਉੱਥੇ ਹੀ ਵੱਡੀ ਗਿਣਤੀ 'ਚ ਅਕਾਲੀ ਦਲ ਨੂੰ ਛੱਡ ਕੇ ਲੋਕਾਂ ਨੇ ਕਾਂਗਰਸ ਦਾ ਪੱਲਾ ਫੜ ਲਿਆ।ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਸੰਧੂ ਪਰਿਵਾਰ ਹਮੇਸ਼ਾ ਹੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਦਾ ਆ ਰਿਹਾ ਹੈ ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੇ ਸਾਰੇ ਹਲਕਿਆਂ 'ਚ ਇਸ ਪਰਿਵਾਰ ਦਾ ਆਧਾਰ ਹੈ, ਉਨ੍ਹਾਂ ਇਸ ਮੌਕੇ ਅਕਾਲੀ ਦਲ ਛੱਡ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਵਰਕਰਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਉਨ੍ਹਾਂ ਨਾਲ ਹਲਕਾ ਸਮਾਣਾ ਤੋਂ ਵਿਧਾਇਕ ਕਾਕਾ ਰਾਜਿੰਦਰ ਸਿੰਘ ਵੀ ਸਨ।ਤੇਜਿੰਦਰਪਾਲ ਸਿੰਘ ਸੰਧੂ ਨੇ ਆਖਿਆ ਕਿ ਜਿਸ ਢੰਗ ਨਾਲ ਲੋਕਾਂ 'ਚ ਕਾਂਗਰਸ ਪਾਰਟੀ ਅਤੇ ਮਹਾਰਾਣੀ ਪ੍ਰਨੀਤ ਕੌਰ ਪ੍ਰਤੀ ਉਤਸ਼ਾਹ ਹੈ ਉਸ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਉਹ ਵੱਡੀ ਗਿਣਤੀ ਵੋਟਾਂ ਨਾਲ ਜਿੱਤ ਦਰਜ ਕਰਨਗੇ। ਇਸ ਮੌਕੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ. ਸੰਧੂ ਦੀ ਪ੍ਰੇਰਣਾ ਸਦਕਾ ਮਾਲਵਾ ਜ਼ੋਨ ਦੇ ਯੂਥ ਅਕਾਲੀ ਦਲ ਦੇ ਜੁਆਇੰਟ ਸਕੱਤਰ ਕੁਲਦੀਪ ਸਿੰਘ ਧਰੇੜੀ ਅਕਾਲੀ ਦਲ ਨੂੰ ਅਲਵਿਦਾ ਆਖ ਆਪਣੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋ ਗਏ ਇਸ ਮੌਕੇ ਕਾਂਗਰਸ 'ਚ ਸ਼ਾਮਿਲ ਹੋਣ ਵਾਲਿਆਂ 'ਚ ਨਿਰਮੈਲ ਸਿੰਘ, ਕਰਨੈਲ ਸਿੰਘ, ਬੰਤ ਸਿੰਘ, ਬਲਬੀਰ ਸਿੰਘ ਸਾਬਕਾ ਪੰਚ, ਬਿਕਰਮਜੀਤ ਸਿੰਘ, ਅਤਿੰਦਰਪਾਲ ਸਿੰਘ, ਕੀਮਤੀ ਲਾਲ, ਬਲਬੀਰ ਸਿੰਘ ਚੈਚੀ, ਬਲਜੀਤ ਸਿੰਘ, ਬਲਬੀਰ ਸਿੰਘ ਆਮ ਆਦਮੀ ਪਾਰਟੀ ਤੋਂ ਇਲਾਵਾ ਵੱਡੀ ਗਿਣਤੀ ਵਰਕਰ ਕਾਂਗਰਸ 'ਚ ਸ਼ਾਮਿਲ ਹੋਏ।ਇਸ ਮੌਕੇ ਅਨੂਪਿੰਦਰ ਕੌਰ ਸੰਧੂ, ਜਸਪਾਲ ਸਿੰਘ ਭਟੇੜੀ ਕਾਂਗਰਸੀ ਆਗੂ, ਚੌਧਰੀ ਕੁਮਾਰ ਸਰਪੰਚ ਹਰਗੋਬਿੰਦ ਕਲੋਨੀ, ਪਰਮਜੀਤ ਕੌਰ ਸਾਬਕਾ ਚੇਅਰਮੈਨ ਬਲਾਕ ਸੰਮਤੀ, ਨਿਰਮਲ ਸਿੰਘ ਰਸੂਲਪੁਰ ਜੌੜਾ, ਬਲਵਿੰਦਰ ਸਿੰਘ ਤੱਤਲਾ, ਸੰਦੀਪ ਹੁੰਦਲ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਪ੍ਰੋਮਿਲਾ ਮਹਿਤ, ਐੱਮ. ਸੀ. ਵਾਰਡ ਨੰ. 17 ਅਤੇ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ।