ਪਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ
ਪੰਜਾਬ ਸਟੇਟ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ
5 Dariya News
ਪਟਿਆਲਾ 01-May-2019
ਕਾਂਗਰਸ ਆਗੂ ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪੰਜਾਬ ਸਟੇਟ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਮੁਲਾਜਮ, ਮਜਦੂਰ ਅਤੇ ਮਿਹਨਤਕਸ਼ ਵਰਗ ਦੇ ਲੋਕਾਂ ਦੇ ਪਟਿਆਲਾ ਰਾਜਪੁਰਾ ਰੋਡ ਤੇ ਸਥਾਨਕ ਮੈਰਿਜ ਪੈਲਿਸ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਇੱਕਠ ਦੌਰਾਨ ਹਰੀ ਸਿੰਘ ਟੌਹੜਾ ਨੇ ਕਾਂਗਰਸ ਤੇ ਭਰੋਸਾ ਪ੍ਰਗਟ ਕਰਦਿਆਂ ਆਪਣੀ ਜਥੇਬੰਦੀ ਦੀ ਪੂਰਨ ਹਮਾਇਤ ਦਿੰਦਿਆਂ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਮਈ ਦਿਵਸ ਦੇ ਸ਼ਹੀਦਾਂ ਨੂੰ ਸਰਧਾਂਜਲੀ ਵੀ ਅਰਪਤ ਕੀਤੀ ਗਈ। ਇਸ ਮੌਕੇ ਤੇ ਪਰਨੀਤ ਕੌਰ ਵਲੋਂ ਹਰੀ ਸਿੰਘ ਟੌਹੜਾ ਅਤੇ ਉਹਨਾ ਦੇ ਸਾਥੀਆਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ ਅਤੇ ਵਿਸਵਾਸ਼ ਦਿਵਾਇਆ ਕਿ ਉਹ ਹਰ ਸਮੇਂ ਮੁਲਾਜਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਉਹਨਾ ਨੂੰ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਜੀ.ਐਸ. ਰਿਆੜ, ਤੇਜਿੰਦਰ ਸਿੰਘ ਸੰਧੂ, ਹਰਬੰਸ ਲਾਲ ਮਛਲੀਕਲਾਂ, ਮੁਲਾਜਮ ਆਗੂ ਕੁਲਬੀਰ ਸਿੰਘ ਸੈਦਖੇੜੀ, ਸੁੱਚਾ ਸਿੰਘ ਰੈਅਨੋ, ਗਿਆਨ ਸਿੰਘ ਘਨੋਲੀ ਅਤੇ ਸੁਖਦੇਵ ਸਿੰਘ ਰਿਆੜ ਵੀ ਹਾਜਰ ਸਨ।