5 Dariya News

ਡਿਪਟੀ ਕਮਿਸ਼ਨਰ ਵਿਪੁਲ ਉਜਵਲ ਵਲੋਂ ਵੋਟਰ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

5 Dariya News

ਗੁਰਦਾਸਪੁਰ 01-May-2019

ਵਿਪੁਲ ਉਜਵਲ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਵਲੋਂ ਸਥਾਨਕ ਪੰਚਾਇਤ ਭਵਨ ਤੋਂ 'ਸਵੀਪ' ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵੈਨ ਨੂੰ ਝੰਡੀ ਦੇ ਰਵਾਨਾ ਕੀਤਾ, ਜੋ ਜਿਲੇ ਭਰ ਅੰਦਰ ਲੋਕਾਂ ਨੂੰ 19 ਮਈ ਨੂੰ ਵੋਟ ਦੇ ਹੱਕ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਜਾਗਰੂਕ ਕਰੇਗੀ। ਇਸ ਮੌਕੇ ਸਰਵ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਦੀਪਕ ਭਾਟੀਆ ਐਸ.ਡੀ.ਐਮ ਗੁਰਦਾਸਪੁਰ, ਰਕੇਸ ਗੁਪਤਾ ਡਿਪਟੀ ਡੀ.ਈ.ਓ (ਸ) ਮਨਜਿੰਦਰ ਸਿੰਘ ਚੋਣ ਕਾਨੂੰਗੋ, ਡਾ. ਪਰਮਜੀਤ ਸਿੰਘ ਆਦਿ ਹਾਜਰ ਸਨ।ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਵਿਪੁਲ ਉਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ 'ਸਵੀਪ' ਮੁਹਿੰਮ ਤਹਿਤ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਅੱਜ ਇਸ ਜਾਗਰੂਕਤਾ ਵੈਨ ਰਾਹੀਂ ਵੀ ਲੋਕਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਜਾਵੇਗੀ।ਉਨਾਂ ਕਿਹਾ ਕਿ ਨੌਜਵਾਨ ਲੜਕੇ-ਲੜਕੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪ ਖੁਦ ਵੋਟ ਪਾਉਣ ਅਤੇ ਦੂਸਰੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ 19 ਮਈ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਦੇਸ਼ ਦੀ ਉੱਨਤੀ ਤੇ ਖੁਸ਼ਹਾਲੀ ਵਿਚ ਨੌਜਵਾਨ ਵਰਗ ਦਾ ਵੱਡਾ ਰੋਲ ਹੈ। ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨ ਜਿਥੇ ਖੁਦ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਉਸਦੇ ਨਾਲ-ਨਾਲ ਆਪਣੇ ਘਰ, ਰਿਸ਼ਤੇਦਾਰਾਂ ਤੇ ਆਂਢ-ਗਵਾਂਢ ਦੇ ਲੋਕਾਂ ਨੂੰ ਵੀ ਵੋਟ ਜਰੂਰ ਪਾਉਣ ਲਈ ਜਾਗਰੂਕ ਕਰਨ। ਉਨਾਂ ਨਾਲ ਹੀ ਕਿਹਾ ਕਿ ਸ਼ੋਸਲ ਮੀਡੀਆਂ ਦੀ ਪੂਰੀ ਜੇਮੇਵਾਰੀ ਨਾਲ ਵਰਤੋ ਕਰਨ ਅਤੇ ਗੁੰਮਰਾਹ ਕੁੰਨ ਪ੍ਰਚਾਰ/ ਅਫਵਾਹਾਂ ਤੋਂ ਬਚਿਆ ਜਾਵੇ।ਉਨਾਂ ਅੱਗੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤੇ 'ਸਵੀਪ' (Systematic Voters@ 5ducation and 5lectoral Participation)  ਮੁਹਿੰਮ ਤਹਿਤ ਪਿੰਡ ਪੱਧਰ ਤਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।