5 Dariya News

ਆਪ ਉਮੀਦਵਾਰ ਨਰਿੰਦਰ ਸ਼ੇਰਗਿੱਲ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਰੋਡ ਸ਼ੋਅ ਕੱਢਿਆ

ਸਪੀਕਰ ਰਾਣਾ ਨੇ ਵਿਧਾਇਕ ਸੰਦੋਆ ਨੂੰ ਕਾਂਗਰਸ 'ਚ ਸ਼ਾਮਲ ਕਰਕੇ ਮਰਿਆਦਾ ਦਾ ਉਲੰਘਣ ਕੀਤਾ : ਨਰਿੰਦਰ ਸਿੰਘ ਸ਼ੇਰਗਿੱਲ

5 Dariya News

ਸ਼੍ਰੀ ਅਨੰਦਪੁਰ ਸਾਹਿਬ 16-May-2019

ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਅੱਜ  ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ  ਰੋਡ ਸ਼ੋਅ ਕੱਢਿਆ ਗਿਆ। ਪਿੰਡ ਸਰਸਾ ਨੰਗਲ ਤੋਂ ਰੋਡ ਸ਼ੋਅ ਆਰੰਭ ਕੀਤਾ ਗਿਆ। ਇਹ ਰੋਡ ਸ਼ੋਅ ਹਲਕਾ ਇੰਚਾਰਜ ਡਾ.ਸੰਜੀਵ ਗੌਤਮ ਦੀ ਅਗਵਾਈ ਹੇਠ ਕੱਢਿਆ ਗਿਆ। ਇਸ ਦੌਰਾਨ  ਵੱਡੀ ਗਿਣਤੀ ਵਿਚ ਆਪ ਵਲੰਟੀਅਰ  ਕਾਰਾਂ, ਜੀਪਾਂ, ਮੋਟਰਸਾਈਕਲਾਂ 'ਤੇ ਸਵਾਰ ਹੋਕੇ ਰੋਡ ਸ਼ੋਅ ਵਿਚ ਸ਼ਾਮਲ ਹੋਏ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਸ਼ੇਰਗਿੱਲ ਨੇ ਕਿਹਾ ਕਿ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਸਪੀਕਰ ਰਾਣਾ ਕੇਪੀ ਸਿੰਘ ਨੇ ਰੋਪੜ ਤੋਂ ਆਪ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਖੁਦ ਕਾਂਗਰਸ ਵਿਚ ਸ਼ਾਮਲ ਕਰਕੇ ਸਪੀਕਰ ਦੀ ਮਰਿਆਦਾ ਦਾ ਉਲੰਘਣ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਸੜਕਾਂ ਦਾ ਬੁਰਾ ਹਾਲ ਹੈ ਅਤੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਮਾਤਾ ਨੈਣਾ ਦੇਵੀ ਤੱਕ ਜਾਣ ਵਾਲੀ ਸੜਕ ਟੋਇਆਂ ਨਾਲ ਭਰੀ ਹੋਈ ਹੈ ਅਤੇ ਇਸੇ ਤਰ੍ਹਾਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਗੜ੍ਹਸ਼ੰਕਰ ਮਾਰਗ ਵੀ ਨਹੀਂ ਬਣ ਸਕਿਆ ਹੈ, ਜਿਸ ਨਾਲ ਗੁਰੂ ਦੀ ਨਗਰੀ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਪਰੇਸ਼ਾਨੀ ਹੋ ਰਹੀ ਹੈ। ਸ਼ੇਰਗਿੱਲ ਨੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਕਾਂਗਰਸ ਸਰਕਾਰ ਟੂਰਿਜ਼ਮ ਵਲੋਂ ਵੀ ਵਿਕਸਿਤ ਨਹੀਂ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਲਕੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਤਾਂ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਵਲੋਂ ਆਮ ਆਦਮੀ ਪਾਰਟੀ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ,  ਬਾਬੂ ਚਮਨ ਲਾਲ, ਕਮਿੱਕਰ ਸਿੰਘ,  ਮਹਿੰਦਰ ਸਿੰਘ ਢਾਹੇ,  ਦਿਲਾਵਰ ਸਿੰਘ, ਜਸਵੀਰ ਸਿੰਘ ਰਤਨਗੜ੍ਹ, ਰਜਿੰਦਰ ਸਿੰਘ ਰਾਜਾ, ਓਮਪਾਲ ਰਾਣਾ, ਬਲਵਿੰਦਰ ਕੌਰ ਧਨੋੜਾ, ਗੁਰਚਰਨ ਸਿੰਘ ਮਾਣੇਮਾਜਰਾ ਆਦਿ ਮੌਜੂਦ ਸਨ।