5 Dariya News

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਲੋਕ ਸਭਾ ਚੋਣਾਂ ਨੂੰ ਸੁਚਾਰੂ, ਨਿਰਪੱਖ ਤੇ ਸਾਂਤਮਈ ਕਰਵਾਉਣ ਨੂੰ ਬਣਾਇਆ ਗਿਆ ਯਕੀਨੀ

ਅਧਿਕਾਰੀਆਂ ਵਲੋਂ ਸਮੁੱਚੀ ਚੋਣ ਪ੍ਰਕਿਰਿਆ 'ਤੇ ਨਜ਼ਰ ਰੱਖਣ ਲਈ ਸਾਰਾ ਦਿਨ ਕੀਤਾ ਗਿਆ ਲੋਕ ਸਭਾ ਹਲਕੇ ਦਾ ਦੌਰਾ

5 Dariya News

ਜਲੰਧਰ 19-May-2019

ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਵਲੋਂ ਲੋਕ ਸਭਾ ਚੋਣਾਂ ਨੂੰ ਨਿਰਪੱਖ,ਸਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਅਗਵਾਈ ਕੀਤੀ ਗਈ। ਚੋਣਾਂ ਦੇ ਸਾਰੇ ਦਿਨ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪੱਬਾਂ ਭਾਰ ਰਹੇ। ਅਧਿਕਾਰੀਆਂ ਵਲੋਂ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਬਿਨਾਂ ਕਿਸੇ ਡਰ ਦੇ ਵਰਤੋਂ ਕਰ ਸਕਣ। ਆਪਣੇ ਦੌਰੇ ਦੌਰਾਨ ਅਧਿਕਾਰੀਆਂ ਵਲੋਂ ਨਾ ਸਿਰਫ਼ ਲੋਕਾਂ ਨਾਲ ਗੱਲਬਾਤ ਹੀ ਕੀਤੀ ਗਈ ਸਗੋਂ ਉਨਾਂ ਪਾਸੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਫੀਡ ਬੈਕ ਵੀ ਲਈ ਗਈ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ,ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹਾਇਤਾ ਲਈ ਤਾਇਨਾਤ ਕੀਤੇ ਗਏ ਵਲੰਟੀਅਰਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ ਗਈ। ਅਧਿਕਾਰੀਆਂ ਵਲੋਂ ਅਮਨ ਕਾਨੂੰਨ ਦੀ ਸਥਿਤੀ 'ਤੇ ਵੀ ਸ਼ਖਤ ਨਜ਼ਰ ਰੱਖੀ ਗਈ। ਲੋਕ ਸਭਾ ਚੋਣਾਂ ਦੌਰਾਨ ਜਿਥੋਂ ਤੱਕ ਆਖਰੀ ਵੋਟ ਨਹੀਂ ਪੈ ਗਈ ਅਧਿਕਾਰੀਆਂ ਵਲੋਂ ਸਮੁੱਚੀ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।ਸਾਰਾ ਦਿਨ ਅਧਿਕਾਰੀਆਂ ਵਲੋਂ ਪੂਰੇ ਲੋਕ ਸਭਾ ਹਲਕੇ ਦਾ ਦੌਰਾ ਕਰਕੇ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ । ਅਧਿਕਾਰੀਆਂ ਵਲੋਂ ਸਮੁੱਚੀ ਵੋਟਿੰਗ ਪ੍ਰਕਿਰਿਆ 'ਤੇ ਨਿੱਜੀ ਨਿਗਰਾਨੀ ਰੱਖੀ ਗਈ। ਅਧਿਕਾਰੀਆਂ ਵਲੋਂ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੱਖ-ਵੱਖ ਉਮਰ ਵਰਗਾਂ ਅਤੇ ਵਿਸ਼ੇਸ਼ ਕਰ ਨੌਜਵਾਨਾਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।  ਪੁਲਿਸ ਅਧਿਕਾਰੀਆਂ ਵਲੋਂ ਸੁਰੱਖਿਆ ਪ੍ਰਬੰਧਾਂ ਬਾਰੇ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਲਗਾਤਾਰ ਰਿਪੋਰਟਾਂ ਪ੍ਰਾਪਤ ਕਰਕੇ ਚੋਣਾਂ ਸਾਂਤਮਈ ਤਰੀਕੇ ਨਾਲ ਨੇਪਰੇ ਚਾੜਨਾ ਯਕੀਨੀ ਬਣਾਇਆ ਗਿਆ।