5 Dariya News

ਸ਼ਾਂਤੀਪੂਰਵਕ ਵੋਟਾਂ ਪਾਉਣ ਲਈ ਵੋਟਰਾਂ ਦਾ ਕੀਤਾ ਧੰਨਵਾਦ

5 Dariya News

ਐਸ.ਏ.ਐਸ. ਨਗਰ (ਮੁਹਾਲੀ) 19-May-2019

ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਅੱਜ ਮੁਹਾਲੀ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਅਨੇਕਾਂ ਬੂਥਾਂ ਦਾ ਦੌਰਾ ਕੀਤਾ ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਉਹਨਾਂ ਚੋਣਾਂ ਦੌਰਾਨ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਅਮਨ ਅਮਾਨ ਨਾਲ ਵੋਟਾਂ ਪਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਅੱਜ ਪੂਰੇ ਹਲਕੇ ਵਿੱਚ ਲੋਕਾਂ ਨੇ ਪੂਰੇ ਉਤਸ਼ਾਹ ਨਾਲ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕੀਤੀ, ਜੋ ਜਮਹੂਰੀਅਤ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕਰੇਗੀ । ਇਸ ਮੌਕੇ ਉਹਨਾਂ ਕਿਹਾ ਕਿ ਉਹਨਾਂ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਵਰਕਰਾਂ ਵਿੱਚ ਵੀ ਭਾਰੀ ਉਤਸ਼ਾਹ ਸੀ।ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ.ਬਲਬੀਰ ਸਿੰਘ ਸਿੱਧੂ ਅੱਜ ਸਾਰਾ ਦਿਨ ਪਿੰਡਾਂ ਅਤੇ ਸ਼ਹਿਰਾਂ ਦੇ ਬੂਥਾਂ ਦੇ ਦੌਰੇ ਉੱਤੇ ਰਹੇ । ਉਹਨਾਂ ਲੋਕਾਂ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪੂਰੇ ਹਲਕੇ ਵਿੱਚ ਵੋਟਿੰਗ ਅਮਨ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਿਆ, ਜਿਸ ਲਈ ਵੋਟਰ ਵਧਾਈ ਦੇ ਹੱਕਦਾਰ ਹਨ। ਉਹਨਾਂ ਕਿਹਾ ਕਿ ਜਿਸ ਤਰਾਂਹ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵਰਕਰ ਪੂਰੀ ਤਰਾਂਹ ਉਤਸ਼ਾਹਿਤ ਸਨ, ਉਸ ਤੋਂ ਸ਼ਪਸਟ ਹੈ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮਨੀਸ ਤਿਵਾੜੀ ਬਹੁਤ ਵੱਡੀ ਵੋਟਾਂ ਦੀ ਗਿਣਤੀ ਨਾਲ ਜਿੱਤ ਪ੍ਰਾਪਤ ਕਰਨਗੇ ।ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਨਗਰ ਨਿਗਮ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਰਵਿੰਦਰ ਪਾਲ ਸਿੰਘ ਪਾਲੀ ਜਨਰਲ ਸਕੱਤਰ ਪੀ.ਪੀ.ਸੀ., ਰਜਿੰਦਰ ਸਿੰਘ ਰਾਣਾ, ਬਲਾਕ ਕਾਂਗਰਸ ਕਮੇਟੀ ਮੁਹਾਲੀ ਸਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਰਾਜਾ ਕੰਵਰਜੋਤ ਸਿੰਘ, ਨਰਾਇਣ ਸਿੰਘ ਸਿੱਧੂ ਕੌਂਸਲਰ, ਗੁਰਸਾਹਿਬ ਸਿੰਘ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਜਸਪ੍ਰੀਤ ਕੌਰ ਕੌਂਸਲਰ, ਨੱਛਤਰ ਸਿੰਘ ਕੌਂਸਲਰ, ਅਮਰੀਕ ਸਿੰਘ ਸੋਮਲ, ਕੁਲਜੀਤ ਸਿੰਘ ਬੇਦੀ, ਮਾਸਟਰ ਰਾਮ ਸਰੂਪ ਜੋਸੀ, ਨਵਨੀਤ ਸਿੰਘ ਤੋਖੀ, ਜਗਰੂਪ ਸਿੰਘ ਭੰਗੂ, ਸੁਰਿੰਦਰ ਸਿੰਘ ਰਾਜਪੂਤ ਕੌਂਸਲਰ, ਰਵਿੰਦਰ ਸਿੰਘ, ਸੁਮਨ ਗਰਗ ਕੌਂਸਲਰ, ਜਸਬੀਰ ਸਿੰਘ ਮਣਕੂ, ਕੌਂਸਲਰ,  ਸੁਨੀਲ ਕੁਮਾਰ ਪਿੰਕਾ, ਸੁਰਿੰਦਰ ਕੁਮਾਰ ਸ਼ਰਮਾ ਹਾਜ਼ਰ ਸਨ ।