5 Dariya News

ਮੁਹੰਮਦ ਸਦੀਕ ਵੱਲੋਂ ਕਾਂਗਰਸ ਪਾਰਟੀ ਦੇ ਆਗੂਆਂ ,ਵਰਕਰਾਂ ਅਤੇ ਸਮੂਹ ਵੋਟਰਾਂ ਦਾ ਧੰਨਵਾਦ

ਵਿਕਾਸ ਕਾਰਜ ਕਰਵਾ ਕੇ ਵੋਟਰਾਂ ਦਾ ਕਰਜ ਲਾਹਵਾਂਗਾਂ - ਮੁਹੰਮਦ ਸਦੀਕ

5 Dariya News

ਫਰੀਦਕੋਟ 23-May-2019

ਲੋਕ ਸਭਾ ਚੋਣਾਂ ਵਿਚ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਜੇਤੂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਨੇ ਆਪਣੀ ਜਿੱਤ ਲਈ ਸਮੂਹ ਵੋਟਰਾਂ ,ਆਪਣੇ ਸਮਰਥਕਾਂ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ।ਉਨ੍ਹਾਂ ਕਿਹਾ ਕਿ ਇਹ ਜਿੱਤ ਮੇਰੀ ਨਹੀਂ ਸਗੋਂ  ਹਲਕੇ ਦੇ ਵੋਟਰਾਂ ਅਤੇ ਕਾਂਗਰਸ ਪਾਰਟੀ  ਅਤੇ ਪਾਰਟੀ ਆਗੂਆਂ ਦੀ ਜਿੱਤ ਹੈ ।ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਫ਼ਰੀਦਕੋਟ ਹਲਕੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਭਰੋਸਾ ਪ੍ਰਗਟ ਕੀਤਾ ਹੈ ।ਉਨ੍ਹਾਂ ਕਿਹਾ ਕਿ ਉਹ ਆਪਣੀ ਪਾਰਟੀ ,ਹਲਕੇ ਦੇ ਵੋਟਰਾਂ ਦੇ ਸਦਾ ਰਿਣੀ ਰਹਿਣਗੇ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਕੇ ਉਨ੍ਹਾਂ ਦਾ ਕਰਜ਼ ਉਤਾਰਨਗੇ ।  ਫ਼ਰੀਦਕੋਟ ਤੋਂ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਵੀ ਜਨਾਬ ਮੁਹੰਮਦ ਸਦੀਕ ਦੀ ਸ਼ਾਨਦਾਰ ਜਿੱਤ ਤੇ ਸਮੂਹ ਫ਼ਰੀਦਕੋਟ ਵਾਸੀਆਂ ਅਤੇ ਹਲਕੇ ਦੇ ਵੋਟਰਾਂ ਨੂੰ ਵਧਾਈ ਦਿੱਤੀ ਹੈ ।ਉਨ੍ਹਾਂ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਸਮੇਂ ਵਿੱਚ ਰਾਜ ਦੇ ਵਿਕਾਸ ਅਤੇ ਲੋਕ ਕਲਿਆਣੀ ਕੰਮਾਂ ਕਾਰਨ ਕਾਂਗਰਸੀ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾਇਆ ਹੈ । ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵੋਟਰਾਂ ਨੇ ਕਾਂਗਰਸ ਪਾਰਟੀ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ ਉਸੇ ਤਰ੍ਹਾਂ ਹੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਕਾਰਜ ਕਰਵਾ ਕੇ  ਵੋਟਰਾਂ ਦਾ ਕਰਜ ਲਾਹਿਆ ਜਾਵੇਗਾ ।ਉਨ੍ਹਾਂ ਕਿਹਾ ਕਿ ਜਨਾਬ ਮੁਹੰਮਦ  ਦੀ ਜਿੱਤ ਲਈ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਦਿਨ ਰਾਤ ਇਕ ਕਰਕੇ ਮਿਹਨਤ ਕੀਤੀ ਗਈ ਹੈ ,ਜਿਸ ਕਾਰਨ ਇਹ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ।