5 Dariya News

ਇੰਡੀਆ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ ਕਰਾਉਣ ਵਾਲੇ ਦੌੜਾਕ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

5 Dariya News

ਰੂਪਨਗਰ 11-Jun-2019

ਭਾਰਤ ਵਿੱਚ ਇੱਕ ਸਾਲ ਦੇ ਸਮੇਂ ਦੌਰਾਨ 51 ਮੈਰਾਥਨ ਦੌੜਾਂ ਦਾ ਰਿਕਾਰਡ ਬਣਾ ਕੇ ਇੰਡੀਆ ਬੁੱਕ ਆਫ ਰਿਕਾਰਡ ਵਿੱਚ ਆਪਣਾ ਨਾਮ ਦਰਜ ਕਰਾਉਣ ਵਾਲੇ ਦੌੜਾਕ ਸ਼੍ਰੀ ਅਵਤਾਰ ਸਿੰਘ ਭਾਟੀਆ ਨੂੰ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਦੌੜਾਕ ਅਵਤਾਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਜਿਉਣ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਇਸ ਤਰ੍ਹਾਂ ਦੇ ਖਿਡਾਰੀ ਸਮਾਜ ਵਿੱਚ ਇੱਕ ਵਿਸ਼ੇਸ਼ ਸੰਦੇਸ਼ ਵੀ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਖੇਡਾਂ ਸਾਨੂੰ ਤੰਦਰੁਸਤ ਰੱਖਣ ਲਈ ਵਿਸ਼ੇਸ਼ ਯੋਗਦਾਨ ਪਾਉਂਦੀਆਂ ਹਨ। ਨੌਜਵਾਨਾਂ ਨੂੰ ਕੋਈ ਵੀ ਖੇਡ ਅਪਨਾ ਕੇ ਨਿਰੰਤਰ ਅਭਿਆਸ ਕਰਨਾ ਚਾਹੀਦਾ ਹੈ। ਤੰਦਰੁਸਤ ਵਿਅਕਤੀ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਕਰਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਸਹਿਤ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਉੱਘੇ ਖਿਡਾਰੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਗੌਰਤਲਬ ਹੈ ਕਿ ਦੌੜਾਕ ਅਵਤਾਰ ਸਿੰਘ ਪਹਿਲਾਂ ਹੀ ਇੰਡੀਆ ਬੁੱਕ ਆਫ ਰਿਕਾਰਡ , ਨੈਸ਼ਨਲ ਰਿਕਾਰਡ , ਇੰਡੀਆ ਸਟਾਰ ਪਰਾਊਂਡ ਅਵਾਰਡ 2019 , ਵਰਲਡ ਰਿਕਾਰਡ ਆਫ ਇੰਡੀਆ ਵਿੱਚ ਆਪਣਾ ਲੋਹਾ ਮਨਵਾ ਚੁੱਕੇ ਹਨ ਅਤੇ ਜਿੰਮ ਟ੍ਰੇਨਰ , ਸਾਇਕਲਿਸਟ , ਬਾਡੀ ਬਿਲਡਿੰਗ ਦੇ ਤੌਰ ਤੇ ਵੀ ਨੌਜ਼ਵਾਨਾਂ ਨੂੰ ਟ੍ਰੇਨਿੰਗ ਦੇ ਕੇ ਸਿਹਤ ਸੰਭਾਲ ਸਬੰਧੀ ਪ੍ਰੇਰਿਤ ਕਰ ਰਹੇ ਹਨ।