5 Dariya News

ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਰਤਾਰਪੁਰ ਕੋਰੀਡੋਰ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

5 Dariya News

ਡੇਰਾ ਬਾਬਾ ਨਾਨਕ/ ਗੁਰਦਾਸਪੁਰ 17-Jun-2019

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਸ੍ਰੀ ਕਰਨ ਅਵਤਾਰ ਸਿੰਘ ਮੁੱਖ ਸਕੱਤਰ ਪੰਜਾਬ ਸਰਕਾਰ ਵਿਸ਼ੇਸ ਤੌਰ 'ਤੇ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਪੁਹੰਚੇ। ਉਨਾਂ ਦੇ ਨਾਲ ਸ੍ਰੀ ਦਿਨਕਰ ਗੁਪਤਾ ਡੀ.ਜੀ.ਪੀ ਪੰਜਾਬ ਪੁਲਿਸ, ਸ੍ਰੀਮਤੀ ਵਿੰਨੀ ਮਹਾਜਨ ਐਡੀਸ਼ਨਲ ਚੀਫ ਸੈਕਰਟਰੀ ਹਾਊਸਿੰਗ  ਐਂਡ ਅਰਬਨ ਡਿਵਲਪਮੈਂਟ, ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਆਈ ਜੀ ਪੰਜਾਬ ਪੁਲਿਸ, ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਸ੍ਰੀ ਉਪਿੰਦਰਜੀਤ ਸਿੰਘ ਘੁੰਮਣ ਐਸ.ਐਸ.ਪੀ ਬਟਾਲਾ  ਵੀ ਮੋਜੂਦ ਸਨ। ਇਸ ਮੌਕੇ ਉਨਾਂ ਭਾਰਤ-ਪਾਕਿ ਸਰਹੱਦ ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ, ਉਪਰੰਤ ਉਨਾਂ ਬੀ.ਐਸ.ਐਫ ਦੇ ਹੈੱਡਕੁਆਟਰ ਸ਼ਿਕਾਰ ਮਾਛੀਆਂ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਜਿਥੇ ਕਰਤਾਰਪੁਰ ਕੋਰੀਡੋਰ ਦੇ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਕਸਬਾ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਵਿਕਾਸ ਕਾਰਜਾਂ ਪਹਿਲ ਦੇ ਆਧਾਰ ਤੇ ਕਰਵਾਏ ਜਾ ਰਹੇ ਹਨ। ਉਨਾਂ ਨਵੰਬਰ 2019 ਤਕ ਸ਼ਤਾਬਦੀ ਸਮਾਗਮਾਂ ਤੋ ਪਹਿਲਾਂ-ਪਹਿਲਾਂ ਵਿਕਾਸ ਕੰਮ ਮੁਕੰਮਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਮੀਟਿੰਗ ਦੌਰਾਨ ਉਨਾਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਉਨਾਂ ਕਿਹਾ ਕਿ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਤੇ ਬਟਾਲਾ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ਗਤੀ ਲਿਆਂਦੀ ਜਾਵੇ ਤੇ ਵਿਕਾਸ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਚੱਲ ਰਹੇ ਅਤੇ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਨੇੜਲੇ 11 ਪਿੰਡਾਂ ਅੰਦਰ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ  ਕਰਵਾਏ ਜਾਣਗੇ , ਜਿਸਦੇ ਐਸਟੀਮੈਟ ਤਿਆਰ ਹੋ ਗਏ ਹਨ ਅਤੇ ਜਲਦ ਕੰਮ ਸ਼ੁਰੂ ਹੋਣ ਵਾਲਾ ਹੈ। ਡੇਰਾ ਬਾਬਾ ਨਾਨਕ ਦੇ ਬੱਸ ਅੱਡੇ ਨੂੰ ਅਪਗਰੇਡ ਕੀਤਾ ਜਾਵੇਗਾ। ਕਰੀਬ 98 ਲੱਖ ਰੁਪਏ ਦੀ ਲਾਗਤ ਨਾਲ ਸੋਲਡ ਵੈਸਟ ਮੈਨੇਜੈਮੈਂਟ ਦੇ ਕੰਮ ਕਰਵਾਏ ਜਾਣਗੇ। ਕਸਬੇ ਅੰਦਰ ਕਰੀਬ 93 ਲੱਖ ਰੁਪਏ ਦੀ ਲਾਗਤ ਨਾਲ ਐਲ.ਈ.ਡੀ ਲਾਈਟਸ ਲਗਾਈਆਂ ਜਾਣਗੀਆਂ, ਜਿਸ ਸਬੰਧੀ ਇਕ ਹਫਤੇ ਅੰਦਰ ਟੈਂਡਰ ਲਗਾਏ ਜਾਣਗੇ। ਡੇਰਾ ਬਾਬਾ ਨਾਨਕ ਕਸਬੇ ਨੂੰ ਆਉਣ ਵਾਲੀਆਂ ਸੜਕਾਂ ਫਤਿਹਗੜ• ਚੂੜੀਆਂ ਤੇ ਬਟਾਲਾ ਤੋਂ ਡੇਰਾ ਬਾਬਾ ਨਾਨਕ ਵਾਲੀਆਂ ਸੜਕਾਂ ਦੇ ਵਿਕਾਸ ਕੰਮ ਜਲਦ ਸ਼ੁਰੂ ਕੀਤੇ ਜਾ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਬਟਾਲਾ ਸ਼ਹਿਰ ਅੰਦਰ ਵੀ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਚਹਿਲ ਖੁਰਦ ਤੇ ਵਡਾਲਾ ਗ੍ਰੰਥੀਆਂ ਅੰਦਰ ਵੱਖ-ਵੱਖ ਵਿਕਾਸ ਕਰਾਜ ਕਰਵਾਏ ਜਾ ਰਹੇ ਹਨ। ਨਗਰ ਕੌਂਸਲ ਬਟਾਲਾ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ ਤੇ ਖਾਸਕਰਕੇ ਸੀਵਰੇਜ ਦੀ ਸਮੱਸਿਆ ਦੀ ਹੱਲ ਲਈ ਸਬੰਧਿਤ ਵਿਭਾਗ ਵਲੋਂ ਕੰਮ ਸ਼ੁਰੂ ਕੀਤੇ ਜਾਣ ਵਾਲੇ ਹਨ।ਇਸ ਮੌਕੇ ਸਰਵ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰਮਨ ਕੋਛੜ ਐਸ.ਡੀ.ਐਮ ਦੀਨਾਨਗਰ-ਕਮ- ਸਹਾਇਕ ਕਮਿਸ਼ਨਰ (ਜ),  ਗੁਰਸਿਮਰਨ ਸਿੰਘ ਐਸ.ਡੀ.ਐਮ ਡੇਰਾ ਬਾਬਾ ਨਾਨਕ, ਮੈਡਮ ਅਨਮਜੋਤ ਕੋਰ ਡਿਪਟੀ ਡਾਇਰੈਕਟਰ ਲੋਕਲ ਬਾਡੀਜ਼, ਲਖਵਿੰਦਰ ਸਿੰਘ ਰੰਧਾਵਾ ਡੀ.ਡੀ.ਪੀ.ਓ, ਐਕਸੀਅਨ ਪੀ.ਡਬਲਿਊ.ਡੀ, ਸੁਖਦੇਵ ਸਿੰਘ, ਐਕਸੀਅਨ ਹਰਜੋਤ ਸਿੰਘ, ਐਕਸੀਅਨ ਪਾਵਰਕਾਮ ਮੋਹਕਮ ਸਿੰਘ, ਐਕਸੀਅਨ ਪੰਚਾਇਤੀ ਰਾਜ  ਬਲਦੇਵ ਸਿੰਘ, ਐਕਸੀਅਨ ਅਨੂਪ ਸਿੰਘ ਮਾਂਗਟ, ਐਕਸੀਅਨ ਮੰਡੀ ਬੋਰਡ ਅਜੈ ਪਾਲ ਸਿੰਘ, ਐਸ.ਡੀ.ਓ ਸ੍ਰੀ ਕਲਸੀ ਜੀ, ਭੁਪਿੰਦਰ ਸਿੰਘ ਈ.ਓ, ਕੁਲਜੀਤ ਸਿੰਘ ਸੈਕਟਰੀ ਮਾਰਕਿਟ ਕਮੇਟੀ,