ਪਲਾਸਟਿਕ ਦੇ ਲਿਫਾਫੇ ਰੱਖਣ ਵਾਲੇ ਦੁਕਾਨਦਾਰ ਦਾ ਚਲਾਨ,ਨਗਰ ਪੰਚਾਇਤ ਬਰੀਵਾਲਾ ਨੇ ਕੀਤੀ ਕਾਰਵਾਈ
5 Dariya News
ਬਰੀਵਾਲਾ (ਸ੍ਰੀ ਮੁਕਤਸਰ ਸਾਹਿਬ) 19-Jun-2019
ਪੰਜਾਬ ਸਰਕਾਰ ਦੇ ਪ੍ਰਾਜੈਕਟ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਨਗਰ ਪੰਚਾਇਤ ਬਰੀਵਾਲਾ ਵੱਲੋਂ ਪਲਾਸਟਿਕ ਦੇ ਲਿਫਾਫੇ ਵਰਤਣ ਵਾਲੇ ਦੁਕਾਨਦਾਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਨਗਰ ਪੰਚਾਇਤ ਦੇ ਸੈਨੇਟਰੀ ਇੰਸਪੈਕਟਰ ਪਰਮਜੀਤ ਸਿੰਘ ਨੇ ਅੱਜ ਅਸ਼ੋਕ ਕਰਿਆਨਾ ਸਟੋਰ ’ਤੇ ਅਚਨਚੇਤ ਨਿਰੀਖਣ ਕੀਤਾ ਅਤੇ 40 ਕਿਲੋ ਪਾਬੰਦੀਸ਼ੁਦਾ ਪੋਲੀਥੀਨ ਬਰਾਮਦ ਹੋਣ ’ਤੇ ਦੁਕਾਨਦਾਰ ਦਾ ਮੌਕੇ ’ਤੇ ਹੀ ਚਲਾਨ ਕਰ ਦਿੱਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਸੀ ਐਫ ਜਗਮੀਤ ਸਿੰਘ ਵੀ ਉਨਾਂ ਦੇ ਨਾਲ ਸਨ। ਨਗਰ ਪੰਚਾਇਤ ਦੇ ਕਾਰਜਸਾਧਕ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਨਗਰ ਪੰਚਾਇਤ ਵੱਲੋਂ ਲਗਾਤਾਰ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੇ ਕੋਈ ਵੀ ਪਾਬੰਦੀਸ਼ੁਦਾ ਪੋਲੀਥੀਨ ਵਰਤਦਾ ਪਾਇਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।