5 Dariya News

ਪਾਉਂਟਾ ਸਾਹਿਬ ਵਿਖੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ

ਗੁਰਦੀਪ ਸਿੰਘ ਸਰਹਾਲੀ ਨੂੰ ਹਿਮਾਚਲ ਪ੍ਰਦੇਸ਼ ਇਸਮਾ ਦਾ ਕੋਆਰਡੀਨੇਟਰ ਥਾਪਿਆ

5 Dariya News

ਚੰਡੀਗੜ੍ਹ 21-Jun-2019

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਗੱਤਕਾ ਐਸੋਸੀਹੇਸ਼ਨ ਹਿਮਾਚਲ ਪ੍ਰਦੇਸ਼ ਵਲੋਂ ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਗੁਰੂਦਵਾਰਾ ਪਾਉਂਟਾ ਸਾਹਿਬ ਵਿਖੇ ਕਰਵਾਏ ਗਏ। ਜਿਨਾਂ ਵਿੱਚ ਉਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਗੱਤਕਾ ਟੀਮਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਕੋਆਰਡੀਨੇਟਰ ਗੁਰਦੀਪ ਸਿੰਘ ਸਰਹਾਲੀ ਨੇ ਦੱਸਿਆ ਕਿ ਹਰਜੀਤ ਸਿੰਘ ਗਰੇਵਾਲ, ਪ੍ਰਧਾਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਚੇਅਰਮੈਨ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਦਿਸ਼ਾ-ਨਿਰਦੇਸ਼ ਹੇਠ ਸਿੱਖ ਯੁੱਧ ਕਲਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮਨੋਰਥ ਹੇਠ ਇਹ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਚੋਟੀ ਦੇ ਖਿਡਾਰੀਆਂ ਨੇ ਸ਼ਸ਼ਤਰ ਕਲਾ ਦੇ ਜੰਗਜੂ ਕਰਤੱਬ ਦਿਖਾਏ।ਇਸ ਮੌਕੇ ਬੁਲਾਰਿਆਂ ਨੇ ਸਿੱਖ ਵਿਰਸੇ ਸਬੰਧੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਅਤੇ ਗੁਰੂ ਨਾਨਕ ਜੀ ਦੇ ਜੀਵਨ ਫਲਸਫੇ 'ਤੇ ਚਾਨਣਾ ਪਾਇਆ। ਇਸ ਮੌਕੇ ਬਲਜੀਤ ਸਿੰਘ ਸੈਣੀ, ਵਿੱਤ ਸਕੱਤਰ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੇ ਗੁਰਦੀਪ ਸਿੰਘ ਸਰਹਾਲੀ ਨੂੰ ਹਿਮਾਚਲ ਪ੍ਰਦੇਸ਼ ਜਿਲਾ ਸਿਰਮੋਰ ਇਸਮਾ ਦਾ ਕੋਆਰਡੀਨੇਟਰ ਅਤੇ ਰਤਨਜੀਤ ਸਿੰਘ ਨੂੰ ਹਿਮਾਚਲ ਪ੍ਰਦੇਸ਼ ਗੱਤਕਾ ਐਸੋਸੀਏਸ਼ਨ ਦਾ ਜੱਥੇਬੰਦਕ ਸਕੱਤਰ ਨਿਯੁਕਤ ਕੀਤਾ।ਟੂਰਨਾਮੈਂਟ ਦੌਰਾਨ ਜੱਜਮੈਂਟ ਦੀ ਮੁੱਖ ਭੂਮਿਕਾ ਨੈਸ਼ਨਲ ਗੱਤਕਾ ਕੋਚ ਤੇ ਰੈਫਰੀ ਵਿਜੈ ਪ੍ਰਤਾਪ ਸਿੰਘ ਦੀ ਟੀਮ ਨੇ ਬਾਖੂਬੀ ਨਿਭਾਈ। ਇਸ ਮੌਕੇ 'ਤੇ ਮੁੱਖ ਮਹਿਮਾਨ ਹਰਪ੍ਰੀਤ ਸਿੰਘ ਮੈਂਬਰ ਗੁਰੂਦਵਾਰਾ ਪ੍ਰਬੰਧਕ ਕਮੇਟੀ ਪਾਉਂਟਾ ਸਾਹਿਬ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।  ਇਸ ਮੌਕੇ ਹੋਰਨਾ ਤੋਂ ਇਲਾਵਾ ਭਾਈ ਗੁਰਦੀਪ ਸਿੰਘ ਪਾਉਂਟਾ ਸਾਹਿਬ, ਹਰਿੰਦਰ ਸਿੰਘ ਗੱਤਕਾ ਕੋਚ, ਡਾ: ਪ੍ਰੀਤਮ ਸਿੰਘ ਖੇਡ ਡਾਇਰੈਕਟਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ, ਗੁਰਚਰਨ ਸਿੰਘ ਲਾਡੀ, ਗੁਰਿੰਦਰ ਸਿੰਘ ਮਾਨਸਾ, ਜੋਗਰਾਜ ਸਿੰਘ ਫਤਿਹਗੜ• ਸਾਹਿਬ, ਜਥੇਦਾਰ ਹਰਭਜਨ ਸਿੰਘ ਮੀਤ ਪ੍ਰਧਾਨ ਪਾਉਂਟਾ ਸਾਹਿਬ, ਸ: ਜੰਗੀਰ ਸਿੰਘ ਮੈਨੇਜਰ ਵੀ ਹਾਜਰ ਸਨ।