5 Dariya News

ਗੁਰਦੁਵਾਰਾ ਸਾਹਿਬ ਪੁਲਿਸ ਲਾਈਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਗੁਰਦੁਆਰਾ ਸਾਹਿਬ ਦੇ ਹਾਲ ਦਾ ਐਸ.ਐਸ.ਪੀ ਫਰੀਦਕੋਟ ਨੇ ਕੀਤਾ ਉਦਘਾਟਨ

5 Dariya News

ਫ਼ਰੀਦਕੋਟ 04-Jul-2019

ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਦੇ ਸਹਿਯੋਗ ਨਾਲ ਪੁਲਿਸ ਲਾਈਨ ਵਿਖੇ ਉਸਾਰੇ ਗਏ ਗੁਰਦੁਵਾਰਾ ਸਾਹਿਬ ਦੇ ਨਵੇਂ ਬਣੇ ਹਾਲ ਦਾ ਉਦਘਾਟਨ ਅੱਜ ਸੀਨੀਅਰ ਪੁਲਿਸ ਕਪਤਾਨ ਸ. ਰਾਜ ਬਚਨ ਸਿੰਘ ਸੰਧੂ ਨੇ ਕੀਤਾ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ. ਰਾਜ ਬਚਨ ਸਿੰਘ ਸੰਧੂ ਨੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਹਜ਼ੂਰੀ 'ਚ ਬੋਲਦਿਆਂ ਕਿਹਾ ਕਿ ਗੁਰੂ ਗਰੰਥ ਸਾਹਿਬ ਦੀ ਬਾਣੀ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ ਅਤੇ ਜਾਤ-ਪਾਤ ,ਉਚ-ਨੀਚ ਅਤੇ ਵਹਿਮਾਂ ਭਰਮਾਂ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਇਸ ਮੌਕੇ ਸਰਬੱਤ ਦੇ ਭਲੇ ਅਤੇ ਜ਼ਿਲ੍ਹਾ ਫ਼ਰੀਦਕੋਟ 'ਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ ਗੁਰੂ ਗਰੰਥ ਸਾਹਿਬ ਅੱਗੇ ਅਰਦਾਸ ਕੀਤੀ। ਇਸ ਮੌਕੇ ਐਸ.ਪੀ.(ਐਚ)ਸ. ਭੁਪਿੰਦਰ ਸਿੰਘ, ਐਸ.ਪੀ (ਓਪਰੇਸ਼ਨ) ਮੈਡਮ ਗੁਰਮੀਤ ਕੌਰ, ਡੀ.ਐਸ.ਪੀ ਅਵਤਾਰ ਚੰਦ, ਆਰ.ਡਾ.ਰਾਜੀਵ ਕੁਮਾਰ, ਆਈ ਰਾਮ ਸਰੂਪ, ਅਵਤਾਰ ਸਿੰਘ, ਅਜੈਬ ਸਿੰਘ, ਜਸਮਿੰਦਰ ਸਿੰਘ, ਜੁਗਰਾਜ ਸਿੰਘ, ਏ.ਐਸ.ਆਈ ਰਣਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।